ਭਾਰੀ ਕਰਜ਼ੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿ ਦਾ ਅਰਥਵਿਵਸਥਾ ਨੂੰ ਲੈ ਕੇ ਵੱਡਾ ਦਾਅਵਾ
2050 ਤੋਂ ਪਹਿਲਾਂ ਪਾਕਿ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ-ਸ਼ਾਹਬਾਜ਼ ਸ਼ਰੀਫ਼
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਭਾਰੀ ਕਰਜ਼ੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੇਸ਼ ਦੀ ਅਰਥਵਿਵਸਥਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿ ਸਾਲ 2050 ਤੋਂ ਪਹਿਲਾਂ ਹੀ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ।
ਸ
ਸੰਬੋਧਨ ਕਰਦੇ ਹੋਏ ਸ਼ਾਹਬਾਜ਼ ਸ਼ਰੀਫ਼। ਤਸਵੀਰ ਰਾਹੀਂ : ਸੁਰਿੰਦਰ ਕੋਛੜ
16-11-2026
ਅੰਮ੍ਰਿਤਸਰ, 15 ਨਵੰਬਰ (ਸੁਰਿੰਦਰ ਕੋਛੜ)-ਭਾਰੀ ਕਰਜ਼ੇ ਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੇਸ਼ ਦੀ ਅਰਥਵਿਵਸਥਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿ ਸਾਲ 2050 ਤੋਂ ਪਹਿਲਾਂ ਹੀ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ਸ਼ਰੀਫ਼ ਨੇ ਇਹ ਉਮੀਦ ਅਜਿਹੇ ਸਮੇਂ ਜਤਾਈ ਹੈ, ਜਦੋਂ ਪਾਕਿ ਨੂੰ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ਤੋਂ ਲਗਭਗ 1.2 ਅਰਬ ਡਾਲਰ ਦੀ ਨਵੀਂ ਆਰਥਿਕ ਸਹਾਇਤਾ ਮਿਲਣ ਦੀ ਉਡੀਕ ਹੈ। ਇਸਲਾਮਾਬਾਦ ’ਚ ਕਰਵਾਏ ‘ਪਾਕਿਸਤਾਨ ਮਿਨਰਲਜ਼ ਇਨਵੈਸਟਮੈਂਟ ਫੋਰਮ’ ਨੂੰ ਸੰਬੋਧਨ ਕਰਦਿਆਂ ਸ਼ਾਹਬਾਜ਼ ਸ਼ਰੀਫ਼ ਨੇ ਗੋਲਡਮੈਨ ਸੈਕਸ ਦੀ ਸਾਲ 2022 ਦੀ ਰਿਪੋਰਟ ਦਾ ਜ਼ਿਕਰ ਕੀਤਾ। ਇਸ ਰਿਪੋਰਟ ’ਚ 104 ਦੇਸ਼ਾਂ ਦੇ ਅਧਿਐਨ ਤੋਂ ਬਾਅਦ ਅਨੁਮਾਨ ਲਗਾਇਆ ਗਿਆ ਸੀ ਕਿ 2075 ਤੱਕ ਚੀਨ, ਭਾਰਤ, ਅਮਰੀਕਾ, ਇੰਡੋਨੇਸ਼ੀਆ ਅਤੇ ਨਾਈਜੀਰੀਆ ਤੋਂ ਬਾਅਦ ਪਾਕਿ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਅਨੁਮਾਨ ’ਚ ਥੋੜ੍ਹਾ ਬਦਲਾਅ ਕਰਨਾ ਚਾਹੁਣਗੇ, ਕਿਉਂਕਿ ਪਾਕਿ ਨੂੰ ਇਸ ਮੁਕਾਮ ਤੱਕ ਪਹੁੰਚਣ ਲਈ 2075 ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ, ਸਗੋਂ ਉਹ 2050 ਤੋਂ ਪਹਿਲਾਂ ਹੀ ਇਹ ਟੀਚਾ ਹਾਸਲ ਕਰ ਲਵੇਗਾ। ਸ਼ਰੀਫ਼ ਨੇ ਵਿਦੇਸ਼ੀ ਨਿਵੇਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਕੱਚੇ ਖਣਿਜ ਕੱਢਣ ਤੱਕ ਸੀਮਤ ਨਾ ਰਹਿਣ, ਸਗੋਂ ਪਾਕਿ ’ਚ ਹੀ ਸਮੈਲਟਰ, ਰਿਫਾਇਨਰੀ ਅਤੇ ਮੈਨੂਫੈਕਚਰਿੰਗ ਇਕਾਈਆਂ ਲਗਾਉਣ।