ਕਿਸਾਨ ਜਥੇਬੰਦੀਆਂ ਵਲੋਂ 20 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਸੜਕੀ ਤੇ ਰੇਲ ਆਵਾਜਾਈ ਜਾਮ ਕਰਨ ਦੀ ਚਿਤਾਵਨੀ
ਗੰਨੇ ਦੇ ਰੇਟ ਤੇ ਬਕਾਇਆ ਰਾਸ਼ੀ ਸੰਬੰਧੀ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ
ਜਲੰਧਰ, 10 ਨਵੰਬਰ (ਜਸਪਾਲ ਸਿੰਘ)- ਪੰਜਾਬ ਵਿਚ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਤੇ ਜਲੰਧਰ ਦੇ ਧੰਨੋਵਾਲੀ ਰੇਲਵੇ ਫਾਟਕ ਵਿਖੇ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਜਾਵੇਗੀ।
ਜ
ਜੰਗਵੀਰ ਸਿੰਘ ਚੌਹਾਨ ਤੇ ਬਲਵਿੰਦਰ ਸਿੰਘ ਮੱਲੀਨੰਗਲ
11-11-2026
ਜਲੰਧਰ, 10 ਨਵੰਬਰ (ਜਸਪਾਲ ਸਿੰਘ)- ਪੰਜਾਬ ਵਿਚ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਮੁੜ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 18 ਨਵੰਬਰ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਤੇ ਜਲੰਧਰ ਦੇ ਧੰਨੋਵਾਲੀ ਰੇਲਵੇ ਫਾਟਕ ਵਿਖੇ ਅਣਮਿੱਥੇ ਸਮੇਂ ਲਈ ਸੜਕੀ ਅਤੇ ਰੇਲ ਆਵਾਜਾਈ ਠੱਪ ਕਰ ਦਿੱਤੀ ਜਾਵੇਗੀ। ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਮੈਂਬਰ ਜੰਗਵੀਰ ਸਿੰਘ ਚੌਹਾਨ ਅਤੇ ਬਲਵਿੰਦਰ ਸਿੰਘ ਮੱਲ੍ਹੀਨੰਗਲ ਨੇ ਦੱਸਿਆ ਕਿ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਸੰਘਰਸ਼ ਲਈ ਮਜਬੂਰ ਹਨ । ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਗੰਨੇ ਦੀ ਕਰੀਬ 7 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ । ਇਸ ਤੋਂ ਇਲਾਵਾ ਗੰਨੇ ਦੇ ਭਾਅ ਵਿਚ ਵਾਧੇ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਨਹੀਂ ਹੋਇਆ ਤੇ ਖੰਡ ਮਿੱਲਾਂ ਚਾਲੂ ਕਰਨ ਦੀ ਤਰੀਕ ਵੀ ਤੈਅ ਨਹੀਂ ਕੀਤੀ ਗਈ । ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਇੱਕ ਹਫ਼ਤੇ ਅੰਦਰ ਮੰਗਾਂ ਲਾਗੂ ਕਰਨ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ, ਪਰ ਉਸ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਇੱਕ ਕਾਊਂਟਰ, ਇੱਕ ਪੇਮੈਂਟ ਦੀ ਮੰਗ ਪੂਰੀ ਕਰਨ ਤੇ ਖੰਡ ਮਿੱਲਾਂ ਜਲਦੀ ਚਾਲੂ ਕਰਨ ਦੀ ਵੀ ਮੰਗ ਕੀਤੀ । ਕਿਸਾਨਾਂ ਨੇ ਸਪੱਸ਼ਟ ਕੀਤਾ ਕਿ 18 ਨਵੰਬਰ ਤੱਕ ਮੰਗਾਂ ਨਾ ਮੰਨੀਆਂ ਗਈਆਂ ਤਾਂ 20 ਨਵੰਬਰ ਤੋਂ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।