10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸ਼ੰਭੂ ਰੇਲਵੇ ਪਟੜੀ ਧਮਾਕਾ ਮਾਮਲੇ ’ਚ ਐੱਨ.ਆਈ.ਏ. ਨੇ ਜਾਂਚ ਦੀ ਮਿਆਦ ਵਧਾਉਣ ਲਈ ਅਦਾਲਤ ’ਚ ਅਰਜ਼ੀ ਦਿੱਤੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 11-11-2026
ਐੱਸ. ਏ. ਐੱਸ. ਨਗਰ, 10 ਨਵੰਬਰ (ਕਪਿਲ ਵਧਵਾ)- ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲੇ ਵਿਚ ਕੌਮੀ ਜਾਂਚ ਏਜੰਸੀ (ਐੱਨ.ਆਈ ਏ.) ਵਲੋਂ ਜਾਂਚ ਦਾ ਘੇਰਾ ਵਧਾਉਂਦਿਆਂ ਮੁਲਜ਼ਮ ਗੁਰਵਿੰਦਰ ਸਿੰਘ ਤੇ ਹੋਰਨਾਂ ਦੀ ਹਿਰਾਸਤ ਤੇ ਜਾਂਚ ਦੀ ਮਿਆਦ 180 ਦਿਨਾਂ ਤੋਂ ਅੱਗੇ ਵਧਾਉਣ ਲਈ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ । ਏਜੰਸੀ ਨੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 43-ਡੀ (2) (ਬੀ) ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 187 ਤਹਿਤ ਇਹ ਅਰਜ਼ੀ ਦਾਇਰ ਕਰਦਿਆਂ ਜਾਂਚ ਮੁਕੰਮਲ ਕਰਨ ਲਈ ਹੋਰ ਸਮਾਂ ਮੰਗਿਆ ਹੈ । ਜ਼ਿਕਰਯੋਗ ਹੈ ਕਿ 27 ਅਪ੍ਰੈਲ 2026 ਨੂੰ ਸ਼ੰਭੂ ਅਤੇ ਰਾਜਪੁਰਾ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਦੀ ਰੇਲਵੇ ਲਾਈਨ ’ਤੇ ਧਮਾਕਾ ਹੋਇਆ ਸੀ। ਇਸ ਘਟਨਾ ਵਿਚ ਕਥਿਤ ਤੌਰ ’ਤੇ ਵਿਸਫੋਟਕ ਲਗਾਉਣ ਦੀ ਕੋਸ਼ਿਸ਼ ਦੌਰਾਨ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ । ਮਾਮਲੇ ਦੀ ਜਾਂਚ ਐੱਨ. ਆਈ. ਏ. ਨੇ ਆਪਣੇ ਹੱਥਾਂ ਵਿਚ ਲੈ ਲਈ ਸੀ । ਜਾਂਚ ਦੌਰਾਨ ਐੱਨ. ਆਈ. ਏ. ਨੇ 17 ਜੂਨ ਨੂੰ ਗੁਰਜਿੰਦਰ ਸਿੰਘ ਉਰਫ਼ ਬੇਅੰਤ ਬਾਬਾ ਅਤੇ ਹੋਰਨਾਂ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰਕੇ ਰਿਮਾਂਡ ਹਾਸਿਲ ਕੀਤਾ ਸੀ । ਇਸ ਤੋਂ ਬਾਅਦ 24 ਅਕਤੂਬਰ ਨੂੰ ਐੱਨ. ਆਈ. ਏ. ਨੇ ਇਸ ਮਾਮਲੇ ਵਿਚ ਛੇ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ । ਜਾਂਚ ਵਿਚ ਪਾਕਿਸਤਾਨ ਆਧਾਰਿਤ ਹੈਂਡਲਰ ਰਣਜੀਤ ਸਿੰਘ ਉਰਫ਼ ਨੀਟਾ ਦੀ ਕਥਿਤ ਭੂਮਿਕਾ ਵੀ ਸਾਹਮਣੇ ਆਈ ਸੀ । ਐੱਨ. ਆਈ. ਏ. ਵਲੋਂ ਇਸ ਸਾਜ਼ਿਸ਼ ਦੇ ਪਿੱਛੇ ਵਿਦੇਸ਼ੀ ਹੈਂਡਲਰਾਂ, ਫੰਡਿੰਗ ਅਤੇ ਵਿਸਫੋਟਕ ਸਮੱਗਰੀ ਦੀ ਸਪਲਾਈ ਸੰਬੰਧੀ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ । ਹੁਣ ਉਕਤ ਮਾਮਲੇ ਵਿਚ 180 ਦਿਨਾਂ ਦੀ ਮਿਆਦ ਤੋਂ ਅੱਗੇ ਜਾਂਚ ਜਾਰੀ ਰੱਖਣ ਲਈ ਦਾਇਰ ਕੀਤੀ ਗਈ ਅਰਜ਼ੀ ’ਤੇ ਅੱਜ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਐਨ. ਆਈ. ਏ. ਵਲੋਂ ਜਵਾਬਦਾਵਾ ਦਾਖਲ ਕੀਤਾ ਜਾਵੇਗਾ । ਇਸ ਉਪਰੰਤ ਫੈਸਲੇ ਦੀ ਉਡੀਕ ਹੈ ।
Ad Position 22
No active advertisement
ਪਿਛਲੀ ਖ਼ਬਰ ਰਾਜੀਵ ਗਾਂਧੀ ਦੀ ਭੂਮਿਕਾ, ਬੋਫੋਰਸ ਘਪਲੇ ਤੇ ਭੋਪਾਲ ਗੈਸ ਤ੍ਰਾਸਦੀ ਸਬੰਧੀ ਤਰੁਣ ਚੁੱਘ ਨੇ ਚੁੱਕੇ ਸਵਾਲ ਅਗਲੀ ਖ਼ਬਰ 16 ਨਵੰਬਰ ਤੋਂ ਹੜਤਾਲ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦਾ ਐਲਾਨ
Ad Position 24