ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ
ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰਮੁਖੀ ਹੁਨਰਾਂ ਨਾਲ ਕਰ ਰਹੀ ਹੈ ਲੈਸ-ਅਮਨ ਅਰੋੜਾ
ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ) - ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਦੋ ਅਹਿਮ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ । ਪਹਿਲਾ ਸਮਝੌਤਾ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼, ਮਾਹੂਆਣਾ ਨਾਲ ਕੀਤਾ ਗਿਆ ਹੈ, ਜਿਸ ਤਹਿਤ ਆਟੋਮੋਟਿਵ ਤੇ ਡਰਾਈਵਿੰਗ ਖੇਤਰਾਂ ਵਿਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ।
ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ) - ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਤੇ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਦੋ ਅਹਿਮ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਹਨ । ਪਹਿਲਾ ਸਮਝੌਤਾ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼, ਮਾਹੂਆਣਾ ਨਾਲ ਕੀਤਾ ਗਿਆ ਹੈ, ਜਿਸ ਤਹਿਤ ਆਟੋਮੋਟਿਵ ਤੇ ਡਰਾਈਵਿੰਗ ਖੇਤਰਾਂ ਵਿਚ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇਗੀ। ਦੂਜਾ ਸਮਝੌਤਾ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ, ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਅਤੇ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ ਨਾਲ ਕੀਤਾ ਗਿਆ ਹੈ । ਇਸ ਤਹਿਤ ਨੌਜਵਾਨਾਂ ਨੂੰ ਫੁੱਟਵੀਅਰ ਅਤੇ ਫੈਸ਼ਨ ਨਿਰਮਾਣ ਨਾਲ ਸਬੰਧਤ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ । ਇਸ ਸਿਖਲਾਈ ਵਿਚ ਫੁੱਟਵੀਅਰ ਅੱਪਰ ਸਟਿੱਚਿੰਗ ਟੈਕਨੀਸ਼ੀਅਨ, ਸਪੋਰਟਸ ਫੁੱਟਵੀਅਰ ਅਸੈਂਬਲੀ ਟੈਕਨੀਸ਼ੀਅਨ, ਫੁੱਟਵੀਅਰ ਸੀਏਡੀ/ਸੀਏਐਮ ਆਪਰੇਟਰ ਅਤੇ ਫੁੱਟਵੀਅਰ ਪੈਟਰਨ ਕਟਰ ਵਰਗੇ ਕੋਰਸ ਸ਼ਾਮਿਲ ਹੋਣਗੇ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਭਾਈਵਾਲੀਆਂ ਪੰਜਾਬ ਦੇ ਹੁਨਰ ਵਿਕਾਸ ਦੇ ਖੇਤਰ ਵਿਚ ਨਵਾਂ ਅਧਿਆਇ ਲਿਖਣਗੀਆਂ । ਪੀ.ਐਸ.ਡੀ.ਐਮ. ਦੇ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਝੌਤਿਆਂ ਤਹਿਤ ਐਨ.ਐਸ.ਕਿਊ.ਐਫ. ਆਧਾਰਿਤ ਸਿਖਲਾਈ, ਪਲੇਸਮੈਂਟ, ਅਪ੍ਰੈਂਟਿਸਸ਼ਿਪ ਅਤੇ ਉੱਦਮਤਾ ਵਿਕਾਸ ’ਤੇ ਧਿਆਨ ਦਿੱਤਾ ਜਾਵੇਗਾ । ਇਨ੍ਹਾਂ ਪਹਿਲਕਦਮੀਆਂ ਦਾ ਮੁੱਖ ਮਕਸਦ ਹੁਨਰਾਂ ਦੀ ਘਾਟ ਨੂੰ ਪੂਰਾ ਕਰਨਾ, ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਵਧਾਉਣਾ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਾ ਹੈ।