ਡਾ. ਕਰਨਜੀਤ ਸਿੰਘ ਗਿੱਲ ਨੇ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲਿਆ
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨੀ ਹਿੱਤ ਵਿਚ ਅਤੇ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੰਤਰੀ ਦੀ ਅਗਵਾਈ ਅਧੀਨ ਕੀਤੇ ਗਏ ਹੁਕਮਾਂ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਜੰਮਪਲ ਡਾ. ਕਰਨਜੀਤ ਸਿੰਘ ਗਿੱਲ ਨੇ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲ ਲਿਆ ਹੈ ।
ਡਾ. ਕਰਨਜੀਤ ਸਿੰਘ ਗਿੱਲ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲਦੇ ਹੋਏ। ਅਜੀਤ ਤਸਵੀਰ
11-11-2026