ਦਿੜ੍ਹਬਾ ’ਚ ਵੱਡੇ ਕਾਰੋਬਾਰੀ ਦੇ ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ
ਦਿੜ੍ਹਬਾ ਮੰਡੀ (ਸੰਗਰੂਰ), 12 ਨਵੰਬਰ (ਜਸਵੀਰ ਸਿੰਘ ਔਜਲਾ)-ਦਿੜ੍ਹਬਾ ਮੰਡੀ ਵਿਚ ਅੱਜ ਸਵੇਰੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਕਾਰੋਬਾਰੀ ਟਿਕਾਣਿਆਂ ’ਤੇ ਜਾਂਚ ਸ਼ੁਰੂ ਕੀਤੇ ਜਾਣ ਨਾਲ ਇਲਾਕੇ ਦੇ ਵਪਾਰਕ ਹਲਕਿਆਂ ਵਿਚ ਹਲਚਲ ਮਚ ਗਈ। ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਵਲੋਂ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਇਕ ਵਪਾਰੀ ਦੀ ਦੁਕਾਨ ਅਤੇ ਪਿੰਡ ਕਮਾਲਪੁਰ ਸਥਿਤ ਇਕ ਰਾਈਸ ਸ਼ੈਲਰ ਵਿਖੇ ਜਾਂਚ ਕੀਤੀ ਜਾ ਰਹੀ ਹੈ।
ਦਿੜ੍ਹਬਾ ਮੰਡੀ (ਸੰਗਰੂਰ), 12 ਨਵੰਬਰ (ਜਸਵੀਰ ਸਿੰਘ ਔਜਲਾ)-ਦਿੜ੍ਹਬਾ ਮੰਡੀ ਵਿਚ ਅੱਜ ਸਵੇਰੇ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਕਾਰੋਬਾਰੀ ਟਿਕਾਣਿਆਂ ’ਤੇ ਜਾਂਚ ਸ਼ੁਰੂ ਕੀਤੇ ਜਾਣ ਨਾਲ ਇਲਾਕੇ ਦੇ ਵਪਾਰਕ ਹਲਕਿਆਂ ਵਿਚ ਹਲਚਲ ਮਚ ਗਈ। ਜਾਣਕਾਰੀ ਅਨੁਸਾਰ ਵਿਭਾਗ ਦੀਆਂ ਟੀਮਾਂ ਵਲੋਂ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਇਕ ਵਪਾਰੀ ਦੀ ਦੁਕਾਨ ਅਤੇ ਪਿੰਡ ਕਮਾਲਪੁਰ ਸਥਿਤ ਇਕ ਰਾਈਸ ਸ਼ੈਲਰ ਵਿਖੇ ਜਾਂਚ ਕੀਤੀ ਜਾ ਰਹੀ ਹੈ। ਸਵੇਰ ਤੋਂ ਚੱਲ ਰਹੀ ਇਸ ਕਾਰਵਾਈ ਦੌਰਾਨ ਟੀਮਾਂ ਵਲੋਂ ਸਬੰਧਿਤ ਕਾਰੋਬਾਰੀ ਅਦਾਰਿਆਂ ਦੇ ਰਿਕਾਰਡ ਦੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਸੂਤਰਾਂ ਅਨੁਸਾਰ ਕਾਰਵਾਈ ਦੌਰਾਨ ਸਬੰਧਿਤ ਕਾਰੋਬਾਰੀ ਦੇ ਮੁਨੀਮ ਨੂੰ ਵੀ ਅਨਾਜ ਮੰਡੀ ਵਿਖੇ ਬੁਲਾਇਆ ਗਿਆ। ਇਸ ਮੌਕੇ ਅਸਿਸਟੈਂਟ ਕਮਿਸ਼ਨਰ ਦੀ ਨਿਗਰਾਨੀ ਹੇਠ ਟੀਮ ਕਾਰਵਾਈ ਕਰਦੀ ਹੋਈ ਦੱਸੀ ਗਈ। ਹਾਲਾਂਕਿ ਵਿਭਾਗ ਵਲੋਂ ਇਸ ਕਾਰਵਾਈ ਦੇ ਅਸਲ ਕਾਰਨਾਂ, ਜਾਂਚ ਦੇ ਦਾਇਰੇ ਅਤੇ ਕਿਸੇ ਸੰਭਾਵਿਤ ਬਰਾਮਦਗੀ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।