12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੂਬੇ ਦੀ ਕਾਨੂੰਨ ਵਿਵਸਥਾ ਤੇ ਨਸ਼ੇ ਦੇ ਮੁੱਦੇ ’ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ-ਰਾਜਪਾਲ ਕਟਾਰੀਆ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ੇ ਦੇ ਮੁੱਦੇ ’ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਸੂਬੇ ਵਿਚ ਵਿਗੜ ਰਹੇ ਹਾਲਾਤ ਉਪਰ ਕਾਬੂ ਪਾਇਆ ਜਾ ਸਕੇ। ਰਾਜਪਾਲ ਕਟਾਰੀਆ ਅੱਜ ਨਹਿਰੂ ਸਿਧਾਂਤ ਕੇਂਦਰ ਵਿਚ ਟਰੱਸਟ ਵਲੋਂ ਸਤਪਾਲ ਮਿੱਤਲ ਨੈਸ਼ਨਲ ਐਵਾਰਡ-2026 ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ, ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਬਹਾਦਰ ਸੂਬੇ ਨੂੰ ਨਸ਼ਾ ਕਮਜ਼ੋਰ ਕਰ ਰਿਹਾ ਹੈ ਅਤੇ ਇਸ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਾਂਝੇ ਉਪਰਾਲਿਆਂ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਨਸ਼ੇ ਦੇ ਮੁੱਦੇ ’ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਸੂਬੇ ਵਿਚ ਵਿਗੜ ਰਹੇ ਹਾਲਾਤ ਉਪਰ ਕਾਬੂ ਪਾਇਆ ਜਾ ਸਕੇ। ਰਾਜਪਾਲ ਕਟਾਰੀਆ ਅੱਜ ਨਹਿਰੂ ਸਿਧਾਂਤ ਕੇਂਦਰ ਵਿਚ ਟਰੱਸਟ ਵਲੋਂ ਸਤਪਾਲ ਮਿੱਤਲ ਨੈਸ਼ਨਲ ਐਵਾਰਡ-2026 ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ, ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਬਹਾਦਰ ਸੂਬੇ ਨੂੰ ਨਸ਼ਾ ਕਮਜ਼ੋਰ ਕਰ ਰਿਹਾ ਹੈ ਅਤੇ ਇਸ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਾਂਝੇ ਉਪਰਾਲਿਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਲਿਆ ਜਾਵੇ ਤਾਂ ਆਉਣ ਵਾਲੇ 8-10 ਸਾਲਾਂ ਵਿਚ ਪੰਜਾਬ ਮੁੜ ਤੋਂ ਤਰੱਕੀ ਦੀ ਲੀਹ ’ਤੇ ਆ ਜਾਵੇਗਾ। ਉਨ੍ਹਾਂ ਕਾਨੂੰਨ ਵਿਵਸਥਾ ਨੂੰ ਲੈ ਕੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਅੱਜ ਸੂਬੇ ਵਿਚ ਪਟਾਕਿਆਂ ਵਾਂਗ ਗੋਲੀਆਂ ਚੱਲ ਰਹੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਹਨ। ਇਸ ਮੌਕੇ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਪ੍ਰਧਾਨ ਰਾਕੇਸ਼ ਭਾਰਤੀ ਮਿੱਤਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਤੋਂ ਇਲਾਵਾ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ’ਚ ਵੱਡੇ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਅਗਲੀ ਖ਼ਬਰ ਹਰਪਾਲ ਸਿੰਘ ਚੀਮਾ ਅਤੇ ਧਾਲੀਵਾਲ ਨੇ ਕੇਜਰੀਵਾਲ ਨੂੰ ਮਿਲੀ ਧਮਕੀ ਦੀ ਕੀਤੀ ਨਿੰਦਾ
Ad Position 24