14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦਸਵੇਂ ਪਾਤਿਸ਼ਾਹ ਦੇ ਜੋਤੀ ਜੋਤ (ਸੱਚਖੰਡ ਗਮਨ) ਦਿਵਸ ਮੌਕੇ ਸੰਗਤੀ ਰੂਪ ’ਚ ਮੂਲ ਮੰਤਰ ਦੇ ਪਾਠ

ਬਟਾਲਾ, 14 ਨਵੰਬਰ (ਸਤਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ (ਸੱਚਖੰਡ ਗਮਨ) ਦਿਵਸ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1708 ਈਸਵੀ ਵਿਚ ਇਸੇ ਪਵਿੱਤਰ ਅਸਥਾਨ ਵਿਖੇ ਸ਼ਬਦ ਗੁਰੂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਨੂੰ ਗੁਰਤਾਗੱਦੀ ’ਤੇ ਬਿਰਾਜਮਾਨ ਕੀਤਾ ਸੀ।

Ad Position 21
No active advertisement
ਅਜੀਤ ਡੈਸਕ 15-11-2026
ਬਟਾਲਾ, 14 ਨਵੰਬਰ (ਸਤਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ (ਸੱਚਖੰਡ ਗਮਨ) ਦਿਵਸ ਮੌਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਬੋਰਡ ਦੇ ਸੁਪਰਡੈਂਟ ਰਵਿੰਦਰ ਸਿੰਘ ਕਪੂਰ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਇਤਿਹਾਸਕ ਜਾਣਕਾਰੀ ਸਾਂਝੀ ਕੀਤੀ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1708 ਈਸਵੀ ਵਿਚ ਇਸੇ ਪਵਿੱਤਰ ਅਸਥਾਨ ਵਿਖੇ ਸ਼ਬਦ ਗੁਰੂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਨੂੰ ਗੁਰਤਾਗੱਦੀ ’ਤੇ ਬਿਰਾਜਮਾਨ ਕੀਤਾ ਸੀ। ਇਸ ਉਪਰੰਤ ਪੰਚਮੀ ਵਾਲੇ ਦਿਨ ਦਸਮ ਪਾਤਸ਼ਾਹ ਇਸੇ ਪਾਵਨ ਧਰਤੀ ਤੋਂ ਸੱਚਖੰਡ ਗਮਨ ਕਰ ਗਏ ਸਨ। ਉਸੇ ਦਿਨ ਦੀ ਯਾਦ ਵਿਚ ਪੁਰਾਤਨ ਸਮੇਂ ਤੋਂ ਚਲੀ ਆ ਰਹੀ ਰਵਾਇਤ ਮੁਤਾਬਿਕ ਅੱਜ ਦੁਪਹਿਰ ਤੋਂ ਹੀ ਗੁਰਬਾਣੀ ਕੀਰਤਨ ਆਰੰਭ ਕੀਤਾ ਗਿਆ, ਜਿਸ ਵਿਚ ਤਖ਼ਤ ਸਾਹਿਬ ਦੇ ਸਮੂਹ ਰਾਗੀ ਜਥਿਆਂ ਵਲੋਂ ਵਾਰੀ-ਵਾਰੀ ਇਲਾਹੀ ਦਰਗਾਹੀ ਬਾਣੀ ਦੇ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ। ਇਸ ਦੌਰਾਨ ਭਾਈ ਪਰਮਵੀਰ ਸਿੰਘ ਨੇ ਸੰਗਤਾਂ ਨੂੰ ਦਸਮ ਪਿਤਾ ਜੀ ਦੇ ਸੱਚਖੰਡ ਗਮਨ ਦੀ ਸਾਖੀ ਬੜੇ ਹੀ ਵਿਸਥਾਰ ਤੇ ਸ਼ਰਧਾ ਨਾਲ ਸਰਵਣ ਕਰਵਾਈ। ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਸੰਤ ਬਾਬਾ ਰਾਮ ਅਤੇ ਸਮੂਹ ਪੰਜ ਪਿਆਰੇ ਸਾਹਿਬਾਨ ਦੀ ਮੁੱਖ ਹਾਜ਼ਰੀ ਵਿਚ ਸ਼ਾਮ 4:15 ਤੋਂ 4:30 ਵਜੇ ਤੱਕ (15 ਮਿੰਟ ਲਈ) ਸੰਗਤੀ ਰੂਪ ਵਿਚ ਮੂਲ ਮੰਤਰ ਦੇ ਪਾਠ ਕੀਤੇ ਗਏ। ਇਸ ਮੌਕੇ ’ਤੇ ਸੰਤ ਬਲਵਿੰਦਰ ਸਿੰਘ ਲੰਗਰ ਸਾਹਿਬ ਵਾਲੇ, ਗੁਰਦੁਆਰਾ ਬੋਰਡ ਦੇ ਸਕੱਤਰ ਰਵਿੰਦਰ ਸਿੰਘ ਬੁੰਗਈ, ਗੁਰਦੁਆਰਾ ਬੋਰਡ ਮੈਂਬਰ ਮਨਪ੍ਰੀਤ ਸਿੰਘ ਕੁੰਜੀਵਾਲੇ, ਬੋਰਡ ਮੈਂਬਰ ਗੁਰਮੀਤ ਸਿੰਘ ਮਹਾਜਨ, ਸਹਾਇਕ ਸੁਪਰਡੈਂਟ ਜੈਮਲ ਸਿੰਘ ਢਿੱਲੋਂ, ਸਹਾਇਕ ਸੁਪਰਡੈਂਟ ਬਲਵਿੰਦਰ ਸਿੰਘ ਫੌਜੀ ਅਤੇ ਪਤਵੰਤੇ ਸੱਜਣਾਂ ਤੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ਕੇਂਦਰ ਨਾਲ ਸੰਬੰਧਿਤ ਮਾਮਲੇ ’ਚ 10 ਮੁਲਜ਼ਮ ਦੋਸ਼ੀ ਕਰਾਰ ਅਗਲੀ ਖ਼ਬਰ ਨਵੀਂ ਦਿੱਲੀ ਦੇ ਭਾਰਤ
Ad Position 24