’84 ਦੇ ਕਤਲੇਆਮ ਸੰਬੰਧੀ ਸੋਨੀਆ ਗਾਂਧੀ ਦੇ ਬਿਆਨ ਦੀ ਦੰਗਾ ਪੀੜਤ ਜਥੇਬੰਦੀ ਵਲੋਂ ਨਿੰਦਾ
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਵਲੋਂ ਲਿਖੀ ਆਪਣੀ ਪੁਸਤਕ ਵਿਚ ’84 ਦੰਗਿਆਂ ਨੂੰ ਦੁਖਦਾਈ ਅਤੇ ਸ਼ਰਮਨਾਕ ਕਹਿਣ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਸੋਨੀਆ ਗਾਂਧੀ ਵਲੋਂ ਦੇਸ਼ ਨੂੰ ਗੁਮਰਾਹ ਕਰਨ ਲਈ ’84 ਕਤਲੇਆਮ ਸਬੰਧੀ ਉਕਤ ਗ਼ਲਤ ਅਤੇ ਝੂਠੀ ਟਿੱਪਣੀ ਕੀਤੀ ਗਈ ਹੈ।
ਲੁਧਿਆਣਾ, 11 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਵਲੋਂ ਲਿਖੀ ਆਪਣੀ ਪੁਸਤਕ ਵਿਚ ’84 ਦੰਗਿਆਂ ਨੂੰ ਦੁਖਦਾਈ ਅਤੇ ਸ਼ਰਮਨਾਕ ਕਹਿਣ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਸੋਨੀਆ ਗਾਂਧੀ ਵਲੋਂ ਦੇਸ਼ ਨੂੰ ਗੁਮਰਾਹ ਕਰਨ ਲਈ ’84 ਕਤਲੇਆਮ ਸਬੰਧੀ ਉਕਤ ਗ਼ਲਤ ਅਤੇ ਝੂਠੀ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸੋਨੀਆ ਗਾਂਧੀ ਸਮਝਦੀ ਹੈ ਕਿ ਇਹ ਕਤਲੇਆਮ ਸੱਚਮੁੱਚ ਹੀ ਸ਼ਰਮਨਾਕ ਅਤੇ ਦੁਖਦਾਈ ਹਨ ਤਾਂ ਉਹ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਅਤੇ ਤੁਰੰਤ ਉਨ੍ਹਾਂ ਕਾਂਗਰਸੀ ਆਗੂਆਂ ਨੂੰ ਪਾਰਟੀ ‘ਚੋਂ ਕੱਢਣ, ਜਿਨ੍ਹਾਂ ਦੇ ਨਾਂਅ ਇਸ ਕਤਲੇਆਮ ਲਈ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਇਸ ਗੱਲ ਦਾ ਜਵਾਬ ਦੇਣ ਕਿ ਉਨ੍ਹਾਂ ਨੇ ਕਤਲੇਆਮ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕੀ ਕੀਤਾ ਹੈ ਅਤੇ ਉਨ੍ਹਾਂ ਪੀੜਤਾਂ ਨਾਲ ਕਿੰਨੀ ਕੁ ਹਮਦਰਦੀ ਪ੍ਰਗਟ ਕੀਤੀ ਹੈ ਤੇ ਕਾਂਗਰਸ ਸਰਕਾਰ ਵੇਲੇ ਉਨ੍ਹਾਂ ਦੇ ਮੁੜ ਵਸੇਬੇ ਲਈ ਕੀ ਯਤਨ ਕੀਤੇ ਸਨ। ਇਸ ਮੌਕੇ ਦਲਜੀਤ ਸਿੰਘ ਸੋਨੀ, ਇੰਦਰਪਾਲ ਸਿੰਘ ਵਿੱਕੀ, ਹਰਮੀਤ ਸਿੰਘ, ਹਰਪ੍ਰੀਤ ਸਿੰਘ, ਗੁਰਦੇਵ ਸਿੰਘ, ਰਾਣੀ ਧਾਲੀਵਾਲ, ਧਰਮਿੰਦਰ ਸਿੰਘ, ਜਗਜੀਤ ਸਿੰਘ, ਨਿਰਵੈਰ ਸਿੰਘ, ਗੁਰਦੇਵ ਕੌਰ, ਭੁਪਿੰਦਰ ਕੌਰ, ਹਰਦੀਪ ਕੌਰ, ਪਰਮਜੀਤ ਕੌਰ ਅਤੇ ਸਤਿੰਦਰ ਕੌਰ ਸਮੇਤ ਕਈ ਆਗੂ ਹਾਜ਼ਰ ਸਨ।