12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੀ.ਸੀ.ਐਸ. ਭਰਤੀ ’ਚ ਕਥਿਤ ਧਾਂਦਲੀਆਂ ਦੀ ਸੀ.ਬੀ.ਆਈ. ਜਾਂਚ ਲਈ ਰਾਜਪਾਲ ਨੂੰ ਮਿਲੇ ਸੁਖਬੀਰ ਪੀ.ਪੀ.ਐੱਸ.ਸੀ. ਚੇਅਰਮੈਨ ਨੂੰ ਹਟਾਉਣ ਤੇ ਭਰਤੀ ਪ੍ਰਕਿਰਿਆ ’ਤੇ ਰੋਕ ਲਾਉਣ ਦੀ ਕੀਤੀ ਮੰਗ

ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਲੋਕ ਸੇਵਾ ਕਮਿਸ਼ਨ ਦੀ ਪੀ.

Ad Position 21
No active advertisement
ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਲੋਕ ਸੇਵਾ ਕਮਿਸ਼ਨ ਦੀ ਪੀ.ਸੀ.ਐਸ. ਦੀ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਉੱਠੇ ਵਿਵਾਦ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਭਰਤੀ ਪ੍ਰਕਿਰਿਆ ਵਿਚ ਕਥਿਤ ਪੱਖਪਾਤ ਤੇ ਬੇਨਿਯਮੀਆਂ ਦੀ ਜਾਂਚ ਲਈ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਭਾਵਿਤ ਉਮੀਦਵਾਰਾਂ ਦੇ ਨਾਲ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ, ਪੀ.ਪੀ.ਐਸ.ਸੀ. ਦੇ ਚੇਅਰਮੈਨ ਤੇ ਸਕੱਤਰਾਂ ਨੂੰ ਹਟਾਉਣ ਅਤੇ ਪੀ.ਸੀ.ਐਸ. 2025 ਦੀ ਭਰਤੀ ਪ੍ਰਕਿਰਿਆ ਤੁਰੰਤ ਰੋਕਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰੀਖਿਆ ਦੇ ਨਤੀਜਿਆਂ ਵਿਚ ਪ੍ਰਭਾਵਸ਼ਾਲੀ ਅਧਿਕਾਰੀਆਂ ਅਤੇ ਸੱਤਾਧਾਰੀ ਧਿਰ ਨਾਲ ਜੁੜੇ ਪਰਿਵਾਰਾਂ ਦੇ ਮੈਂਬਰਾਂ ਦੀ ਸਫ਼ਲਤਾ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸੁਖਬੀਰ ਨੇ ਕਿਹਾ ਕਿ ਇਨ੍ਹਾਂ ਤੱਥਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਯੋਗਤਾ ਦੇ ਆਧਾਰ ’ਤੇ ਮੁਕਾਬਲਾ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਸਫ਼ਲ ਉਮੀਦਵਾਰਾਂ ’ਚ ਆਈ.ਪੀ.ਐਸ. ਅਧਿਕਾਰੀ ਜੀ.ਪੀ.ਐਸ. ਭੁੱਲਰ ਦੇ ਪੁੱਤਰ ਆਦਿਲ ਭੁੱਲਰ, ਆਈ.ਪੀ.ਐਸ. ਅਧਿਕਾਰੀ ਐਚ.ਐਸ. ਭੁੱਲਰ ਦੇ ਪੁੱਤਰ ਗੁਰਪ੍ਰਤਾਪ ਭੁੱਲਰ ਅਤੇ ਨੂੰਹ ਚਾਰੂਪ੍ਰੀਤ ਕੌਰ ਲਾਂਬਾ, ਆਈ.ਪੀ.ਐੱਸ. ਅਧਿਕਾਰੀ ਰੂਪ ਕੁਮਾਰ ਅਰੋੜਾ ਦੇ ਪੁੱਤਰ ਮਾਣਿਕ ਅਰੋੜਾ ਅਤੇ ਤਹਿਸੀਲਦਾਰ ਪਰਮਪ੍ਰੀਤ ਗੁਰਾਇਆ ਦੀ ਪੁੱਤਰੀ ਰੂਬਾਈ ਗੁਰੂਜੋਤ ਗੁਰਾਇਆ ਦੇ ਨਾਂਵਾਂ ਦਾ ਜ਼ਿਕਰ ਕੀਤਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪੁੱਤਰ ਹਰਸ਼ਜੀਤ ਸਿੰਘ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਭਾਣਜੇ ਅਤੇ ਸੱਤਾਧਾਰੀ ਪਾਰਟੀ ਦੇ ਹੋਰ ਆਗੂਆਂ ਦੇ ਪਰਿਵਾਰਕ ਮੈਂਬਰਾਂ ਦੀ ਚੋਣ ਹੋਣ ਦਾ ਦਾਅਵਾ ਵੀ ਕੀਤਾ। ਸੁਖਬੀਰ ਨੇ ਰਾਜਪਾਲ ਨਾਲ ਮੁਲਾਕਾਤ ਕਰਨ ਉਪਰੰਤ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਪੀ.ਪੀ.ਐਸ.ਸੀ. ਨੇ ਸਫ਼ਲ ਉਮੀਦਵਾਰਾਂ ਦੇ ਨਾਂਅ ਜਨਤਕ ਕਰਨ ਦੀ ਬਜਾਏ ਸਿਰਫ਼ ਰੋਲ ਨੰਬਰ ਜਾਰੀ ਕੀਤੇ, ਜਿਸ ਨਾਲ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਗੁਰਪ੍ਰਤਾਪ ਸਿੰਘ ਭੁੱਲਰ ਦੀ ਖੇਡ ਕੋਟੇ ਤਹਿਤ ਹੋਈ ਚੋਣ ’ਤੇ ਵੀ ਇਤਰਾਜ਼ ਜਤਾਇਆ। ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਵਫ਼ਦ ਵਲੋਂ ਉਠਾਏ ਗਏ ਮੁੱਦਿਆਂ ਦੀ ਘੋਖ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀ ਸਿਆਸੀ ਜੰਗ ਤੋਂ ਪਹਿਲਾਂ ਪੰਜਾਬ ’ਚ ਨਵੇਂ ਸਮੀਕਰਨ ਦੀ ਤਿਆਰੀ ਮੁੜ ਨੇੜੇ ਆਏ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਬ)... ਅਗਲੀ ਖ਼ਬਰ ਸਿਆਸੀ ਖ਼ਤਰੇ ਕਾਰਨ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਰੋਕਣ ਦੀ ਕੋਸ਼ਿਸ਼-ਇਆਲੀ ਮੁੱਖ ਚੋਣ ਅਧਿਕਾਰੀ ਨਾਲ ਮੁਲਾ...
Ad Position 24