ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੈਰੋਲ ਨਾ ਦੇਣ ਤੱਕ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ-ਤਰਸੇਮ ਸਿੰਘ
ਰਈਆ (ਅੰਮ੍ਰਿਤਸਰ), 11 ਨਵੰਬਰ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ ਨੇ ਦੱਸਿਆ ਜਿੰਨਾ ਚਿਰ ਭਾਈ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਤੇ ਭੂਆ ਦੇ ਲੜਕੇ ਸੁਖਮਨਜੀਤ ਸਿੰਘ ਨੂੰ ਮੇਰੀ ਮਾਤਾ ਚਰਨ ਕੌਰ ਦੇ ਸਸਕਾਰ ਮੌਕੇ ਆਖ਼ਰੀ ਦਰਸ਼ਨ ਕਰਨ ਲਈ ਪੈਰੋਲ ਨਹੀਂ ਮਿਲਦੀ ਉਨ੍ਹਾਂ ਚਿਰ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਉਨ੍ਹਾਂ ਨੂੰ ਮਾਤਾ ਦੇ ਸਸਕਾਰ ਵਿਚ ਸ਼ਾਮਿਲ ਕਰਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ ਹੈ।
ਅਜੀਤ ਡੈਸਕ
12-11-2026