13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ’ਚ ਕਈ ਥਾਵਾਂ ’ਤੇ ਪਿਆ ਹਲਕਾ ਮੀਂਹ ਅੱਜ ਵੀ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 13 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਵੱਖ ਵੱਖ ਥਾਵਾਂ ’ਤੇ ਹਲਕੇ ਬੱਦਲ ਛਾਏ ਰਹੇ, ਜਦੋਂ ਕਿ ਮਾਝਾ, ਦੁਆਬਾ ਅਤੇ ਮਾਲਵਾ ਖੇਤਰਾਂ ਦੇ 10 ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਿਆ। ਅਨੁਮਾਨ ਹੈ ਕਿ ਸਨਿਚਰਵਾਰ ਨੂੰ ਵੀ ਸੂਬੇ ਦੇ 15 ਜ਼ਿਲ੍ਹਿਆਂ ਵਿਚ ਮੀਂਹ ਪਵੇਗਾ, ਹਾਲਾਂਕਿ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਅਗਲੇ ਪੰਜ ਦਿਨਾਂ ਦੌਰਾਨ ਕੋਈ ਤਬਦੀਲੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਵੱਖ ਵੱਖ ਥਾਵਾਂ ’ਤੇ ਹਲਕੇ ਬੱਦਲ ਛਾਏ ਰਹੇ, ਜਦੋਂ ਕਿ ਮਾਝਾ, ਦੁਆਬਾ ਅਤੇ ਮਾਲਵਾ ਖੇਤਰਾਂ ਦੇ 10 ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਿਆ। ਅਨੁਮਾਨ ਹੈ ਕਿ ਸਨਿਚਰਵਾਰ ਨੂੰ ਵੀ ਸੂਬੇ ਦੇ 15 ਜ਼ਿਲ੍ਹਿਆਂ ਵਿਚ ਮੀਂਹ ਪਵੇਗਾ, ਹਾਲਾਂਕਿ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਅਗਲੇ ਪੰਜ ਦਿਨਾਂ ਦੌਰਾਨ ਕੋਈ ਤਬਦੀਲੀ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਸਮੇਤ ਨਵਾਂ ਸ਼ਹਿਰ , ਕਪੂਰਥਲਾ ਅਤੇ ਜਲੰਧਰ ’ਚ ਹਲਕਾ ਮੀਂਹ ਪਿਆ। ਵਿਭਾਗ ਦਾ ਕਹਿਣਾ ਹੈ ਕਿ ਸਨਿਚਰਵਾਰ ਨੂੰ ਵੀ ਉਕਤ 10 ਜ਼ਿਲ੍ਹਿਆਂ ਸਮੇਤ ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਮਾਨਸਾ ਵਿਚ ਵੀ ਮੀਂਹ ਪੈਣ ਦੀ ਸੰਭਵਨਾ ਹੈ। ਇਸ ਤੋਂ ਬਾਅਦ ਸੂਬੇ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਪ੍ਰਗਟਾਈ ਗਈ ਹੈ। ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 31.9 ਡਿਗਰੀ ਸੈਲਸੀਅਸ ਫਰੀਦਕੋਟ ਵਿਚ ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ’ਚ 29.2 ਡਿਗਰੀ, ਲੁਧਿਆਣਾ ’ਚ 30.2 ਡਿਗਰੀ, ਪਟਿਆਲਾ ’ਚ 29.7 ਡਿਗਰੀ, ਹੁਸ਼ਿਆਰਪੁਰ ’ਚ 29.5 ਡਿਗਰੀ ਅਤੇ ਐਸ.ਏ.ਐਸ. ਨਗਰ ਵਿਚ 29.3 ਡਿਗਰੀ ਸੈਲਸੀਅਸ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਤੋਂ ਬਾਅਦ ਹੁਣ ਭਾਜਪਾ ਦੀ ‘ਸਮਰਸਤਾ ਸੰਕਲਪ ਯਾਤਰਾ’ 6 ਦਿਨਾਂ ’ਚ ਮਾਝਾ, ਦੋਆਬਾ ਤੇ ਮਾਲਵੇ ਨੂੰ... ਅਗਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ’ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਕਮੇਟੀਆਂ ਦਾ ਗਠਨ ਰਾਣਾ ਕ...
Ad Position 24