13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜਿਹੜਾ ਵਿਅਕਤੀ ਆਪਣੀ ਮਾਤ ਭਾਸ਼ਾ ਨਹੀਂ ਸਮਝਦਾ ਉਸ ਲਈ ਹੋਰ ਭਾਸ਼ਾਵਾਂ ਨੂੰ ਸਮਝਣਾ ਹੋਰ ਔਖਾ ਹੁੰਦਾ ਹੈ-ਬਾਬਾ ਬਲਬੀਰ ਸਿੰਘ ਸੀਚੇਵਾਲ

ਸੁਲਤਾਨਪੁਰ ਲੋਧੀ (ਕਪੂਰਥਲਾ), 13 ਨਵੰਬਰ (ਨਰੇਸ਼ ਹੈਪੀ, ਥਿੰਦ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਹ-2026 ਦੇ ਸਬੰਧ ਵਿਚ ਨਿਰਮਲ ਕੁਟੀਆ ਵਿਖੇ ‘ਗੁਰੂ ਨਾਨਕ ਬਾਣੀ ਦੇ ਭਾਸ਼ਾਈ ਪ੍ਰਸੰਗ’ ਵਿਸ਼ੇ ’ਤੇ ਰਾਜ ਪੱਧਰੀ ਸਾਹਿਤਕ ਗੋਸ਼ਟੀ ਕਰਵਾਈ ਗਈ। ਗੋਸ਼ਟੀ ਵਿਚ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਡਾ.

Ad Position 21
No active advertisement
ਲੇਖਕ ਡਾ. ਆਸਾ ਸਿੰਘ ਘੁੰਮਣ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਬਲਬੀਰ ਸਿੰਘ ਸੀਚੇਵਾਲ। ਨਾਲ ਜਸਵੰਤ ਸਿੰਘ ਜਫਰ, ਡਾ. ਬਲਜੀਤ ਕੌਰ, ਜਸਪ੍ਰੀਤ ਕੌਰ ਤੇ ਹੋਰ। ਤਸਵੀਰ :  ਲਾਡੀ ਸਟੂਡੀਓ 14-11-2026
ਸੁਲਤਾਨਪੁਰ ਲੋਧੀ (ਕਪੂਰਥਲਾ), 13 ਨਵੰਬਰ (ਨਰੇਸ਼ ਹੈਪੀ, ਥਿੰਦ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਹ-2026 ਦੇ ਸਬੰਧ ਵਿਚ ਨਿਰਮਲ ਕੁਟੀਆ ਵਿਖੇ ‘ਗੁਰੂ ਨਾਨਕ ਬਾਣੀ ਦੇ ਭਾਸ਼ਾਈ ਪ੍ਰਸੰਗ’ ਵਿਸ਼ੇ ’ਤੇ ਰਾਜ ਪੱਧਰੀ ਸਾਹਿਤਕ ਗੋਸ਼ਟੀ ਕਰਵਾਈ ਗਈ। ਗੋਸ਼ਟੀ ਵਿਚ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਡਾ. ਬਲਜੀਤ ਕੌਰ ਸਾਬਕਾ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਕੀਤੀ। ਗੋਸ਼ਟੀ ਵਿਚ ਡਾ. ਆਸਾ ਸਿੰਘ ਘੁੰਮਣ ਤੇ ਪ੍ਰੋ. ਅਵਤਾਰ ਸਿੰਘ ਫਗਵਾੜਾ ਨੇ ਮੁੱਖ ਬੁਲਾਰਿਆਂ ਵਜੋਂ ਵਿਚਾਰ ਸਾਂਝੇ ਕੀਤੇ। ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਨੇ ਸਵਾਗਤੀ ਭਾਸ਼ਣ ਕਿਹਾ ਕਿ ਕਿਸੇ ਵਿਅਕਤੀ ਦੀ ਮਹਾਨਤਾ ਉਸ ਦੀ ਪ੍ਰਸਿੱਧੀ ਵਿਚ ਨਹੀਂ ਹੁੰਦੀ, ਸਗੋਂ ਉਸ ਦੁਆਰਾ ਨਿੱਜੀ ਜੀਵਨ ਦੇ ਸਮਾਂਤਰ ਸਮਾਜ ਲਈ ਨਿਭਾਈਆਂ ਜ਼ਿੰਮੇਵਾਰੀਆਂ ਉਸ ਦੀ ਮਹਾਨਤਾ ਦਾ ਪ੍ਰਤੀਕ ਬਣਦੀਆਂ ਹਨ। ਮੁੱਖ ਬੁਲਾਰੇ ਡਾ. ਆਸਾ ਸਿੰਘ ਘੁੰਮਣ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸੰਦਰਭ ਵਿਚ ਵਾਤਾਵਰਣ ਤੇ ਵੇਈਂ ਪ੍ਰਵੇਸ਼ ਬਾਰੇ ਚਰਚਾ ਕੀਤੀ। ਇਸ ਮੌਕੇ ਪ੍ਰੋ. ਅਵਤਾਰ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜੋ ਵਿਅਕਤੀ ਆਪਣੀ ਮਾਤ ਭਾਸ਼ਾ ਨਹੀਂ ਸਮਝਦਾ ਤਾਂ ਉਸ ਲਈ ਹੋਰਨਾਂ ਭਾਸ਼ਾਵਾਂ ਨੂੰ ਸਮਝਣਾ ਬਹੁਤ ਔਖਾ ਹੈ। ਉਨ੍ਹਾਂ ਦੱਸਿਆ ਕਿਵੇਂ ਪੰਜਾਬੀ ਭਾਸ਼ਾ ਨੂੰ ਸੰਸਦ ’ਚ ਲਾਗੂ ਕਰਵਾਉਣ ਲਈ ਉੱਦਮ ਕੀਤਾ, ਜਿਸ ਦਾ ਨਤੀਜਾ ਇਹ ਨਿਕਲਿਆ ਕਿ ਕਿ ਦੇਸ਼ ਦੀਆਂ 22 ਹੋਰਨਾਂ ਖੇਤਰੀ ਭਾਸ਼ਾਵਾਂ ਨੂੰ ਵੀ ਸੰਸਦ ’ਚ ਲਾਗੂ ਕਰ ਦਿੱਤਾ ਗਿਆ ਹੈ। ਗੋਸ਼ਟੀ ਦੌਰਾਨ ਮੰਚ ਸੰਚਾਲਨ ਮੁਖ਼ਤਿਆਰ ਸਿੰਘ ਚੰਦੀ ਨੇ ਬਾਖ਼ੂਬੀ ਕੀਤੀ। ਇਸ ਮੌਕੇ ਲੇਖਕ ਸੁਰਿੰਦਰ ਸਿੰਘ, ਪ੍ਰਿੰਸੀਪਲ ਸੁਖਜੀਤ ਸਿੰਘ, ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਮਾਧਵੀ ਅਗਰਵਾਲ, ਜਸਵੰਤ ਸਿੰਘ ਸੰਧੂ, ਡਾ. ਬਲਵੀਰ ਕੌਰ ਪੰਧੇਰ, ਉੱਘੇ ਸ਼ਾਇਰ ਸੰਤ ਸੰਧੂ, ਡਾ. ਰਾਮ ਮੂਰਤੀ, ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਪ੍ਰਿੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ, ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਅੰਕੁਸ਼ ਕੁਮਾਰ, ਡਾ. ਪਰਮਜੀਤ ਸਿੰਘ ਮਾਨਸਾ, ਮਾਸਟਰ ਚਰਨ ਸਿੰਘ ਹੈਬਤਪੁਰ, ਪ੍ਰਿੰਸੀਪਲ ਜਸਬੀਰ ਕੌਰ, ਡਾ. ਸਵਰਨ ਸਿੰਘ, ਪ੍ਰੋ. ਉਪਕਾਰ ਸਿੰਘ, ਦਿਆਲ ਸਿੰਘ ਦੀਪੇਵਾਲ, ਨਰਿੰਦਰ ਸਿੰਘ ਢਿੱਲੋਂ, ਮਾਸਟਰ ਸੁੱਚਾ ਸਿੰਘ ਮਿਰਜਾਪੁਰ, ਦਰਸ਼ਨ ਸਿੰਘ ਸ਼ਤਾਬਗੜ, ਬੀਬੀ ਕੁਲਵਿੰਦਰ ਕੰਵਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਕਿਸਾਨੀ ਮੰਗਾਂ ਨੂੰ ਲੈ ਕੇ 7 ਦਸੰਬਰ ਤੋਂ ਲਾਇਆ ਜਾਵੇਗਾ ਮੋਰਚਾ-ਕੇ.ਐਮ.ਐਮ. ਅਗਲੀ ਖ਼ਬਰ ਪੰਜਾਬ ਦੀ ਸੱਤਾ ’ਤੇ ਸਭ ਤੋਂ ਲੰਬਾ ਸਮਾਂ ਰਾਜ ਕਰਨ ਵਾਲੀ ਸੂਚੀ ’ਚ ਮਰਹੂਮ ਅਕਾਲੀ ਨੇਤਾ ਪ੍ਰਕਾਸ਼ ਸਿੰਘ ਬਾਦਲ ਦਾ ਨਾਂਅ ਸਭ...
Ad Position 24