ਆਪਣੀ ਦਾਦੀ ਦੇ ਅੰਤਿਮ ਦਰਸ਼ਨਾਂ ਲਈ ਇਜਾਜ਼ਤ ਨਾ ਮਿਲਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਮਨਪ੍ਰੀਤ ਸਿੰਘ ਇਆਲੀ
ਚੰਡੀਗੜ੍ਹ, 11 ਨਵੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸੰਸਦ ਮੈਂਬਰ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਅਤੇ ਅੰਤਿਮ ਦਰਸ਼ਨਾਂ ਵਿਚ ਸ਼ਾਮਿਲ ਹੋਣ ਲਈ ਹੁਣ ਤੱਕ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਚੰਡੀਗੜ੍ਹ, 11 ਨਵੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸੰਸਦ ਮੈਂਬਰ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਅਤੇ ਅੰਤਿਮ ਦਰਸ਼ਨਾਂ ਵਿਚ ਸ਼ਾਮਿਲ ਹੋਣ ਲਈ ਹੁਣ ਤੱਕ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਆਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਦਰਸ਼ਨਾਂ ਅਤੇ ਸੰਸਕਾਰ ਵਿਚ ਸ਼ਾਮਿਲ ਹੋਣਾ ਕੋਈ ਰਿਆਇਤ ਨਹੀਂ, ਸਗੋਂ ਬੁਨਿਆਦੀ ਮਨੁੱਖੀ ਅਧਿਕਾਰ ਹੈ। ਇਆਲੀ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਦੇਣ ਵਿਚ ਆਨਾਕਾਨੀ ਕਰਨਾ ਜਾਂ ਰੋਕ ਲਗਾਉਣਾ ਸਾਫ਼ ਤੌਰ ’ਤੇ ਵਿਤਕਰੇ ਵਾਲੀ ਨੀਤੀ ਨੂੰ ਦਰਸਾਉਂਦਾ ਹੈ। ਇਆਲੀ ਨੇ ਪੁਰਜ਼ੋਰ ਅਪੀਲ ਕਰਦੇ ਹੋਏ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਅਤੇ ਅੰਤਿਮ ਦਰਸ਼ਨਾਂ ਲਈ ਤੁਰੰਤ ਪੈਰੋਲ ਮਿਲੇ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਿੱਖ ਕੌਮ ਨੇ ਸਭ ਤੋ ਵੱਧ ਮਿਸਾਲੀ ਕੁਰਬਾਨੀਆਂ ਦਿੱਤੀਆਂ, ਅੱਜ ਉਸੇ ਸਿੱਖ ਕੌਮ ਤੋਂ ਮਨੁੱਖੀ ਅਧਿਕਾਰਾਂ ਦੀ ਅਜ਼ਮਤ ਖੋਹੀ ਜਾ ਰਹੀ ਹੈ