11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਦੇ 84 ਦਿਹਾਤੀ ਸੀ.ਐਚ.ਸੀਜ਼. ’ਚ 84 ਫ਼ੀਸਦੀ ਡਾਕਟਰਾਂ ਦੀਆਂ ਅਸਾਮੀਆਂ ਖ਼ਾਲੀ-ਵਿਜੇ ਸਾਂਪਲਾ

ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਦੋਸ਼ ਲਗਾਇਆ ਕਿ ਸੂਬੇ ਦਾ ਸਰਕਾਰੀ ਸਿਹਤ ਢਾਂਚਾ ਮਾਹਿਰ ਡਾਕਟਰਾਂ ਦੀ ਭਾਰੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ‘ਹੈਲਥ ਡਾਇਨਾਮਿਕਸ ਆਫ਼ ਇੰਡੀਆ : 2024-25’ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ 84 ਦਿਹਾਤੀ ਕਮਿਊਨਿਟੀ ਹੈਲਥ ਸੈਂਟਰਾਂ (ਸੀ.

Ad Position 21
No active advertisement
ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿਹਤ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਦੋਸ਼ ਲਗਾਇਆ ਕਿ ਸੂਬੇ ਦਾ ਸਰਕਾਰੀ ਸਿਹਤ ਢਾਂਚਾ ਮਾਹਿਰ ਡਾਕਟਰਾਂ ਦੀ ਭਾਰੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ‘ਹੈਲਥ ਡਾਇਨਾਮਿਕਸ ਆਫ਼ ਇੰਡੀਆ : 2024-25’ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ 84 ਦਿਹਾਤੀ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀਜ਼.) ਵਿਚ ਇਕ ਵੀ ਅਜਿਹਾ ਕੇਂਦਰ ਨਹੀਂ ਹੈ, ਜਿੱਥੇ ਚਾਰੇ ਮੁੱਖ ਮਾਹਿਰ ਡਾਕਟਰਾਂ ਦੀਆਂ ਅਸਾਮੀਆਂ ਭਰੀਆਂ ਹੋਣ। ਉਨ੍ਹਾਂ ਕਿਹਾ ਕਿ ਮਨਜ਼ੂਰਸ਼ੁਦਾ 268 ਅਸਾਮੀਆਂ ਵਿਚੋਂ 224 ਖ਼ਾਲੀ ਪਈਆਂ ਹਨ, ਜਦਕਿ ਸਿਰਫ਼ 44 ਮਾਹਿਰ ਡਾਕਟਰ ਹੀ ਤਾਇਨਾਤ ਹਨ। ਸਾਂਪਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਵੱਖਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੈਰੋਲ ਨਾ ਦੇਣ ਤੱਕ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ-ਤਰਸੇਮ ਸਿੰਘ ਅਗਲੀ ਖ਼ਬਰ ਜਥੇਦਾਰ ਵਲੋਂ ਜਤਿੰਦਰ ਸਿੰਘ ਸਚਦੇਵਾ ਨੂੰ 10 ਦਸਬੰਰ ਤੱਕ ਨਿੱਜੀ ਰੂਪ ’ਚ ਪੇਸ਼ ਹੋਣ ਦਾ ਆਦੇਸ਼
Ad Position 24