ਹਰਪਾਲ ਸਿੰਘ ਚੀਮਾ ਅਤੇ ਧਾਲੀਵਾਲ ਨੇ ਕੇਜਰੀਵਾਲ ਨੂੰ ਮਿਲੀ ਧਮਕੀ ਦੀ ਕੀਤੀ ਨਿੰਦਾ
ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿਚ ਭਾਜਪਾ ਦੇ ਸੰਬੰਧਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਮੁਲਜ਼ਮ ਦਾ ਭਾਜਪਾ ਨਾਲ ਸਿੱਧਾ ਜਾਂ ਅਸਿੱਧਾ ਸਬੰਧ ਹੋਣ ਦੇ ਸੰਕੇਤ ਮਿਲੇ ਹਨ।
ਚੰਡੀਗੜ੍ਹ, 12 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਅਤੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵਿਚ ਭਾਜਪਾ ਦੇ ਸੰਬੰਧਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਢਲੀ ਜਾਂਚ ਵਿਚ ਮੁਲਜ਼ਮ ਦਾ ਭਾਜਪਾ ਨਾਲ ਸਿੱਧਾ ਜਾਂ ਅਸਿੱਧਾ ਸਬੰਧ ਹੋਣ ਦੇ ਸੰਕੇਤ ਮਿਲੇ ਹਨ। ਉਨ੍ਹਾਂ ਨੇ ਦੱਸਿਆ ਕਿ ਧਮਕੀ ਦੇਣ ਵਾਲਾ ਵਿਅਕਤੀ ਹਰਿਆਣਾ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ, ਭਾਜਪਾ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਧਮਕੀ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਜਰੀਵਾਲ ਨੂੰ ਦਿੱਤੀ ਗਈ ਧਮਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿਚ ਡਰ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।