15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਆਮ ਆਦਮੀ ਪਾਰਟੀ ਮੁੜ 2027 ’ਚ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਬਣਾਵੇਗੀ-ਚੀਮਾ

ਸੰਗਰੂਰ, 15 ਨਵੰਬਰ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਨੇ 2022 ’ਚ ਜੋ ਵਾਅਦੇ ਕੀਤੇ ਸਨ, ਉਹ ਸਭ ਪੂਰੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਪਾਰਟੀ 2022 ਦਾ ਰਿਕਾਰਡ ਤੋੜ ਕੇ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਮੁੜ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਏਗੀ।

Ad Position 21
No active advertisement
ਅਜੀਤ ਡੈਸਕ 16-11-2026
ਸੰਗਰੂਰ, 15 ਨਵੰਬਰ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਨੇ 2022 ’ਚ ਜੋ ਵਾਅਦੇ ਕੀਤੇ ਸਨ, ਉਹ ਸਭ ਪੂਰੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਪਾਰਟੀ 2022 ਦਾ ਰਿਕਾਰਡ ਤੋੜ ਕੇ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਮੁੜ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣਾਏਗੀ। ਪਾਰਟੀ 71 ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਕਰ ਚੁੱਕੀ ਹੈ ਜਦ ਕਿ ਦੂਜੀਆਂ ਪਾਰਟੀਆਂ ਨੂੰ ਉਮੀਦਵਾਰ ਨਹੀਂ ਲੱਭ ਰਹੇ। ਬੀਬੀ ਜਗੀਰ ਕੌਰ ਦੇ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋਣ ’ਤੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਦੇ ਘਰੋਂ ਭੱਜ ਜਾਣਾ ਅਤੇ ਕਦੇ ਘਰ ਵਾਪਸ ਆ ਜਾਣਾ, ਇਹ ਗੈਰ-ਸਿਧਾਂਤਕ ਆਗੂਆਂ ਦਾ ਕੰਮ ਹੈ, ਅਜਿਹੇ ਆਗੂਆਂ ਲਈ ਪੰਜਾਬ ਦੀ ਸਿਆਸਤ ਵਿਚ ਕੋਈ ਥਾਂ ਨਹੀਂ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਦੀ ਸਾਈਕਲ ਰੈਲੀ ਫਲਾਪ ਹੋ ਚੁੱਕੀ ਹੈ, ਕਿਤੇ ਰਾਜਾ ਬੜਿੰਗ ਤੜਿੰਗ ਹੈ ਕਦੇ ਚੰਨੀ ਤੜਿੰਗ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਝੋਟਾ ਮਾਰਿਆ ਨਹੀਂ ਮਰਵਾਇਆ ਗਿਐ-ਸਿਮਰਨਜੀਤ ਸਿੰਘ ਮਾਨ ਅਗਲੀ ਖ਼ਬਰ ਸੁਰੱਖਿਆ ਖ਼ਾਮੀਆਂ ਦੇ ਬਾਵਜੂਦ ਬੱਸਾਂ ਨੂੰ ਸੜਕਾਂ ’ਤੇ ਉਤਾਰਦੀ ਰਹੀ ਸਰਕਾਰ-ਕੇਵਲ ਸਿੰਘ ਢਿੱਲੋਂ
Ad Position 24