13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਇਸ ਵਾਰ ਬਿਨਾਂ ਮੁਕਾਬਲਾ ਹੋਵੇਗੀ ਚੋਣ?

ਅੰਮ੍ਰਿਤਸਰ, 13 ਨਵੰਬਰ-ਧਾਰਮਿਕ ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ 20 ਨਵੰਬਰ ਨੂੰ ਹੋਣ ਜਾ ਰਹੇ ਜਨਰਲ ਇਜਲਾਸ ’ਤੇ ਟਿਕੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਿਤ ਮੈਂਬਰਾਂ ਦੇ ਬਹੁਮਤ ਵਾਲੇ ਹਾਊਸ ’ਚ ਅਕਾਲੀ ਦਲ ਹਾਈ ਕਮਾਨ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਪਿਛਲੇ ਪੰਜ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਕਮਾਨ ਸੌਂਪੀ ਜਾ ਰਹੀ ਹੈ।

Ad Position 21
No active advertisement
ਹਰਜਿੰਦਰ ਸਿੰਘ ਧਾਮੀ ਬੀਬੀ ਜਗੀਰ ਕੌਰ 14-11-2026
ਅੰਮ੍ਰਿਤਸਰ, 13 ਨਵੰਬਰ-ਧਾਰਮਿਕ ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਾਲਾਨਾ ਚੋਣ ਲਈ 20 ਨਵੰਬਰ ਨੂੰ ਹੋਣ ਜਾ ਰਹੇ ਜਨਰਲ ਇਜਲਾਸ ’ਤੇ ਟਿਕੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਬੰਧਿਤ ਮੈਂਬਰਾਂ ਦੇ ਬਹੁਮਤ ਵਾਲੇ ਹਾਊਸ ’ਚ ਅਕਾਲੀ ਦਲ ਹਾਈ ਕਮਾਨ ਵਲੋਂ ਹਰਜਿੰਦਰ ਸਿੰਘ ਧਾਮੀ ਨੂੰ ਪਿਛਲੇ ਪੰਜ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਕਮਾਨ ਸੌਂਪੀ ਜਾ ਰਹੀ ਹੈ। ਪਹਿਲਾਂ ਵਿਰੋਧੀ ਧਿਰਾਂ ਅਤੇ ਪਿਛਲੇ ਸਾਲ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਅਗਵਾਈ ਵਿਚ ਬਾਦਲ ਦਲ ਵਿਰੋਧੀ ਧਿਰ ਨਾਲ ਸਬੰਧਤ ਮੈਂਬਰਾਂ ਵਲੋਂ ਧਾਮੀ ਦੇ ਮੁਕਾਬਲੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣ ਕਰਕੇ ਪ੍ਰਧਾਨ ਦੇ ਅਹੁਦੇ ਲਈ ਬਕਾਇਦਾ ਚੋਣ ਹੁੰਦੀ ਆ ਰਹੀ ਹੈ, ਪਰ ਇਸ ਵਾਰ ਪਿਛਲੇ ਸਾਲ ਨਾਲੋਂ ਕਾਫ਼ੀ ਸਮੀਕਰਨ ਬਦਲ ਚੁੱਕੇ ਹਨ। ਪੁਨਰ ਸੁਰਜੀਤ ਦਲ ਦੇ ਕਈ ਸੀਨੀਅਰ ਆਗੂਆਂ ਦੇ ਪਾਰਟੀ ਦੀ ਛਤਰੀ ਤੋਂ ਉਡਾਰੀ ਮਾਰ ਕੇ ਮੁੜ ਬਾਦਲ ਦਲ ਵਿਚ ਘਰ ਵਾਪਸੀ ਜਾਂ ‘ਆਪ’ ਵਿਚ ਸ਼ਾਮਿਲ ਹੋ ਜਾਣ ਬਾਅਦ ਇਸ ਵਾਰ ਵਿਰੋਧੀ ਧਿਰ ਕਮਜ਼ੋਰ ਨਜ਼ਰ ਆ ਰਹੀ ਹੈ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਵਲੋਂ ਪੁਨਰ ਸੁਰਜੀਤ ਦਲ ਨੂੰ ਅਲਵਿਦਾ ਆਖ ਕੇ ਮੁੜ ਬਾਦਲ ਦਲ ਦਾ ਲੜ ਫੜਣ ਦੇ ਕੀਤੇ ਐਲਾਨ ਤੋਂ ਬਾਅਦ ਪੁਨਰ ਸੁਰਜੀਤ ਦਲ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਇਸ ਵਾਰ ਸ਼੍ਰੋਮਣੀ ਕਮੇਟੀ ਜਨਰਲ ਇਜਲਾਸ ਵਿਚ ਦਲ ਨਾਲ ਸਬੰਧਤ ਮੈਂਬਰਾਂ ਦੇ ਸ਼ਾਮਿਲ ਹੋਣ ਨਾਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਨਰਲ ਇਜਲਾਸ ਵਾਲੇ ਦਿਨ ਹੀ ਨਵੀਂ ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸਿੱਖ ਚਿੰਤਕਾਂ ਦਾ ਕਹਿਣਾ ਹੈ ਕਿ ਜੇਕਰ ਪੁਨਰ ਸੁਰਜੀਤ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰ ਦਿੱਲੀ ਪ੍ਰਦਰਸ਼ਨ ਵਿਚ ਸ਼ਾਮਿਲ ਹੁੰਦੇ ਹਨ ਤਾਂ ਫਿਰ ਬਾਦਲ ਧਿਰ ਨਾਲ ਸਬੰਧਤ ਮੈਂਬਰਾਂ ਵਲੋਂ ਸਾਲ 2026-27 ਲਈ ਪ੍ਰਧਾਨ ਤੇ ਹੋਰ ਅਹੁਦੇਦਾਰ ਬਿਨ੍ਹਾਂ ਮੁਕਾਬਲਾ ਹੀ ਚੁਣੇ ਜਾ ਸਕਦੇ ਹਨ। ਇਸ ਦੇ ਨਾਲ ਹੀ ਪੁਨਰ ਸੁਰਜੀਤ ਦਲ ਨਾਲ ਸਬੰਧਤ ਦੋ ਸੀਨੀਅਰ ਸ਼੍ਰੋਮਣੀ ਕਮੇਟੀ ਮੈਂਬਰਾਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਜਸਵੰਤ ਸਿੰਘ ਪੁੜੈਣ ਵਲੋਂ ਬੀਤੀ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਕਰਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਉਨ੍ਹਾਂ ਦੀ ਜਵਾਬ ਤਲਬੀ ਕਰਦਿਆਂ ਅਗਲੇ ਹੁਕਮਾਂ ਤੱਕ ਸ਼੍ਰੋਮਣੀ ਕਮੇਟੀ ਇਕੱਤਰਤਾਵਾਂ ਵਿਚ ਸ਼ਾਮਿਲ ਹੋਣ ’ਤੇ ਰੋਕ ਵੀ ਲਗਾਈ ਹੋਈ ਹੈ। ਸਿੱਖ ਚਿੰਤਕਾਂ ਵਲੋਂ ਇਸ ਗੱਲ ਨੂੰ ਲੈ ਕੇ ਦਿਮਾਗਾਂ ਦੇ ਘੋੜੇ ਦੌੜਾਏ ਜਾ ਰਹੇ ਹਨ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਬਾਦਲ ਦਲ ’ਚ ਘਰ ਵਾਪਸੀ ਤੋਂ ਬਾਅਦ ਕੀ ਹਰਜਿੰਦਰ ਸਿੰਘ ਧਾਮੀ ਨੂੰ ਹੀ 6ਵੀਂ ਵਾਰ ਮੁੜ ਪ੍ਰਧਾਨ ਬਣਾਇਆ ਜਾਵੇਗਾ ਜਾਂ ਬੀਬੀ ਜਗੀਰ ਕੌਰ ਸਮੇਤ ਕਿਸੇ ਹੋਰ ਮੈਂਬਰ ’ਤੇ ਵੀ ਪ੍ਰਧਾਨਗੀ ਦਾ ਗੁਣਾ ਪੈ ਸਕਦਾ ਹੈ? ਦੂਜੇ ਪਾਸੇ ਪੰਥਕ ਤੇ ਸ਼੍ਰੋਮਣੀ ਕਮੇਟੀ ਗਲਿਆਰਿਆਂ ਵਿਚ ਇਹ ਵੀ ਚਰਚਾ ਜ਼ੋਰਾਂ ’ਤੇ ਹੈ ਕਿ ਇਮਾਨਦਾਰ ਤੇ ਨਿਮਰ ਸੁਭਾਅ ਵਾਲੇ ਪ੍ਰਧਾਨ ਵਜੋਂ ਜਾਣੇ ਜਾਂਦੇ ਹਰਜਿੰਦਰ ਸਿੰਘ ਧਾਮੀ ਨੂੰ ਹੀ ਪਾਰਟੀ ਵਲੋਂ 6ਵੀਂ ਵਾਰ ਮੁੜ ਪ੍ਰਧਾਨਗੀ ਦਾ ਤਾਜ ਪਹਿਨਾਇਆ ਜਾ ਸਕਦਾ ਹੈ ਤੇ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨ: ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਵਿਚ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਸਿੱਖ ਪੰਥ ਦੀਆਂ ਨਜ਼ਰਾਂ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਇਜਲਾਸ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਤ ਵਿਰੋਧੀ ਧਿਰ ਦੇ ਮੈਂਬਰਾਂ ਦੇ ਇਸ ਇਜਲਾਸ ਵਿਚ ਸ਼ਾਮਿਲ ਹੋ ਕੇ ਅਹੁਦੇਦਾਰਾਂ ਦੀ ਚੋਣ ਸਮੇਂ ਰਸਮੀਂ ਟੱਕਰ ਦੇਣ ਜਾਂ ਬਾਈਕਾਟ ਕਰਨ ਵੱਲ ਵੀ ਟਿਕੀਆਂ ਹੋਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ 15 ਨੂੰ ਜਲੰਧਰ ਹਾਈਵੇਅ ਕ... ਅਗਲੀ ਖ਼ਬਰ ਅੰਡਰ-19 ਏਸ਼ੀਆ ਕੱਪ ’ਚ ਭਾਰਤ-ਪਾਕਿਸਤਾਨ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ
Ad Position 24