ਪਾਕਿਸਤਾਨ ’ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਸਮਾਗਮਾਂ ਦੌਰਾਨ ਖੁੱਲ੍ਹਾ ਰਹੇਗਾ ਕਰਤਾਰਪੁਰ ਲਾਂਘਾ-ਰਮੇਸ਼ ਸਿੰਘ ਅਰੋੜਾ
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਬੈਠਕ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮ
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਰਮੇਸ਼ ਸਿੰਘ ਅਰੋੜਾ, ਨਾਲ ਨਾਸਿਰ ਮੁਸ਼ਤਾਕ, ਮਹੇਸ਼ ਸਿੰਘ। ਤਸਵੀਰ ਰਾਹੀਂ : ਸੁਰਿੰਦਰ ਕੋਛੜ
13-11-2026
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਬੈਠਕ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ 2,300 ਤੋਂ 2,700 ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਪੁੱਜਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਸ਼ਰਧਾਲੂ 22 ਨਵੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿ ਦਾਖ਼ਲ ਹੋਣਗੇ। ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ 24 ਨਵੰਬਰ ਨੂੰ ਮਨਾਇਆ ਜਾਵੇਗਾ। ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਇਹ ਜਥਾ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਏਅਰ-ਕੰਡੀਸ਼ਨਡ ਬੱਸਾਂ, ਡਾਕਟਰੀ ਸਹਾਇਤਾ, ਪੀਣ ਵਾਲਾ ਸਾਫ਼ ਪਾਣੀ ਅਤੇ ਕਰੰਸੀ ਐਕਸਚੇਂਜ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਲਹਿੰਦੇ ਪੰਜਾਬ ਦੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਕਰਤਾਰਪੁਰ ਲਾਂਘਾ ਭਾਰਤੀ ਸ਼ਰਧਾਲੂਆਂ ਲਈ ਲਗਾਤਾਰ ਖੁੱਲ੍ਹਾ ਰਹੇਗਾ ਅਤੇ ਪਾਕਿਸਤਾਨੀ ਦੂਤਘਰ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਸੰਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ। ਬੈਠਕ ਦੌਰਾਨ ਸੰਯੁਕਤ ਰਾਸ਼ਟਰ ਦੇ ਚਾਰਟਰ ਦੇ ਮੱਦੇਨਜ਼ਰ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਸਿੱਖ ਸੰਗਤ ਨੂੰ ਲਾਂਘੇ ਰਾਹੀਂ ਦਰਸ਼ਨਾਂ ਦੀ ਤੁਰੰਤ ਆਗਿਆ ਦੇਵੇ। ਮੀਟਿੰਗ ’ਚ ਈ. ਟੀ. ਪੀ. ਬੀ. ਦੇ ਡਿਪਟੀ ਸਕੱਤਰ (ਸ਼ਰਾਇਨਜ਼) ਉਸਮਾਨ ਖਾਨ, ਡਿਪਟੀ ਸਕੱਤਰ (ਜਨਰਲ) ਸਆਦਤ ਸ਼ਹਿਬਾਜ਼ ਖਾਨ, ਫਰਾਜ਼ ਅੱਬਾਸ, ਗੁਰਦੁਆਰਾ ਕਮੇਟੀ ਦੇ ਮਹੇਸ਼ ਸਿੰਘ, ਸਤਵੰਤ ਕੌਰ, ਡਾ: ਮਿਮਪਾਲ ਸਿੰਘ, ਗਿਆਨ ਸਿੰਘ ਚਾਵਲਾ, ਤਾਰਾ ਸਿੰਘ, ਬਾਬਾ ਹਰਮੀਤ ਸਿੰਘ, ਭਗਤ ਸਿੰਘ ਆਦਿ ਹਾਜ਼ਰ ਸਨ।