ਦੀਵਾਲੀ ਮੌਕੇ ਬਲੋਚ ਕਾਰਕੁੰਨ ਫ਼ਰਾਹ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਦੀਵਾਲੀ ਦੇ ਤਿਉਹਾਰ ਮੌਕੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਕਾਰਕੁਨ ਫ਼ਰਾਹ ਬਲੋਚ ਨੇ ਆਪਣੀ ਮਾਂ ਅਤੇ ਭਰਾ ਨਾਲ ਮਿਲ ਕੇ ਭਾਰਤ ਵਾਸੀਆਂ ਅਤੇ ਖ਼ਾਸ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਲੋਚਿਸਤਾਨ ਦੇ ਲੋਕਾਂ ਦੀ ਆਵਾਜ਼ ਬਣਨ ਅਤੇ ਪਾਕਿ ਤੋਂ ਆਜ਼ਾਦੀ ਦਿਵਾਉਣ ਲਈ ਮਦਦ ਕਰਨ ਦੀ ਅਪੀਲ ਵੀ ਕੀਤੀ ।
ਬਲੋਚਿਸਤਾਨ ਦੀ ਬਾਗ਼ੀ ਕਾਰਕੁਨ ਫ਼ਰਾਹ ਬਲੋਚ ਆਪਣੀ ਮਾਂ ਅਤੇ ਭਰਾ ਨਾਲ ਮਿਲ ਕੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੀ ਹੋਈ। ਤਸਵੀਰ ਰਾਹੀਂ : ਸੁਰਿੰਦਰ ਕੋਛੜ
11-11-2026