ਗੀਤਾ ਦਾ ਸੰਦੇਸ਼ ਤੇ ਭਗਵਾਨ ਬਿਰਸਾ ਮੁੰਡਾ ਦਾ ਸੰਘਰਸ਼ ਸਭ ਲਈ ਪ੍ਰੇਰਨਾ ਸ੍ਰੋਤ-ਨਾਇਬ ਸਿੰਘ ਸੈਣੀ ਪੰਚਕੂਲਾ ਵਿਖੇ ਕ੍ਰਿਸ਼ਨ ਕ੍ਰਿਪਾ ਧਾਮ ਦੇ ਭਵਨ ਦਾ ਨੀਂਹ ਪੱਥਰ ਰੱਖਿਆ
ਪੰਚਕੂਲਾ, 15 ਨਵੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਸਾਨੂੰ ਗੀਤਾ ਰਾਹੀਂ ਕਰਮ, ਫ਼ਰਜ਼ ਅਤੇ ਲੋਕ ਭਲਾਈ ਦਾ ਮਾਰਗ ਦਿਖਾਇਆ ਹੈ, ਜਦਕਿ ਭਗਵਾਨ ਬਿਰਸਾ ਮੁੰਡਾ ਨੇ ਆਪਣੇ ਜੀਵਨ ਤੇ ਸੰਘਰਸ਼ ਰਾਹੀਂ ਸਾਨੂੰ ਸਵੈਮਾਣ, ਏਕਤਾ ਅਤੇ ਆਪਣੀ ਧਰਤੀ ਤੇ ਸੱਭਿਆਚਾਰ ਦੀ ਰੱਖਿਆ ਦਾ ਸੰਕਲਪ ਦਿੱਤਾ ਹੈ। ਇਨ੍ਹਾਂ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਸੰਦੇਸ਼ ਸਾਨੂੰ ਸਿਖਾਉਂਦੇ ਹਨ ਕਿ ਸੱਚਾ ਜੀਵਨ ਉਹੀ ਹੈ, ਜੋ ਆਪਣੇ ਫ਼ਰਜ਼ ਪ੍ਰਤੀ ਵਫ਼ਾਦਾਰ ਰਹੇ ਤੇ ਸਮਾਜ ਦੀ ਭਲਾਈ ਲਈ ਸਮਰਪਿਤ ਹੋਵੇ।
ਪ
ਪੰਚਕੂਲਾ ’ਚ ਸ੍ਰੀ ਕ੍ਰਿਸ਼ਨ ਕ੍ਰਿਪਾ ਧਾਮ ਦਾ ਨੀਹ ਪੱਥਰ ਰੱਖਦੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ। ਤਸਵੀਰ : ਕਪਿਲ
16-11-2026
ਪੰਚਕੂਲਾ, 15 ਨਵੰਬਰ (ਕਪਿਲ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਨੇ ਸਾਨੂੰ ਗੀਤਾ ਰਾਹੀਂ ਕਰਮ, ਫ਼ਰਜ਼ ਅਤੇ ਲੋਕ ਭਲਾਈ ਦਾ ਮਾਰਗ ਦਿਖਾਇਆ ਹੈ, ਜਦਕਿ ਭਗਵਾਨ ਬਿਰਸਾ ਮੁੰਡਾ ਨੇ ਆਪਣੇ ਜੀਵਨ ਤੇ ਸੰਘਰਸ਼ ਰਾਹੀਂ ਸਾਨੂੰ ਸਵੈਮਾਣ, ਏਕਤਾ ਅਤੇ ਆਪਣੀ ਧਰਤੀ ਤੇ ਸੱਭਿਆਚਾਰ ਦੀ ਰੱਖਿਆ ਦਾ ਸੰਕਲਪ ਦਿੱਤਾ ਹੈ। ਇਨ੍ਹਾਂ ਦੋਵਾਂ ਮਹਾਨ ਸ਼ਖ਼ਸੀਅਤਾਂ ਦੇ ਸੰਦੇਸ਼ ਸਾਨੂੰ ਸਿਖਾਉਂਦੇ ਹਨ ਕਿ ਸੱਚਾ ਜੀਵਨ ਉਹੀ ਹੈ, ਜੋ ਆਪਣੇ ਫ਼ਰਜ਼ ਪ੍ਰਤੀ ਵਫ਼ਾਦਾਰ ਰਹੇ ਤੇ ਸਮਾਜ ਦੀ ਭਲਾਈ ਲਈ ਸਮਰਪਿਤ ਹੋਵੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਚਕੂਲਾ ਵਿਖੇ ‘ਸ੍ਰੀ ਕ੍ਰਿਸ਼ਨ ਕ੍ਰਿਪਾ ਧਾਮ’ ਦੇ ਭਵਨ ਦਾ ਨੀਂਹ ਪੱਥਰ ਰੱਖਣ ਤੇ ਜਨਜਾਤੀ ਗੌਰਵ ਦਿਵਸ ਮੌਕੇ ਭਗਵਾਨ ਬਿਰਸਾ ਮੁੰਡਾ ਦੇ ਜਨਮ ਦਿਵਸ ਸੰਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਸ੍ਰੀ ਕ੍ਰਿਸ਼ਨ ਕ੍ਰਿਪਾ ਧਾਮ ਦੇ ਨਿਰਮਾਣ ਕਾਰਜ ਲਈ 31 ਲੱਖ ਰੁ. ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਜਨਜਾਤੀ ਗੌਰਵ ਦਿਵਸ ਦੇ ਕੌਮੀ ਸਮਾਗਮ ਨਾਲ ਆਨਲਾਈਨ ਜੁੜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਵੀ ਸੁਣਿਆ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਕ੍ਰਿਪਾ ਧਾਮ ਦੇ ਰੂਪ ਵਿਚ ਪੰਚਕੂਲਾ ਦੀ ਇਸ ਪਵਿੱਤਰ ਧਰਤੀ ‘ਤੇ ਸਿਰਫ਼ ਇਕ ਭਵਨ ਦੀ ਹੀ ਨਹੀਂ, ਸਗੋਂ ਅਜਿਹੇ ਅਧਿਆਤਮਕ ਕੇਂਦਰ ਦੀ ਨੀਂਹ ਰੱਖੀ ਜਾ ਰਹੀ ਹੈ, ਜਿਥੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੰਸਕਾਰ, ਸੇਵਾ, ਸਮਰਪਣ ਤੇ ਸ੍ਰੀਮਦ ਭਗਵਦ ਗੀਤਾ ਦਾ ਗਿਆਨ ਪ੍ਰਾਪਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਗੀਤਾ ਦੇ ਸੰਦੇਸ਼ ਨੂੰ ਕੁਰੂਕਸ਼ੇਤਰ ਤੋਂ ਦੁਨੀਆ ਦੇ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਕਰ ਰਹੀ ਹੈ, ਜਿਸ ਵਿਚ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ, ਕਾਲਕਾ ਦੀ ਵਿਧਾਇਕਾ ਸ਼ਕਤੀ ਰਾਣੀ ਸ਼ਰਮਾ, ਮੇਅਰ ਅਤੇ ਸ੍ਰੀ ਕ੍ਰਿਸ਼ਨ ਕ੍ਰਿਪਾ ਪਰਿਵਾਰ ਪੰਚਕੂਲਾ ਟਰੱਸਟ ਦੇ ਸਰਪ੍ਰਸਤ ਸ਼ਿਆਮ ਲਾਲ ਬਾਂਸਲ, ਸਾਬਕਾ ਸਪੀਕਰ ਗਿਆਨ ਚੰਦ ਗੁਪਤਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ, ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਬੰਤੋ ਕਟਾਰੀਆ, ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਕਾਰਜਕਾਰੀ ਉਪ ਚੇਅਰਮੈਨ ਓਮ ਪ੍ਰਕਾਸ਼ ਦੇਵੀਨਗਰ, ਸੂਬਾ ਮੀਤ ਪ੍ਰਧਾਨ ਸੁਨੀਤਾ ਦੁੱਗਲ, ਬਾਬਾ ਭੁਪਿੰਦਰ, ਮੁੱਖ ਮੰਤਰੀ ਦੇ ਓ. ਐੱਸ. ਡੀ. ਬੀ. ਬੀ. ਭਾਰਤੀ, ਵਿਸ਼ੇਸ਼ ਸ਼ਿਕਾਇਤ ਨਿਵਾਰਣ ਅਧਿਕਾਰੀ ਭੋਪਾਲ ਸਿੰਘ ਖੱਦਰੀ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਐੱਸ. ਪੀ. ਸਿੰਗਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ।