15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਲਾਪਤਾ ਬੱਚੇ ਦੀ ਲਾਸ਼ ਗੁਆਂਢੀਆਂ ਦੇ ਘਰ ਦੀ ਛੱਤ ਤੋਂ ਮਿਲੀ ਪੋਸਟਮਾਰਟਮ ਰਿਪੋਰਟ ਤੋਂ ਹੋਵੇਗਾ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ

ਲਾਲੜੂ (ਮੁਹਾਲੀ), 15 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਚ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਢਾਈ ਸਾਲਾ ਬੱਚੇ ਗੁਰਸਾਜ਼ ਦੀ ਲਾਸ਼ ਐਤਵਾਰ ਤੜਕਸਾਰ ਗੁਆਂਢੀਆਂ ਦੇ ਮਕਾਨ ਦੀ ਟੀਨ ਵਾਲੀ ਛੱਤ ਤੋਂ ਬਰਾਮਦ ਹੋਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਲਾਲੜੂ (ਮੁਹਾਲੀ), 15 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਚ ਸ਼ੱਕੀ ਹਾਲਾਤ ਵਿਚ ਲਾਪਤਾ ਹੋਏ ਢਾਈ ਸਾਲਾ ਬੱਚੇ ਗੁਰਸਾਜ਼ ਦੀ ਲਾਸ਼ ਐਤਵਾਰ ਤੜਕਸਾਰ ਗੁਆਂਢੀਆਂ ਦੇ ਮਕਾਨ ਦੀ ਟੀਨ ਵਾਲੀ ਛੱਤ ਤੋਂ ਬਰਾਮਦ ਹੋਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਬੱਲੋਪੁਰ ਵਾਸੀ ਗੁਰਵਿੰਦਰ ਸਿੰਘ ਦਾ ਪੁੱਤਰ ਗੁਰਸਾਜ਼ ਸਨਿਚਰਵਾਰ ਦੁਪਹਿਰ ਕਰੀਬ ਸਾਢੇ 12 ਵਜੇ ਆਪਣੇ ਘਰ ਦੇ ਸਾਹਮਣੇ ਗਲੀ ਵਿਚ ਖੇਡ ਰਿਹਾ ਸੀ। ਬੱਚੇ ਦੇ ਦਾਦਾ ਬਹਾਦਰ ਸਿੰਘ ਨੇ ਦੱਸਿਆ ਕਿ ਕਰੀਬ 20 ਮਿੰਟ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਬੱਚੇ ਨੂੰ ਦੇਖਿਆ ਤਾਂ ਉਹ ਗਲੀ ਵਿਚੋਂ ਗਾਇਬ ਸੀ। ਇਸ ਤੋਂ ਬਾਅਦ ਪਰਿਵਾਰ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਆਖ਼ਰਕਾਰ ਪਰਿਵਾਰ ਨੇ ਲਾਲੜੂ ਥਾਣੇ ਵਿਚ ਸ਼ਿਕਾਇਤ ਦੇ ਕੇ ਬੱਚੇ ਦੀ ਭਾਲ ਕਰਨ ਦੀ ਅਪੀਲ ਕੀਤੀ। ਐਤਵਾਰ ਤੜਕਸਾਰ ਘਰ ਤੋਂ ਚਾਰ-ਪੰਜ ਮਕਾਨ ਛੱਡ ਕੇ ਸਥਿਤ ਇਕ ਮਕਾਨ ਦੀ ਟੀਨ ਵਾਲੀ ਛੱਤ ’ਤੇ ਬੱਚੇ ਦੀ ਲਾਸ਼ ਦਿਖਾਈ ਦਿੱਤੀ। ਸੂਚਨਾ ਮਿਲਦਿਆਂ ਹੀ ਲਾਲੜੂ ਥਾਣੇ ਦੇ ਮੁਖੀ ਇੰਸਪੈਕਟਰ ਆਕਾਸ਼ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ। ਥਾਣਾ ਮੁਖੀ ਅਨੁਸਾਰ ਬੱਚੇ ਦੇ ਸਰੀਰ ’ਤੇ ਖਰੋਚਾਂ ਦੇ ਨਿਸ਼ਾਨ ਪਾਏ ਗਏ ਹਨ। ਲਾਸ਼ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਗਈ ਹੈ ਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਪੀੜਤ ਪਰਿਵਾਰ ਦੇ ਘਰ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਬਾਰਾਮੂਲਾ ਦੀ ਮਸਜਿਦ ’ਚ ਲੱਗੀ ਭਿਆਨਕ ਅੱਗ, ਚਾਰ ਵਿਅਕਤੀ ਝੁਲਸੇ ਅਗਲੀ ਖ਼ਬਰ ਗੀਤਾ ਦਾ ਸੰਦੇਸ਼ ਤੇ ਭਗਵਾਨ ਬਿਰਸਾ ਮੁੰਡਾ ਦਾ ਸੰਘਰਸ਼ ਸਭ ਲਈ ਪ੍ਰੇਰਨਾ ਸ੍ਰੋਤ-ਨਾਇਬ ਸਿੰਘ ਸੈਣੀ ਪੰਚਕੂਲਾ ਵਿਖੇ ਕ੍ਰਿਸ਼...
Ad Position 24