ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰੇ ਅਮਰੀਕਾ-ਬਲਿੰਕਨ
ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਅਮਰੀਕਾ ਨੂੰ ਅੱਤਵਾਦ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਗੱਲ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਨਿਚਰਵਾਰ ਨੂੰ ਕਹੀ।
ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਅਮਰੀਕਾ ਨੂੰ ਅੱਤਵਾਦ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਗੱਲ ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਨਿਚਰਵਾਰ ਨੂੰ ਕਹੀ। ਉਨ੍ਹਾਂ ਭਾਰਤ ਤੇ ਪਾਕਿਸਤਾਨ ਨਾਲ ਅਮਰੀਕਾ ਦੇ ਸਬੰਧਾਂ ਨੂੰ ਬੁਨਿਆਦੀ ਤੌਰ ’ਤੇ ਵੱਖਰਾ ਦੱਸਿਆ। ਨਵੀਂ ਦਿੱਲੀ ਵਿਖੇ ਇਕ ਪ੍ਰੋਗਰਾਮ ਦੌਰਾਨ ਬਲਿੰਕਨ ਨੇ ਕਿਹਾ ਕਿ ਭਾਰਤ ਇਕ ਵਿਸ਼ਵ ਸ਼ਕਤੀ ਹੈ ਤੇ ਅਮਰੀਕਾ ਨਾਲ ਉਸ ਦੇ ਸਾਂਝੇ ਹਿੱਤ ਵਿਸ਼ਵ ਪੱਧਰ ਦੇ ਹਨ, ਜਦਕਿ ਪਾਕਿਸਤਾਨ ਨਾਲ ਸੰਬੰਧ ਮੁੱਖ ਤੌਰ ‘ਤੇ ਖੇਤਰੀ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਅੱਤਵਾਦੀ ਹਮਲਿਆਂ ਦਾ ਜਵਾਬ ਦੇਣ ਦੇ ਭਾਰਤ ਦੇ ਅਧਿਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ ਪਰ ਨਾਲ ਹੀ ਦੋਵਾਂ ਪ੍ਰਮਾਣੂ ਸ਼ਕਤੀ ਸੰਪੰਨ ਗੁਆਂਢੀ ਦੇਸ਼ਾਂ ਵਿਚਕਾਰ ਤਣਾਅ ਵਧਣ ਤੋਂ ਰੋਕਣ ਲਈ ਕੂਟਨੀਤਕ ਯਤਨ ਵੀ ਜਾਰੀ ਰੱਖਣੇ ਚਾਹੀਦੇ ਹਨ। ਰੂਸ ਨਾਲ ਭਾਰਤ ਦੇ ਸੰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਦੇਸ਼ਾਂ ਵਿਚਕਾਰ ਇਤਿਹਾਸਕ ਸਾਂਝ ਨੂੰ ਸਮਝਦਾ ਹੈ ਤੇ ਭਾਰਤ ਤੋਂ ਇਹ ਰਿਸ਼ਤੇ ਖ਼ਤਮ ਕਰਨ ਦੀ ਉਮੀਦ ਨਹੀਂ ਕਰਦਾ। ਉਨ੍ਹਾਂ ਭਾਰਤ-ਅਮਰੀਕਾ ਸਹਿਯੋਗ ਲਈ ਪੁਲਾੜ, ਕੁਆਂਟਮ ਤਕਨਾਲੋਜੀ ਤੇ ਆਰਟੀਫ਼ਿਸ਼ਲ ਇੰਟੈਲੀਜੈਂਸ ਵਰਗੇ ਖੇਤਰਾਂ ਨੂੰ ਵੀ ਅਹਿਮ ਦੱਸਿਆ।