11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

‘ਪੰਜਾਬ ਸਿੱਖਿਆ ਕ੍ਰਾਂਤੀ’ ਤਕਨੀਕੀ ਸਿੱਖਿਆ ਨੂੰ ਵਧੇਰੇ ਵਿਹਾਰਕ ਅਤੇ ਉਦਯੋਗ-ਮੁਖੀ ਬਣਾਉਂਦੀ ਹੈ-ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿੱਤੀ ਤੰਗੀਆਂ ਕਾਰਨ ਵਿਦਿਆਰਥੀ ਆਪਣੇ ਕਰੀਅਰ ਨੂੰ ਬਣਾਉਣ ਲਈ ਲੋੜੀਂਦਾ ਉਦਯੋਗਿਕ ਤਜਰਬਾ ਹਾਸਲ ਕਰਨ ਤੋਂ ਵਾਂਝੇ ਨਾ ਰਹਿ ਜਾਣ। ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰ ਵੱਲੋਂ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵਿਹਾਰਕ ਹੁਨਰ ਸਿੱਖਣ ਅਤੇ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਨ ਵਿਚ ਮਦਦ ਮਿਲੇਗੀ।

Ad Position 21
No active advertisement
ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਵਿੱਤੀ ਤੰਗੀਆਂ ਕਾਰਨ ਵਿਦਿਆਰਥੀ ਆਪਣੇ ਕਰੀਅਰ ਨੂੰ ਬਣਾਉਣ ਲਈ ਲੋੜੀਂਦਾ ਉਦਯੋਗਿਕ ਤਜਰਬਾ ਹਾਸਲ ਕਰਨ ਤੋਂ ਵਾਂਝੇ ਨਾ ਰਹਿ ਜਾਣ। ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰ ਵੱਲੋਂ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਵਿਹਾਰਕ ਹੁਨਰ ਸਿੱਖਣ ਅਤੇ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਨ ਵਿਚ ਮਦਦ ਮਿਲੇਗੀ। ਇਸ ਪਹਿਲਕਦਮੀ ਤਹਿਤ, 1,700 ਵਿਦਿਆਰਥੀਆਂ ਨੂੰ 4 ਮਹੀਨਿਆਂ ਤੱਕ 5,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਅਤੇ ਇਸ ਸਬੰਧੀ ਪਰਿਵਾਰਕ ਆਮਦਨ ਦੀ ਕੋਈ ਸੀਮਾ ਨਹੀਂ ਰੱਖੀ ਗਈ ਹੈ। ਇਹ ਯੋਜਨਾ ਛੇ ਡਿਪਲੋਮਾ ਸਟ੍ਰੀਮਾਂ ਦੇ 2024-27 ਬੈਚ ਦੇ ਛੇਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗੀ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਉਦਯੋਗਿਕ ਖੇਤਰ ਦਾ ਵਿਹਾਰਕ ਤਜਰਬਾ ਹਾਸਲ ਕਰ ਸਕਣਗੇ। ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਦਯੋਗਿਕ ਸਿਖਲਾਈ ਉਹ ਪੜਾਅ ਹੈ ਜਿੱਥੇ ਵਿਦਿਆਰਥੀ ਕਲਾਸਰੂਮ ਵਿਚ ਸਿੱਖੀਆਂ ਗੱਲਾਂ ਨੂੰ ਅਸਲ ਦੁਨੀਆ ਦੀਆਂ ਚੁਣੌਤੀਆਂ ’ਤੇ ਲਾਗੂ ਕਰਨਾ ਸ਼ੁਰੂ ਕਰਦੇ ਹਨ। ਇਸ ਦੌਰਾਨ 20,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਅਸੀਂ ਵਿਦਿਆਰਥੀਆਂ ਦੀ ਮਦਦ ਕਰਨਾ ਚਾਹੁੰਦੇ ਹਾਂ ਤਾਂ ਜੋ ਉਹ ਵਿਹਾਰਕ ਤਜਰਬਾ ਹਾਸਲ ਕਰ ਸਕਣ, ਉਦਯੋਗਿਕ ਮਾਹਿਰਾਂ ਤੋਂ ਹੁਨਰ ਸਿੱਖ ਸਕਣ ਅਤੇ ਰੁਜ਼ਗਾਰ ਲਈ ਤਿਆਰ ਹੋ ਸਕਣ। ਸਾਡਾ ਉਦੇਸ਼ ਤਕਨੀਕੀ ਸਿੱਖਿਆ ਨੂੰ ਵਧੇਰੇ ਵਿਹਾਰਕ, ਉਦਯੋਗ-ਮੁਖੀ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ਦੇ ਅਨੁਕੂਲ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ’84 ਦੇ ਕਤਲੇਆਮ ਸੰਬੰਧੀ ਸੋਨੀਆ ਗਾਂਧੀ ਦੇ ਬਿਆਨ ਦੀ ਦੰਗਾ ਪੀੜਤ ਜਥੇਬੰਦੀ ਵਲੋਂ ਨਿੰਦਾ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੈਰੋਲ ਨਾ ਦੇਣ ਤੱਕ ਮਾਤਾ ਦਾ ਸਸਕਾਰ ਨਹੀਂ ਕੀਤਾ ਜਾਵੇਗਾ-ਤਰਸੇਮ ਸਿੰਘ
Ad Position 24