13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਸ਼ਾ ਮੁਕਤ ਪੰਜਾਬ ਯਾਤਰਾ ਤੋਂ ਬਾਅਦ ਹੁਣ ਭਾਜਪਾ ਦੀ ‘ਸਮਰਸਤਾ ਸੰਕਲਪ ਯਾਤਰਾ’ 6 ਦਿਨਾਂ ’ਚ ਮਾਝਾ, ਦੋਆਬਾ ਤੇ ਮਾਲਵੇ ਨੂੰ ਜੋੜਨ ਦੀ ਰਣਨੀਤੀ

ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਸੂਬੇ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢਣ ਤੋਂ ਬਾਅਦ ਹੁਣ ਭਾਜਪਾ ਵਲੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਤਿਆਰੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਲੋਂ ਆਪਣੀਆਂ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਸੂਬੇ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢਣ ਤੋਂ ਬਾਅਦ ਹੁਣ ਭਾਜਪਾ ਵਲੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਤਿਆਰੀ ਕੀਤੀ ਜਾ ਰਹੀ ਹੈ। ਦੋਵਾਂ ਯਾਤਰਾਵਾਂ ਦੇ ਉਦੇਸ਼ ਵੱਖ-ਵੱਖ ਹਨ, ਪਰ ਇਨ੍ਹਾਂ ਰਾਹੀਂ ਪੰਜਾਬ ਦੇ ਵੱਖ-ਵੱਖ ਖੇਤਰਾਂ ਅਤੇ ਸਮਾਜਿਕ ਵਰਗਾਂ ਤੱਕ ਪਹੁੰਚ ਬਣਾਉਣ ਦੀ ਪਾਰਟੀ ਦੀ ਕੋਸ਼ਿਸ਼ ਸਪੱਸ਼ਟ ਦਿਖਾਈ ਦਿੰਦੀ ਹੈ। ਪਹਿਲੀ ਯਾਤਰਾ ਰਾਹੀਂ ਨਸ਼ਿਆਂ ਦੇ ਮੁੱਦੇ ਨੂੰ ਜਨਤਕ ਚਰਚਾ ਦੇ ਕੇਂਦਰ ਵਿਚ ਲਿਆਂਦਾ ਗਿਆ ਸੀ, ਜਦਕਿ ਹੁਣ ਦੂਜੀ ਯਾਤਰਾ ਰਾਹੀਂ ਸਮਾਜਿਕ ਸਮਰਸਤਾ, ਬਰਾਬਰਤਾ ਅਤੇ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਦਾ ਸੰਦੇਸ਼ ਦੇਣ ਦੀ ਤਿਆਰੀ ਹੈ। ਭਾਜਪਾ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਪਹਿਲੇ ਦਿਨ 18 ਨਵੰਬਰ ਨੂੰ ਸ਼ਾਮ 4.30 ਵਜੇ ਜਲੰਧਰ ਤੋਂ ਹੁਸ਼ਿਆਰਪੁਰ ਲਈ ਰਵਾਨਾ ਹੋਵੇਗੀ ਅਤੇ ਰਾਤ 8.30 ਵਜੇ ਹੁਸ਼ਿਆਰਪੁਰ ਤੋਂ ਮੁਕੇਰੀਆਂ ਪਹੁੰਚੇਗੀ। ਪਹਿਲੇ ਦਿਨ ਲਗਭਗ 88 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਰਾਤ ਦਾ ਠਹਿਰਾਅ ਮੁਕੇਰੀਆਂ ਵਿਖੇ ਹੋਵੇਗਾ। 19 ਨਵੰਬਰ ਨੂੰ ਦੂਜੇ ਦਿਨ ਯਾਤਰਾ ਸਵੇਰੇ 9 ਵਜੇ ਮੁਕੇਰੀਆਂ ਤੋਂ ਪਠਾਨਕੋਟ ਲਈ ਰਵਾਨਾ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12.30 ਵਜੇ ਪਠਾਨਕੋਟ ਤੋਂ ਗੁਰਦਾਸਪੁਰ ਅਤੇ ਸ਼ਾਮ 5 ਵਜੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਪਹੁੰਚਣ ਦਾ ਪ੍ਰੋਗਰਾਮ ਹੈ। ਇਸ ਦਿਨ ਕਰੀਬ 123 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ ਅਤੇ ਰਾਤ ਦਾ ਠਹਿਰਾਅ ਅੰਮ੍ਰਿਤਸਰ ਵਿਖੇ ਹੋਵੇਗਾ। 20 ਨਵੰਬਰ ਨੂੰ ਤੀਜੇ ਦਿਨ ਯਾਤਰਾ ਅੰਮ੍ਰਿਤਸਰ ਤੋਂ ਸਵੇਰੇ 10 ਵਜੇ ਸ਼ੁਰੂ ਹੋ ਕੇ ਦੁਪਹਿਰ 1 ਵਜੇ ਤਰਨ ਤਾਰਨ ਅਤੇ ਉੱਥੋਂ ਬਾਅਦ ਦੁਪਹਿਰ 6 ਵਜੇ ਫ਼ਿਰੋਜ਼ਪੁਰ ਤੋਂ ਹੁੰਦੀ ਹੋਈ ਸ੍ਰੀ ਮੁਕਤਸਰ ਸਾਹਿਬ ਪਹੁੰਚੇਗੀ। ਇਸ ਦਿਨ ਕਰੀਬ 158 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਜਾਵੇਗੀ। 21 ਨਵੰਬਰ ਨੂੰ ਚੌਥੇ ਦਿਨ ਸਵੇਰੇ 10 ਵਜੇ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ, ਦੁਪਹਿਰ 1 ਵਜੇ ਬਠਿੰਡਾ ਤੋਂ ਸੰਗਰੂਰ ਅਤੇ ਸ਼ਾਮ 6 ਵਜੇ ਸੰਗਰੂਰ ਤੋਂ ਲੁਧਿਆਣਾ ਪਹੁੰਚਣ ਦਾ ਪ੍ਰੋਗਰਾਮ ਹੈ। ਇਸ ਦਿਨ ਸਭ ਤੋਂ ਵੱਧ ਕਰੀਬ 180 ਕਿਲੋਮੀਟ ਰ ਦਾ ਸਫ਼ਰ ਤੈਅ ਕੀਤਾ ਜਾਵੇਗਾ। ਰਾਤ ਦਾ ਠਹਿਰਾਅ ਲੁਧਿਆਣਾ ਵਿਖੇ ਹੋਵੇਗਾ। 22 ਨਵੰਬਰ ਨੂੰ ਪੰਜਵੇਂ ਦਿਨ ਯਾਤਰਾ ਸਵੇਰੇ 10 ਵਜੇ ਲੁਧਿਆਣਾ ਤੋਂ ਰੋਪੜ ਲਈ ਰਵਾਨਾ ਹੋਵੇਗੀ। ਦੁਪਹਿਰ 1 ਵਜੇ ਰੋਪੜ ਤੋਂ ਐਸ.ਏ.ਐਸ. ਨਗਰ (ਮੁਹਾਲੀ) ਅਤੇ ਸ਼ਾਮ 5 ਵਜੇ ਮੁਹਾਲੀ ਤੋਂ ਚੰਡੀਗੜ੍ਹ ਪਹੁੰਚੇਗੀ। ਇਸ ਦਿਨ 105 ਕਿਲੋਮੀਟਰ ਦੇ ਕਰੀਬ ਸਫ਼ਰ ਤੈਅ ਕਰਨ ਤੋਂ ਬਾਅਦ ਰਾਤ ਦਾ ਠਹਿਰਾਅ ਚੰਡੀਗੜ੍ਹ ਵਿਖੇ ਹੋਵੇਗਾ। 23 ਨਵੰਬਰ ਨੂੰ 6ਵੇਂ ਅਤੇ ਆਖ਼ਰੀ ਦਿਨ ਯਾਤਰਾ ਚੰਡੀਗੜ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਸੋਲਨ ਲਈ ਰਵਾਨਾ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਨਿਚਰਵਾਰ, 1 ਅਗਸਤ, 2026 ਮਾਮਲਾ ਪਠਾਨਕੋਟ ਸ਼ਾਮਲਾਟ ਜ਼ਮੀਨ ਘੁਟਾਲੇ ਦਾ ਈ.ਡੀ. ਵਲੋਂ ਸਾਬਕਾ ਏ.ਡੀ.ਸੀ. ਕੁਲਦੀਪ ਸਿੰਘ... ਅਗਲੀ ਖ਼ਬਰ ਪੰਜਾਬ ’ਚ ਕਈ ਥਾਵਾਂ ’ਤੇ ਪਿਆ ਹਲਕਾ ਮੀਂਹ ਅੱਜ ਵੀ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ
Ad Position 24