11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਿੱਜੀ ਰੰਜਿਸ਼ ਕਾਰਨ ਵਿਅਕਤੀ ਦਾ ਕਤਲ

ਫ਼ਤਹਿਗੜ੍ਹ ਚੂੜੀਆਂ (ਬਟਾਲਾ), 11 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੀਤੀ ਦੇਰ ਸ਼ਾਮ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪਰਾਚਾ ਵਿਖੇ ਨਿੱਜੀ ਰੰਜਿਸ਼ ਦੇ ਚਲਦੇ ਹੋਏ ਇਕ 40 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਮ੍ਰਿਤਕ ਦੇ ਭਰਾ ਜਗਰੂਪ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਬੀਤੀ ਦੇਰ ਸ਼ਾਮ ਫ਼ਤਹਿਗੜ੍ਹ ਚੂੜੀਆਂ ਤੋਂ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ, ਜਿਸ ਦੀ ਬੀਤੇ ਕੁਝ ਦਿਨ ਪਹਿਲਾਂ ਪਿੰਡ ਪਰਾਚਾ ਦੇ ਹੀ ਰਾਜਕਰਨ ਸਿੰਘ ਦੇ ਨਾਲ ਤੂੰ-ਤੂੰ, ਮੈਂ-ਮੈਂ ਹੋਈ ਸੀ।

Ad Position 21
No active advertisement
ਅਜੀਤ ਡੈਸਕ 12-11-2026
ਫ਼ਤਹਿਗੜ੍ਹ ਚੂੜੀਆਂ (ਬਟਾਲਾ), 11 ਨਵੰਬਰ (ਅਵਤਾਰ ਸਿੰਘ ਰੰਧਾਵਾ)-ਬੀਤੀ ਦੇਰ ਸ਼ਾਮ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪਰਾਚਾ ਵਿਖੇ ਨਿੱਜੀ ਰੰਜਿਸ਼ ਦੇ ਚਲਦੇ ਹੋਏ ਇਕ 40 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ। ਮ੍ਰਿਤਕ ਦੇ ਭਰਾ ਜਗਰੂਪ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਬੀਤੀ ਦੇਰ ਸ਼ਾਮ ਫ਼ਤਹਿਗੜ੍ਹ ਚੂੜੀਆਂ ਤੋਂ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ, ਜਿਸ ਦੀ ਬੀਤੇ ਕੁਝ ਦਿਨ ਪਹਿਲਾਂ ਪਿੰਡ ਪਰਾਚਾ ਦੇ ਹੀ ਰਾਜਕਰਨ ਸਿੰਘ ਦੇ ਨਾਲ ਤੂੰ-ਤੂੰ, ਮੈਂ-ਮੈਂ ਹੋਈ ਸੀ। ਉਨ੍ਹਾਂ ਦੱਸਿਆ ਕਿ ਜਦੋਂ ਬੀਤੀ ਸ਼ਾਮ ਬਿਕਰਮਜੀਤ ਸਿੰਘ ਸਕੂਟਰੀ ਉੱਪਰ ਫ਼ਤਹਿਗੜ੍ਹ ਚੂੜੀਆਂ ਤੋਂ ਆਪਣੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਪਹਿਲਾਂ ਤੋਂ ਹੀ ਉਸ ਦੀ ਉਡੀਕ ਕਰ ਰਹੇ ਰਾਜਕਰਨ ਸਿੰਘ, ਮਨਜਿੰਦਰ ਸਿੰਘ, ਮਲਕੀਅਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਆਦਿ ਨੇ ਹੋਰਨਾਂ ਵਿਅਕਤੀਆਂ ਸਮੇਤ ਉਸ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ, ਦਸਤਿਆਂ ਨਾਲ ਹਮਲਾ ਕਰ ਦਿੱਤਾ। ਜ਼ਿਆਦਾ ਸੱਟਾਂ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਵਿਖੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਬਿਕਰਮਜੀਤ ਸਿੰਘ ਪਿੱਛੇ ਆਪਣਾ ਇਕ ਬੱਚਾ ਅਤੇ ਪਤਨੀ ਛੱਡ ਗਿਆ ਹੈ। ਗੱਲਬਾਤ ਕਰਦਿਆਂ ਐੱਸ.ਐੱਚ.ਓ. ਡੇਰਾ ਬਾਬਾ ਨਾਨਕ ਨੇ ਕਿਹਾ ਕਿ ਆਪਸੀ ਰੰਜਿਸ਼ ਕਾਰਨ ਇਹ ਕਤਲ ਹੋਇਆ ਹੈ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਹੁਸ਼ਿਆਰਪੁਰ ਤੋਂ ਗ੍ਰਨੇਡ ਦੇਣ ਆਇਆ ਕਾਰ ਸਵਾਰ ਪੁਲਿਸ ਵਲੋਂ ਕਾਬੂ ਪੁਛਗਿੱਛ ਲਈ ਲਿਆ 2 ਦਿਨ ਦਾ ਰਿਮਾਂਡ
Ad Position 24