ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਭਾਰਤ-ਪਾਕਿ ਸਰਹੱਦ ਦੀ ਕੌਮਾਂਤਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਕਾਰਨ ਸਮੇਂ ’ਚ ਬਦਲਾਅ ਕੀਤਾ ਜਾਂਦਾ ਹੈ।
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)–ਭਾਰਤ-ਪਾਕਿ ਸਰਹੱਦ ਦੀ ਕੌਮਾਂਤਰੀ ਸਾਦਕੀ ਬਾਰਡਰ ’ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਕੇ ਸ਼ਾਮ 4:30 ਵਜੇ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿਚ ਤਬਦੀਲੀ ਕਾਰਨ ਸਮੇਂ ’ਚ ਬਦਲਾਅ ਕੀਤਾ ਜਾਂਦਾ ਹੈ। 16 ਨਵੰਬਰ ਤੋਂ ਫ਼ਾਜ਼ਿਲਕਾ ਦੇ ਸਾਦਕੀ, ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਅਤੇ ਸ੍ਰੀ ਅੰਮ੍ਰਿਤਸਰ ਦੇ ਨੇੜੇ ਵਾਹਗਾ-ਅਟਾਰੀ ਬਾਰਡਰ ’ਤੇ ਸ਼ਾਮ 4:30 ਵਜੇ ਰੀਟਰੀਟ ਸੈਰੇਮਨੀ ਸ਼ੁਰੂ ਹੋਇਆ ਕਰੇਗੀ।