12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਹਿਰੂ ਸਿਧਾਂਤ ਕੇਂਦਰ ਟਰੱਸਟ ਨੇ ‘ਸਤ ਪਾਲ ਮਿੱਤਲ ਨੈਸ਼ਨਲ ਐਵਾਰਡ-2026’ ਦਾ ਕੀਤਾ ਐਲਾਨ ਰਾਜਪਾਲ ਕਟਾਰੀਆ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ

ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਵ: ਸਤਪਾਲ ਮਿੱਤਲ ਵਲੋਂ 1983 ਵਿਚ ਸਥਾਪਿਤ ਨਹਿਰੂ ਸਿਧਾਂਤ ਕੇਂਦਰ ਟਰੱਸਟ ਵਲੋਂ ਅੱਜ ‘ਸਤ ਪਾਲ ਮਿੱਤਲ ਨੈਸ਼ਨਲ ਐਵਾਰਡ-2026’ ਪ੍ਰਦਾਨ ਕੀਤੇ ਗਏ। ਇਸ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 13-11-2026
ਲੁਧਿਆਣਾ, 12 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਵ: ਸਤਪਾਲ ਮਿੱਤਲ ਵਲੋਂ 1983 ਵਿਚ ਸਥਾਪਿਤ ਨਹਿਰੂ ਸਿਧਾਂਤ ਕੇਂਦਰ ਟਰੱਸਟ ਵਲੋਂ ਅੱਜ ‘ਸਤ ਪਾਲ ਮਿੱਤਲ ਨੈਸ਼ਨਲ ਐਵਾਰਡ-2026’ ਪ੍ਰਦਾਨ ਕੀਤੇ ਗਏ। ਇਸ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਵਿਚ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਪ੍ਰਧਾਨ ਰਕੇਸ਼ ਭਾਰਤੀ ਮਿੱਤਲ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਨੇ ਇਸ ਸਾਲ ਦੇ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੀ ਪ੍ਰਦਾਨ ਕੀਤੇ। ਸਮਾਗਮ ਵਿਚ ਰਾਜਪਾਲ ਕਟਾਰੀਆ ਵਲੋਂ ਇਸ ਸਾਲ ‘ਸਤ ਪਾਲ ਮਿੱਤਲ ਨੈਸ਼ਨਲ ਅਵਾਰਡਾਂ’ ਤਹਿਤ ਵਿਅਕਤੀਗਤ ਅਤੇ ਸੰਸਥਾਗਤ ਦੋਵਾਂ ਵਰਗਾਂ ਵਿਚ ਚਾਰ ਉਘੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਪੱਤਰਾਂ ਤੋਂ ਇਲਾਵਾ ਪਲੈਟੀਨਮ ਅਤੇ ਗੋਲਡ ਵਰਗਾਂ ਵਿਚ ਕੁੱਲ 20 ਲੱਖ ਰੁਪਏ ਦੀ ਨਕਦ ਰਾਸ਼ੀ ਇਨਾਮ ਵਜੋਂ ਵਜੋਂ ਦਿੱਤੀ ਗਈ। ਅੱਜ ਜਿਨ੍ਹਾਂ ਵਿਅਕਤੀਆਂ ਨੂੰ ਪੁਰਸਕਾਰ ਦਿੱਤੇ ਗਏ, ਉਨ੍ਹਾਂ ਵਿਚ ਵਿਅਕਤੀਗਤ ਸ਼੍ਰੇਣੀ ਵਿਚ ਸ਼ਾਲਿਨੀ ਖੰਨਾ, ਨਿਤੇਸ਼ ਕੁਮਾਰ, ਜਨਗੀਰ ਜਦ ਕਿ ਸੰਸਥਾ ਸ਼੍ਰੇਣੀ ਵਿਚ ਫਾਊਂਡੇਸ਼ਨ ਟੂ ਐਜੂਕੇਸ਼ਨ ਗਰਲ ਗਲੋਬਲੀ ਅਤੇ ਸ਼ੰਕਰਾ ਆਈ ਫਾਊਂਡੇਸ਼ਨ ਇੰਡੀਆ ਸ਼ਾਮਿਲ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੂੰ ਅੱਜ ਸਨਮਾਨਿਤ ਕੀਤਾ ਜਾ ਰਿਹਾ ਹੈ, ਉਹ ਸੇਵਾ ਦੀ ਅਸਲ ਭਾਵਨਾ ਦੀ ਮਿਸਾਲ ਹਨ। ਉਨ੍ਹਾਂ ਨੇ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਨੁੱਖਤਾ ਦੀ ਸੇਵਾ ਵਿਚ ਪਾਏ ਗਏ ਸ਼ਾਨਦਾਰ ਯੋਗਦਾਨਾਂ ਨੂੰ ਸਨਮਾਨਿਤ ਕਰਨ ਅਤੇ ਵਿੱਦਿਅਕ ਮੌਕਿਆਂ ਦਾ ਵਿਸਤਾਰ ਕਰਨ ਪ੍ਰਤੀ ਆਪਣੀ ਵਚਨਬੱਧਤਾ ਰਾਹੀਂ ਸਵ: ਸਤ ਪਾਲ ਮਿੱਤਲ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਵਜ਼ੀਫ਼ਾ ਪ੍ਰਾਪਤਕਰਤਾਵਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਸੁਪਨੇ ਪੂਰੇ ਕਰਨ ਲਈ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ। ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਨੇ ਕਿਹਾ ਕਿ ਕਿਸੇ ਰਾਸ਼ਟਰ ਦੀ ਤਰੱਕੀ ਦਾ ਅਸਲ ਮੁਲਾਂਕਣ ਸਿਰਫ਼ ਉਸ ਦੀਆਂ ਆਰਥਿਕ ਪ੍ਰਾਪਤੀਆਂ ’ਤੇ ਹੀ ਨਹੀਂ, ਸਗੋਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਸਮਾਜ ਦੇ ਹਰ ਵਰਗ ਲਈ ਮੌਕੇ ਪੈਦਾ ਕਰਨ ਦੀ ਸਮਰੱਥਾ ’ਤੇ ਵੀ ਨਿਰਭਰ ਕਰਦਾ ਹੈ। ਇਹ ਵਿਚਾਰਧਾਰਾ ਹਮੇਸ਼ਾ ਤੋਂ ਹੀ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਕੰਮਕਾਜ ਦਾ ਮੁੱਖ ਆਧਾਰ ਰਹੀ ਹੈ। ਉਨ੍ਹਾਂ ਪੁਰਸਕਾਰ ਜੇਤੂਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਟਰੱਸਟ ਵਲੋਂ ਪਿਛਲੇ 43 ਸਾਲ ਤੋਂ ਕੀਤੇ ਜਾ ਰਹੇ ਕੰਮਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਪਲੈਨੇਟ ਵਲੋਂ ਜਲੰਧਰ ’ਚ ਸੈਮੀਨਾਰ 14 ਨੂੰ ਐਡਵੋਕੇਟ ਗੁਰਪਾਲ ਸਿੰਘ ਉੱਪਲ ਸ਼ਾਮਿਲ ਹੋਣਗੇ-ਮਠੌਣ ਅਗਲੀ ਖ਼ਬਰ ਲੜਕੀ ਨਾਲ ਛੇੜਖਾਨੀ ਕਰਨ ਦੇ ਮਾਮਲੇ ’ਚ ਜਿੰਮ ਮਾਲਕ ਖ਼ਿਲਾਫ਼ ਕੇਸ ਦਰਜ
Ad Position 24