10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲਾਹੌਰ ਦਾ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਨਵ-ਉਸਾਰੀ ਉਪਰੰਤ ਸੰਗਤ ਲਈ ਮੁੜ ਖੋਲ੍ਹਿਆ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਸਕੱਤਰ ਨਾਸਿਰ ਮੁਸ਼ਤਾਕ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੀ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ, ਗੁਰੂ ਹਰਿਗੋਬਿੰਦ ਸਾਹਿਬ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਰਸਮੀ ਉਦਘਾਟਨ ਮਗਰੋਂ ਸੰਗਤ ਲਈ ਮੁੜ ਖੋਲ੍ਹ ਦਿੱਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਸੂਬਾਈ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 11-11-2026
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੀ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ, ਗੁਰੂ ਹਰਿਗੋਬਿੰਦ ਸਾਹਿਬ ਦੀ ਨਵ-ਉਸਾਰੀ ਅਤੇ ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਰਸਮੀ ਉਦਘਾਟਨ ਮਗਰੋਂ ਸੰਗਤ ਲਈ ਮੁੜ ਖੋਲ੍ਹ ਦਿੱਤਾ ਗਿਆ। ਇਸ ਮੌਕੇ ਪਾਕਿਸਤਾਨ ਦੇ ਸੂਬਾਈ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਮਾਗਮ ਵਿਚ ਕਈ ਸਿੱਖ ਆਗੂਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਦੀਆਂ ਹਦਾਇਤਾਂ ਅਨੁਸਾਰ ਪਾਕਿਸਤਾਨ ਵਿਚ 50 ਤੋਂ ਵੱਧ ਗੁਰਦੁਆਰਿਆਂ ਦੀ ਨਵ-ਉਸਾਰੀ ਅਤੇ ਮੁਰੰਮਤ ਕਰਵਾਈ ਜਾ ਰਹੀ ਹੈ। ਇਤਿਹਾਸਕ ਮਾਨਤਾ ਅਨੁਸਾਰ ਗੁਰੂ ਹਰਿਗੋਬਿੰਦ ਸਾਹਿਬ ਨੇ ਬੀਬੀ ਕੌਲਾਂ ਨੂੰ ਅੰਮ੍ਰਿਤਸਰ ਲਿਜਾਂਦੇ ਸਮੇਂ ਇਸ ਸਥਾਨ ’ਤੇ ਨਿਵਾਸ ਕੀਤਾ ਸੀ। ਨਾਸਿਰ ਮੁਸ਼ਤਾਕ ਨੇ ਕਿਹਾ ਕਿ ਘੱਟ-ਗਿਣਤੀਆਂ ਦੇ ਧਾਰਮਿਕ ਸਥਾਨਾਂ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਸਰਕਾਰ ਦੀ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ 20 ਨੂੰ-19 ਨੂੰ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਸੁਖਵਿੰਦਰ ਸਿੋਂਘ ਸੁੱਖ ਉਮਰਪੁਰਾ ਬਣੇ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ
Ad Position 24