14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅੱਤਵਾਦੀ ਹਾਫ਼ਿਜ਼ ਸਈਦ ਨਾਲ ਜੁੜੀ ਪਾਰਟੀ ਨੇ ਮਰੀਅਮ ਨਵਾਜ਼ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਮੁੰਬਈ ਅੱਤਵਾਦੀ ਹਮਲਿਆਂ ਦੇ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਨਾਲ ਜੁੜੀ ਸਿਆਸੀ ਪਾਰਟੀ ਨੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਖ਼ਿਲਾਫ਼ ਕਾਨੂੰਨੀ ਮੋਰਚਾ ਖੋਲ੍ਹ ਦਿੱਤਾ ਹੈ। ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (ਪੀ.

Ad Position 21
No active advertisement
ਅਜੀਤ ਡੈਸਕ 15-11-2026
ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਮੁੰਬਈ ਅੱਤਵਾਦੀ ਹਮਲਿਆਂ ਦੇ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਨਾਲ ਜੁੜੀ ਸਿਆਸੀ ਪਾਰਟੀ ਨੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਖ਼ਿਲਾਫ਼ ਕਾਨੂੰਨੀ ਮੋਰਚਾ ਖੋਲ੍ਹ ਦਿੱਤਾ ਹੈ। ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ (ਪੀ. ਐੱਮ. ਐੱਮ. ਐੱਲ.) ਨੇ ਮਰੀਅਮ ਨਵਾਜ਼ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਵਲੋਂ ਦਿੱਤੇ ਗਏ ਬਿਆਨ ਵਾਪਸ ਲੈਣ ਤੇ ਜਨਤਕ ਤੌਰ ’ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ । ਲੀਗ ਦੇ ਪ੍ਰਧਾਨ ਖ਼ਾਲਿਦ ਮਸੂਦ ਸੰਧੂ ਵਲੋਂ ਜਾਰੀ ਕੀਤੇ ਗਏ ਨੋਟਿਸ ’ਚ ਮਰੀਅਮ ਨਵਾਜ਼ ’ਤੇ ਜਨਤਕ ਭਾਸ਼ਣ ਤੇ ਸੋਸ਼ਲ ਮੀਡੀਆ ਰਾਹੀਂ ਮਾਣਹਾਨੀਕਾਰਕ ਬਿਆਨ ਦੇਣ ਦੇ ਦੋਸ਼ ਲਗਾਏ ਗਏ ਹਨ । ਮਰੀਅਮ ਨਵਾਜ਼ ਨੇ ਹਾਫ਼ਿਜ਼ ਸਈਦ ਨਾਲ ਜੁੜੀ ਇਸ ਸਿਆਸੀ ਪਾਰਟੀ ਨੂੰ ਅੱਤਵਾਦੀ, ਗ਼ੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਸੰਗਠਨ ਦੱਸਿਆ ਸੀ। ਪਾਰਟੀ ਨੇ ਇਨ੍ਹਾਂ ਟਿੱਪਣੀਆਂ ਨੂੰ ਆਪਣੀ ਛਵੀ ਖ਼ਰਾਬ ਕਰਨ ਵਾਲਾ ਅਤੇ ਮਾਣਹਾਨੀਕਾਰਕ ਕਰਾਰ ਦਿੰਦਿਆਂ ਮੁੱਖ ਮੰਤਰੀ ਨੂੰ 7 ਦਿਨਾਂ ਦਾ ਸਮਾਂ ਦਿੱਤਾ ਹੈ। ਅਜਿਹਾ ਨਾ ਕਰਨ ‘ਤੇ ਅਦਾਲਤ ’ਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪੁਰੀ ਵਲੋਂ ਯੂ.ਪੀ. ਦੀ ਰਾਜ ਸਭਾ ਸੀਟ ਤੋਂ ਅਸਤੀਫ਼ਾ ਅਗਲੀ ਖ਼ਬਰ ਪਾਕਿ ਦੇ ਖ਼ੈਬਰ ਪਖਤੂਨਖਵਾ ’ਚ ਸੋਨੇ ਦੀ ਖੁਦਾਈ ’ਤੇ ਮੁਕੰਮਲ ਪਾਬੰਦੀ
Ad Position 24