ਪਰਵਿੰਦਰ ਸਿੰਘ ਝੋਟਾ ਨਮਿਤ ਸ਼ਰਧਾਂਜਲੀ ਸਮਾਗਮ ਅੱਜ
ਤਲਵੰਡੀ ਸਾਬੋ/ਮਾਨਸਾ, 14 ਨਵੰਬਰ (ਰਣਜੀਤ ਸਿੰਘ ਰਾਜੂ, ਧਾਲੀਵਾਲ)- ਪਿਛਲੇ ਦਿਨਾਂ ’ਚ ਮਾਨਸਾ ਵਿਖੇ ਕਤਲ ਕਰ ਦਿੱਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ ਦੀ ਅੰਤਿਮ ਅਰਦਾਸ ਸੰਬੰਧੀ ਸ਼ਰਧਾਂਜਲੀ ਸਮਾਗਮ ਅੱਜ 15 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ’ਚ ਕਰਵਾਇਆ ਜਾ ਰਿਹਾ ਹੈ ਜਿਸ ਸਬੰੰਧੀ ਪ੍ਰਬੰਧਕਾਂ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦਾ ਦਾਅਵਾ ਕੀਤਾ ਗਿਆ ਹੈ। ਭਾਈ ਡੱਲ ਸਿੰਘ ਦੀਵਾਨ ਹਾਲ ’ਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਦੀ ਦੇਖ ਰੇਖ ਹੇਠ ਅੰਤਿਮ ਅਰਦਾਸ ਸਮਾਗਮਾਂ ਲਈ ਆਖ਼ਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ।
(
(ਬਾਕੀ ਸਫ਼ਾ 13 ’ਤੇ)
15-11-2026
ਤਲਵੰਡੀ ਸਾਬੋ/ਮਾਨਸਾ, 14 ਨਵੰਬਰ (ਰਣਜੀਤ ਸਿੰਘ ਰਾਜੂ, ਧਾਲੀਵਾਲ)- ਪਿਛਲੇ ਦਿਨਾਂ ’ਚ ਮਾਨਸਾ ਵਿਖੇ ਕਤਲ ਕਰ ਦਿੱਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ ਦੀ ਅੰਤਿਮ ਅਰਦਾਸ ਸੰਬੰਧੀ ਸ਼ਰਧਾਂਜਲੀ ਸਮਾਗਮ ਅੱਜ 15 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ’ਚ ਕਰਵਾਇਆ ਜਾ ਰਿਹਾ ਹੈ ਜਿਸ ਸਬੰੰਧੀ ਪ੍ਰਬੰਧਕਾਂ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਦਾ ਦਾਅਵਾ ਕੀਤਾ ਗਿਆ ਹੈ। ਭਾਈ ਡੱਲ ਸਿੰਘ ਦੀਵਾਨ ਹਾਲ ’ਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਦੀ ਦੇਖ ਰੇਖ ਹੇਠ ਅੰਤਿਮ ਅਰਦਾਸ ਸਮਾਗਮਾਂ ਲਈ ਆਖ਼ਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਮੌਕੇ ਗੱਲ ਕਰਦਿਆਂ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਦੱਸਿਆ ਕਿ ਅੰਤਿਮ ਅਰਦਾਸ ਸਮਾਗਮ 15 ਨਵੰਬਰ ਨੂੰ ਸਵੇਰੇ 10 ਵਜੇ ਆਰੰਭ ਹੋਵੇਗਾ ਜਦੋਂਕਿ ਬਾਅਦ ਦੁਪਹਿਰ 1 ਵਜੇ ਅੰਤਿਮ ਅਰਦਾਸ ਕੀਤੀ ਜਾਵੇਗੀ। ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸੰਗਤਾਂ ਦੀ ਆਮਦ ਦੇ ਮੱਦੇਨਜ਼ਰ ਹਰ ਕਿਸਮ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਐਕਸ਼ਨ ਕਮੇਟੀ ਦੇ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਸਮਾਗਮ ’ਚ ਸੂਬੇ ਭਰ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਆਮਦ ਅਤੇ ਸਮਾਗਮ ਦੇ ਸੁਚੱਜੇ ਪ੍ਰਬੰਧਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਝੋਟਾ ਦੇ ਪਿਤਾ ਭੀਮ ਸਿੰਘ ਨੇ ਲੋਕਾਂ ਨੂੰ ਸ਼ਰਧਾਂਜਲੀ ਸਮਾਗਮ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।