12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਤਿਉਹਾਰੀ ਸੀਜ਼ਨ ਲੰਘਦਿਆਂ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਬਿਸਾਤ ਵਿਛਣੀ ਸ਼ੁਰੂ ‘ਆਪ’ ਵਲੋਂ 71 ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰਨਾ ਵਿਰੋਧੀਆਂ ਲਈ ਚੁਣੌਤੀ

ਬਠਿੰਡਾ,12 ਨਵੰਬਰ (ਵੀਰਪਾਲ ਸਿੰਘ)-ਤਿਉਹਾਰਾਂ ਦਾ ਸੀਜਨ ਲੰਘਦਿਆਂ ਹੀ ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਕਈ ਮਹੀਨੇ ਪਹਿਲਾਂ ਹੀ 71 ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰਕੇ ਸਿਆਸੀ ਮੈਦਾਨ ਵਿਚ ਪਹਿਲਾ ਵੱਡਾ ਦਾਅ ਖੇਡ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਬਠਿੰਡਾ,12 ਨਵੰਬਰ (ਵੀਰਪਾਲ ਸਿੰਘ)-ਤਿਉਹਾਰਾਂ ਦਾ ਸੀਜਨ ਲੰਘਦਿਆਂ ਹੀ ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਕਈ ਮਹੀਨੇ ਪਹਿਲਾਂ ਹੀ 71 ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰਕੇ ਸਿਆਸੀ ਮੈਦਾਨ ਵਿਚ ਪਹਿਲਾ ਵੱਡਾ ਦਾਅ ਖੇਡ ਦਿੱਤਾ ਹੈ। ਦੂਜੇ ਪਾਸੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਵੀ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਧਾਨ ਸਭਾ ਦੀਆਂ ਕੁੱਲ 117 ਸੀਟਾਂ ਹਨ ਅਤੇ ਸਰਕਾਰ ਬਣਾਉਣ ਲਈ 59 ਵਿਧਾਇਕਾਂ ਦੀ ਹਮਾਇਤ ਲੋੜੀਂਦੀ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਜਿੱਤ ਦਰਜ ਕੀਤੀ ਸੀ, ਜਦਕਿ ਕਾਂਗਰਸ ਨੂੰ 18, ਸ਼੍ਰੋਮਣੀ ਅਕਾਲੀ ਦਲ (ਬ) ਨੂੰ 3, ਭਾਜਪਾ ਨੂੰ 2, ਬਸਪਾ ਨੂੰ 1 ਅਤੇ ਇਕ ਆਜ਼ਾਦ ਉਮੀਦਵਾਰ ਨੂੰ ਜਿੱਤ ਮਿਲੀ ਸੀ। 71 ਉਮੀਦਵਾਰਾਂ ਦੀਆਂ ਦੋ ਸੂਚੀਆਂ ਨਾਲ ‘ਆਪ’ ਮੋਹਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਮੁੜ ਉਮੀਦਵਾਰ ਐਲਾਨਣਾ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। 71 ਉਮੀਦਵਾਰਾਂ ਦੀਆਂ ਦੋ ਸੂਚੀਆਂ ਦਾ ਐਲਾਨ ਕਰਨ ਨਾਲ ‘ਆਪ’ ਬਾਕੀ ਪਾਰਟੀਆਂ ਤੋਂ ਮੋਹਰੀ ਰਹੀ ਹੈ। ਇਸ ਤਰ੍ਹਾਂ ਪਾਰਟੀ ਨੇ ਆਪਣੇ ਉਮੀਦਵਾਰਾਂ ਨੂੰ ਪਹਿਲਾਂ ਹੀ ਹਲਕਿਆਂ ਵਿਚ ਸਰਗਰਮ ਹੋਣ ਦਾ ਮੌਕਾ ਦੇ ਦਿੱਤਾ ਹੈ। ਕਾਂਗਰਸ ਲਈ ਕਪਤਾਨ ਦੀ ਚੋਣ ਬਣੇਗੀ ਵੱਡੀ ਚੁਣੌਤੀ ਕਾਂਗਰਸ ਪਾਰਟੀ ਲਈ 2027 ਦੀ ਚੋਣ ਵਿਚ ਸਭ ਤੋਂ ਵੱਡੀ ਚੁਣੌਤੀ ਪਾਰਟੀ ਅੰਦਰਲੀ ਧੜੇਬੰਦੀ ਨੂੰ ਖ਼ਤਮ ਕਰਕੇ ਇਕਜੁੱਟ ਹੋ ਕੇ ਚੋਣ ਮੈਦਾਨ ’ਚ ਉਤਰਨ ਦੀ ਹੋਵੇਗੀ। 2022 ਵਿਚ 18 ਸੀਟਾਂ ਤੱਕ ਸਿਮਟਣ ਵਾਲੀ ਕਾਂਗਰਸ 2017 ਵਿਚ 77 ਸੀਟਾਂ ਜਿੱਤ ਕੇ ਸੱਤਾ ਵਿਚ ਆਈ ਸੀ। ਇਸ ਲਈ ਪਾਰਟੀ ਦੀ ਨਜ਼ਰ ਮੁੜ ਮਾਲਵਾ ਖੇਤਰ ਦੇ ਵੋਟ ਬੈਂਕ ’ਤੇ ਰਹੇਗੀ। ਚੋਣਾਂ ਦੇ ਨੇੜੇ ਮੁੱਖ ਮੰਤਰੀ ਦੇ ਚਿਹਰੇ ਅਤੇ ਸੂਬਾਈ ਲੀਡਰਸ਼ਿਪ ਨੂੰ ਲੈ ਕੇ ਫ਼ੈਸਲਾ ਕਾਂਗਰਸ ਦੀ ਚੋਣ ਮੁਹਿੰਮ ਦੀ ਦਿਸ਼ਾ ਤੈਅ ਕਰ ਸਕਦਾ ਹੈ। ਮਾਲਵੇ ਦੀ ਸਿਆਸੀ ਧੁੰਨੀ ਬਠਿੰਡਾ ਬਣ ਸਕਦੀ ਹੈ ਚੋਣਾਂ ਦਾ ਕੇਂਦਰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ ਲਗਪਗ 69 ਸੀਟਾਂ ਮਾਲਵਾ ਖੇਤਰ ਨਾਲ ਸਬੰਧਿਤ ਮੰਨੀਆਂ ਜਾਂਦੀਆਂ ਹਨ। ਇਸ ਕਰਕੇ ਮਾਲਵਾ ਕਿਸੇ ਵੀ ਪਾਰਟੀ ਦੀ ਸਰਕਾਰ ਬਣਾਉਣ ਜਾਂ ਵਿਗਾੜਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਬਠਿੰਡਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੰਭਾਵੀ ਸਿਆਸੀ ਰੈਲੀ ਨੂੰ ਲੈ ਕੇ ਵੀ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਇਸ ਸਬੰਧੀ ਅਜੇ ਅਧਿਕਾਰਿਤ ਐਲਾਨ ਨਹੀਂ ਹੋਇਆ। ਅਕਾਲੀ ਦਲ (ਬ) ਲਈ ਵੱਕਾਰ ਦੀ ਲੜਾਈ, ‘ਵਾਰਿਸ ਪੰਜਾਬ ਦੇ’ ਵੀ ਬਣ ਸਕਦਾ ਹੈ ਨਵਾਂ ਸਮੀਕਰਨ ਸ਼੍ਰੋਮਣੀ ਅਕਾਲੀ ਦਲ (ਬ) ਲਈ 2027 ਦੀਆਂ ਚੋਣਾਂ ਆਪਣੇ ਗੁਆਚੇ ਹੋਏ ਸਿਆਸੀ ਆਧਾਰ ਨੂੰ ਮੁੜ ਹਾਸਲ ਕਰਨ ਦੀ ਪ੍ਰੀਖਿਆ ਹੋਣਗੀਆਂ। ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਵੱਖ-ਵੱਖ ਹਲਕਿਆਂ ਵਿਚ ਪਹੁੰਚ ਕੇ ਲੋਕਾਂ ਨਾਲ ਸੰਪਰਕ ਵਧਾਉਣ ਦੀ ਰਣਨੀਤੀ ਅਪਣਾਈ ਜਾ ਰਹੀ ਹੈ। ਕਾਂਗਰਸੀ ਆਗੂ ਰਮਿੰਦਰ ਸਿੰਘ ਆਵਲਾ ਦੇ ਅਕਾਲੀ ਦਲ ਨਾਲ ਜੁੜਨ ਸਬੰਧੀ ਚਰਚਾ ਵੀ ਚੱਲ ਰਹੀ ਹੈ। ਦੂਜੇ ਪਾਸੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਵੀ 2027 ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਵਧਾਈਆਂ ਜਾ ਰਹੀਆਂ ਹਨ। ਹਾਲਾਂਕਿ ਪਾਰਟੀ ਦੀ ਚੋਣ ਕਮਿਸ਼ਨ ਕੋਲ ਰਜਿਸਟਰੇਸ਼ਨ ਦਾ ਮਾਮਲਾ ਵੀ ਅਹਿਮ ਰਹੇਗਾ। ਝੋਟਾ ਹੱਤਿਆਕਾਂਡ ਨੇ ‘ਆਪ’ ਲਈ ਖੜ੍ਹੇ ਕੀਤੇ ਸਵਾਲ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਉਰਫ਼ ਝੋਟਾ ਦੀ ਹੱਤਿਆ ਦੀ ਘਟਨਾ ਨੇ ਵੀ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿਚ ਰੋਸ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵੀ ਰਹਿਣਗੀਆਂ ਅਹਿਮ ਪੰਜਾਬ ਦੀ ਸਿਆਸਤ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸੰਭਾਵਨਾ ਨੂੰ ਲੈ ਕੇ ਵੀ ਸਮੇਂ-ਸਮੇਂ ’ਤੇ ਚਰਚਾਵਾਂ ਉੱਠ ਰਹੀਆਂ ਹਨ। ਦੋਂਵਾਂ ਪਾਰਟੀਆਂ ਦੇ ਪੁਰਾਣੇ ਸਿਆਸੀ ਰਿਸ਼ਤਿਆਂ ਨੂੰ ਦੇਖਦਿਆਂ ਮਾਲਵੇ ਦੇ ਵਰਕਰਾਂ ਵਿਚ ਗੱਠਜੋੜ ਦੀ ਉਮੀਦ ਜਤਾਈ ਜਾ ਰਹੀ ਹੈ, ਪਰ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਵਲੋਂ ਇਸ ਬਾਰੇ ਕੋਈ ਅੰਤਿਮ ਫ਼ੈਸਲਾ ਸਾਹਮਣੇ ਨਹੀਂ ਆਇਆ। ਕੁੱਲ ਮਿਲਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁਕਾਬਲਾ ਸਿਰਫ਼ ਸੱਤਾ ਹਾਸਲ ਕਰਨ ਦਾ ਨਹੀਂ, ਸਗੋਂ ਪੰਜਾਬ ਦੇ ਸਿਆਸੀ ਸਮੀਕਰਨਾਂ ਨੂੰ ਨਵੀਂ ਦਿਸ਼ਾ ਦੇਣ ਦਾ ਵੀ ਹੋਵੇਗਾ। ਆਮ ਆਦਮੀ ਪਾਰਟੀ ਆਪਣੀ ਸੱਤਾ ਬਚਾਉਣ, ਕਾਂਗਰਸ ਵਾਪਸੀ ਕਰਨ, ਅਕਾਲੀ ਦਲ ਆਪਣਾ ਗੁਆਚਿਆ ਆਧਾਰ ਹਾਸਲ ਕਰਨ ਅਤੇ ਭਾਜਪਾ ਆਪਣੀ ਪਕੜ ਵਧਾਉਣ ਲਈ ਮੈਦਾਨ ਵਿਚ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਰਨਾਲਾ ਤੋਂ ‘ਆਪ’ ਨੇ ਮੁੜ ਮੀਤ ਹੇਅਰ ’ਤੇ ਖੇਡੀ ਬਾਜ਼ੀ 2024 ਦੀ ਜਿਮਨੀ ਚੋਣ ’ਚ ਹੋਈ ਹਾਰ ਨੂੰ ਦੇਖਦਿਆਂ ਪਾਰਟੀ ਨੇ... ਅਗਲੀ ਖ਼ਬਰ ਬਠਿੰਡਾ ਲੋਕ ਸਭਾ ਹਲਕੇ ’ਚ ‘ਆਪ’ ਦੀ ਦੂਜੀ ਸੂਚੀ ਨੇ ਟਿਕਟ ਦੇ ਦਾਅਵੇਦਾਰਾਂ ਦੇ ਸਾਹ ਸੂਤੇ! 6 ਹਲਕਿਆਂ ਦੇ ਮੌਜੂਦਾ ਵਿਧਾਇ...
Ad Position 24