ਅਮਨ ਅਰੋੜਾ ਨੇ ਚਰਨਜੀਤ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ’ਤੇ ਕੱਸਿਆ ਤਨਜ਼
ਲੁਧਿਆਣਾ, 12 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਲੈ ਕੇ ਤੰਜ ਕੱਸਿਆ ਹੈ।
ਲੁਧਿਆਣਾ, 12 ਨਵੰਬਰ (ਡਾ. ਤਰਲੋਚਨ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਲੈ ਕੇ ਤੰਜ ਕੱਸਿਆ ਹੈ। ਉਨ੍ਹਾਂ ਨੇ ਅੱਜ ਛੱਠ ਪੂਜਾ ਦੀਆਂ ਤਿਆਰੀਆਂ ਨੂੰ ਲੈ ਕੇ ਲੁਧਿਆਣਾ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪੱਖੋਵਾਲ ਰੋਡ ਸਥਿਤ ਪੁੱਲ ਦਾ ਦੌਰਾ ਕੀਤਾ। ਇਸ ਮੌਕੇ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਵਿਚਾਲੇ ਗੁਟਬਾਜੀ ਨੂੰ ਲੈ ਕੇ ਕਿਹਾ ਕਿ ਸਾਈਕਲ ਯਾਤਰਾ ਦੇ ਸਾਈਕਲ ਦਾ ਟਾਇਰ ਅਤੇ ਹੈਂਡਲ ਕਿਸ ਦੇ ਹੱਥ ਜਾਣਾ ਹੈ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀਆਂ ਚਰਚਾਵਾਂ ਨੂੰ ਲੈ ਕੇ ਕਿਹਾ ਕਿ ਜੇਕਰ ਕਿਸੇ ਪਾਰਟੀ ਦਾ ਪ੍ਰਧਾਨ ਆਪਣਾ ਹਲਕਾ ਛੱਡ ਕੇ ਕਿਤੇ ਹੋਰ ਜਗ੍ਹਾ ਤੋਂ ਲੜੇ, ਤਾਂ ਹਾਲਾਤ ਖੁਦ ਸਮਝੇ ਜਾ ਸਕਦੇ ਹਨ। ਅਰਵਿੰਦ ਕੇਜਰੀਵਾਲ ਤੋਂ ਲਾਰੈਂਸ ਗਰੋਹ ਵਲੋਂ ਫਿਰੋਤੀ ਮੰਗਣ ਦੇ ਮਾਮਲੇ ਵਿਚ ਮੁਹਾਲੀ ਵਿਚ ਕੇਸ ਦਰਜ ਹੋਣ ਬਾਰੇ ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕੋਲ ਇੰਨੇ ਪੈਸੇ ਕਿੱਥੋਂ ਹਨ। ਉਹ ਤਾਂ ਲੋਕਾਂ ਲਈ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਉੱਪਰ ਕੰਮ ਕਰ ਰਹੇ ਹਨ।