ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਬੀਬੀ ਹਰਜੀਤ ਕੌਰ ਤਲਵੰਡੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ
ਚੰਡੀਗੜ੍ਹ, 14 ਨਵੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਰਨਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸੰਸਦ ਮੈਂਬਰ ਨੂੰ ਸਰਪ੍ਰਸਤ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ, 14 ਨਵੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਰਨਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸੰਸਦ ਮੈਂਬਰ ਨੂੰ ਸਰਪ੍ਰਸਤ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀਬੀ ਹਰਜੀਤ ਕੌਰ ਤਲਵੰਡੀ ਟਕਸਾਲੀ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਬੇਟੀ ਹੈ, ਜਿੰਨਾ ਨੂੰ ਅਕਾਲੀ ਦਲ ਵਿਚ ਸਰਗਰਮੀ ਨਾਲ ਹਿੱਸਾ ਲੈਂਦਿਆਂ ਲੰਮਾ ਸਮਾਂ ਹੋ ਗਿਆ ਹੈ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਜਾਰੀ ਕੀਤੀ ਗਈ ਹੈ।