12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਟਿਆਲਾ ਸਮੇਤ ਤਿੰਨ ਸ਼ਹਿਰੀ ਸੰਸਥਾਵਾਂ ਦੀਆਂ 52 ਸੀਟਾਂ ਲਈ 28 ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ, 12 ਨਵੰਬਰ (ਪ੍ਰੋ ਅਵਤਾਰ ਸਿੰਘ)– ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਮੁੜ ਤੇਜ਼ ਹੋ ਗਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਨਗਰ ਨਿਗਮ ਦੇ 30 ਅਤੇ ਨਗਰ ਕੌਂਸਲ ਬਾਘਾ ਪੁਰਾਣਾ ਤੇ ਧਰਮਕੋਟ ਦੇ ਕ੍ਰਮਵਾਰ 15 ਅਤੇ 7 ਵਾਰਡਾਂ ਦੀਆਂ ਮੁੜ ਚੋਣਾਂ ਲਈ 28 ਨਵੰਬਰ ਦੀ ਤਰੀਕ ਨਿਰਧਾਰਤ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਚੰਡੀਗੜ੍ਹ, 12 ਨਵੰਬਰ (ਪ੍ਰੋ ਅਵਤਾਰ ਸਿੰਘ)– ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਮੁੜ ਤੇਜ਼ ਹੋ ਗਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਨਗਰ ਨਿਗਮ ਦੇ 30 ਅਤੇ ਨਗਰ ਕੌਂਸਲ ਬਾਘਾ ਪੁਰਾਣਾ ਤੇ ਧਰਮਕੋਟ ਦੇ ਕ੍ਰਮਵਾਰ 15 ਅਤੇ 7 ਵਾਰਡਾਂ ਦੀਆਂ ਮੁੜ ਚੋਣਾਂ ਲਈ 28 ਨਵੰਬਰ ਦੀ ਤਰੀਕ ਨਿਰਧਾਰਤ ਕਰ ਦਿੱਤੀ ਹੈ। ਕੁੱਲ 52 ਵਾਰਡਾਂ ਲਈ ਹੋਣ ਵਾਲੀ ਇਸ ਚੋਣ ਵਾਸਤੇ 13 ਨਵੰਬਰ ਤੋਂ ਨਾਮਜ਼ਦਗੀਆਂ ਦਾਖਲ ਹੋਣਗੀਆਂ। ਚੋਣ ਪ੍ਰੋਗਰਾਮ ਜਾਰੀ ਹੁੰਦਿਆਂ ਹੀ ਸਬੰਧਤ ਇਲਾਕਿਆਂ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਨ੍ਹਾਂ ਚੋਣਾਂ ਵਿਚ 1.76 ਲੱਖ ਤੋਂ ਵੱਧ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਉਮੀਦਵਾਰ 13 ਨਵੰਬਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। 14 ਤੋਂ 16 ਨਵੰਬਰ ਤੱਕ ਛੁੱਟੀਆਂ ਹੋਣ ਕਾਰਨ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 17, 18 ਅਤੇ 19 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਂਅ ਵਾਪਸ ਲੈ ਸਕਣਗੇ। ਕਮਿਸ਼ਨ ਅਨੁਸਾਰ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ’ਚ ਜਾਰੀ ਕੀਤੀਆਂ ਜਾਣਗੀਆਂ। ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਲਈ 123 ਪੋਲਿੰਗ ਸਟੇਸ਼ਨ, ਬਾਘਾ ਪੁਰਾਣਾ ਦੇ 15 ਵਾਰਡਾਂ ਲਈ 20 ਅਤੇ ਧਰਮਕੋਟ ਦੇ 7 ਵਾਰਡਾਂ ਲਈ 7 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ। ਨਗਰ ਨਿਗਮ ਦੇ ਉਮੀਦਵਾਰ ਵੱਧ ਤੋਂ ਵੱਧ 4 ਲੱਖ ਰੁਪਏ ਖ਼ਰਚ ਕਰ ਸਕਣਗੇ, ਜਦਕਿ ਦੂਜੀ ਸ਼੍ਰੇਣੀ ਦੀਆਂ ਨਗਰ ਕੌਂਸਲਾਂ ਦੇ ਉਮੀਦਵਾਰਾਂ ਲਈ ਇਹ ਹੱਦ 2.30 ਲੱਖ ਰੁਪਏ ਰੱਖੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ’ਚ ਵੋਟਰ ਸੂਚੀਆਂ ਦੀ ਸੁਧਾਈ ਦਾ ਅਗਲਾ ਪੜਾਅ ਸ਼ੁਰੂ 117 ਵਿਧਾਨ ਸਭਾ ਹਲਕਿਆਂ ਦੀ... ਅਗਲੀ ਖ਼ਬਰ ਅਮਨ ਅਰੋੜਾ ਨੇ ਚਰਨਜੀਤ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ’ਤੇ ਕੱਸਿਆ ਤਨਜ਼
Ad Position 24