ਜਥੇਦਾਰ ਵਲੋਂ ਜਤਿੰਦਰ ਸਿੰਘ ਸਚਦੇਵਾ ਨੂੰ 10 ਦਸਬੰਰ ਤੱਕ ਨਿੱਜੀ ਰੂਪ ’ਚ ਪੇਸ਼ ਹੋਣ ਦਾ ਆਦੇਸ਼
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਯੂ. ਐੱਸ.
ਅੰਮ੍ਰਿਤਸਰ, 11 ਨਵੰਬਰ (ਜਸਵੰਤ ਸਿੰਘ ਜੱਸ)-ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਯੂ. ਐੱਸ. ਏ. ਅੰਦਰ ਅਣ-ਅਧਿਕਾਰਤ ਰੂਪ ਵਿਚ ਪ੍ਰੈੱਸ ਸਥਾਪਿਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸੰਗਤ ਨੂੰ ਵੰਡਣ ਦੇ ਮਾਮਲੇ ਵਿਚ ਨਿਊਯਾਰਕ (ਅਮਰੀਕਾ) ਨਿਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ 10 ਦਸਬੰਰ ਤੱਕ ਨਿੱਜੀ ਰੂਪ ਵਿਚ ਪੇਸ਼ ਹੋਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਇਹ ਫ਼ੈਸਲਾ ਵਿਦੇਸ਼ ਦੀ ਸੰਗਤ ਵਲੋਂ ਇਸ ਸੰਬੰਧੀ ਪੁੱਜੀਆਂ ਲਿਖਤੀ ਸ਼ਿਕਾਇਤਾਂ ਤੋਂ ਬਾਅਦ ਲਿਆ ਗਿਆ। ਇਸ ਮਾਮਲੇ ਦੇ ਨਾਲ ਹੀ ਸੰਬੰਧਤ ਇਕ ਹੋਰ ਵੱਖਰੇ ਆਦੇਸ਼ ਵਿਚ ਯੂ.ਐੱਸ.ਏ. ਨਿਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਹਰਚਰਨ ਸਿੰਘ ਅਤੇ ਗੁਰਦੇਵ ਸਿੰਘ ਕੋਲੋਂ ਵੀ ਪੰਦਰਾਂ ਦਿਨਾਂ ਦੇ ਅੰਦਰ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ।