12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗਟਰਾਂ ’ਚ ਉਤਰ ਕੇ ਸਫ਼ਾਈ ਕਰਵਾਉਣ ਅਤੇ ਹੱਥੀਂ ਗੰਦਗੀ ਚੁਕਵਾਉਣ ’ਤੇ ਸਖ਼ਤ ਪਾਬੰਦੀ-ਹਰਦੀਪ ਸਿੰਘ ਗਿੱਲ

ਖਨੌਰੀ (ਸੰਗਰੂਰ), 12 ਨਵੰਬਰ (ਬਲਵਿੰਦਰ ਸਿੰਘ ਥਿੰਦ)-ਭਾਰਤ ਸਰਕਾਰ ਦੇ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਅੱਜ ਖਨੌਰੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੱਕੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 13-11-2026
ਖਨੌਰੀ (ਸੰਗਰੂਰ), 12 ਨਵੰਬਰ (ਬਲਵਿੰਦਰ ਸਿੰਘ ਥਿੰਦ)-ਭਾਰਤ ਸਰਕਾਰ ਦੇ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵਲੋਂ ਅੱਜ ਖਨੌਰੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੱਕੀ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਐੱਸ.ਡੀ.ਐੱਮ. ਮੂਨਕ ਮੈਡਮ ਪ੍ਰਗਤੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਗਿੱਲ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ। ਸਫ਼ਾਈ ਕਰਮਚਾਰੀਆਂ ਦੀ ਜਾਨ ਅਤੇ ਸਿਹਤ ਦੀ ਸੁਰੱਖਿਆ ਨੂੰ ਸਭ ਤੋਂ ਅਹਿਮ ਦੱਸਦਿਆਂ ਹਰਦੀਪ ਸਿੰਘ ਗਿੱਲ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਸਫ਼ਾਈ ਸੇਵਕ ਨੂੰ ਗਟਰ ਜਾਂ ਸੀਵਰੇਜ ਵਿਚ ਉਤਾਰ ਕੇ ਸਫ਼ਾਈ ਨਾ ਕਰਵਾਈ ਜਾਵੇ ਅਤੇ ਨਾ ਹੀ ਕਿਸੇ ਕਰਮਚਾਰੀ ਤੋਂ ਹੱਥਾਂ ਨਾਲ ਨਾਲੀਆਂ ਵਿਚੋਂ ਗੰਦਗੀ ਕਢਵਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਵਲੋਂ ਇਸ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਕਰਮਚਾਰੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿਚੋਂ ਨਗਰ ਪੰਚਾਇਤ ਖਨੌਰੀ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਅਤੇ ਅਕਾਊਂਟੈਂਟ ਦੇ ਗੈਰ-ਹਾਜ਼ਰ ਰਹਿਣ ਦਾ ਵੀ ਵਾਈਸ ਚੇਅਰਮੈਨ ਵਲੋਂ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਸਬੰਧਿਤ ਪ੍ਰਸ਼ਾਸਨ ਨੂੰ ਦੋਵਾਂ ਅਧਿਕਾਰੀਆਂ ਦੀ ਗੈਰ-ਹਾਜ਼ਰੀ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਂਝਾ ਬਖ਼ਸ਼ੀ, ਮਾਸਟਰ ਕਲੀ ਰਾਮ ਫਾਊਂਡੇਸ਼ਨ ਦੇ ਮੁਖੀ ਹਾਰਦਿਕ ਨੈਨ ਗੁਲਾਡ਼ੀ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਜੀਤ ਸਿੰਘ ਬੋਪੁਰ, ਨਗਰ ਪੰਚਾਇਤ ਖਨੌਰੀ ਦੀ ਪ੍ਰਧਾਨ ਰੀਤੂ ਰਾਣੀ, ਸੈਨੇਟਰੀ ਇੰਸਪੈਕਟਰ ਨਰਿੰਦਰ ਕੁਮਾਰ, ਹਰਦੀਪ ਸਿੰਘ, ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰੋਬਿਨ ਸਿੰਘ, ਕਰਮਵੀਰ ਸਿੰਘ ਮੰਜ਼ਲ, ਗਿਆਨ ਚੰਦ ਸ਼ੁਤਰਾਣਾ, ਸੀਬਾ ਰਾਮ ਸ਼ੁਤਰਾਣਾ, ਸ਼ੀਸ਼ਪਾਲ ਸ਼ੁਤਰਾਣਾ ਸਮੇਤ ਹੋਰ ਪਤਵੰਤੇ ਸੱਜਣ ਅਤੇ ਸਫ਼ਾਈ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਬਠਿੰਡਾ ’ਚੋਂ ਟਰੈਕਟਰ ਚੋਰੀ-ਅਣਪਛਾਤੇ ਵਿਅਕਤੀ ਦੇ ਮੁਕੱਦਮਾ ਦਰਜ ਅਗਲੀ ਖ਼ਬਰ ਹਲਕਾ ਬਰਨਾਲਾ ਤੋਂ ‘ਆਪ’ ਨੇ ਮੁੜ ਮੀਤ ਹੇਅਰ ’ਤੇ ਖੇਡੀ ਬਾਜ਼ੀ 2024 ਦੀ ਜਿਮਨੀ ਚੋਣ ’ਚ ਹੋਈ ਹਾਰ ਨੂੰ ਦੇਖਦਿਆਂ ਪਾਰਟੀ ਨੇ...
Ad Position 24