15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਜਵਾਨਾਂ ਨੂੰ ਘੱਟ ਤਨਖਾਹਾਂ ਦੇ ਕੇ ਹੋ ਰਿਹੈ ਸ਼ੋਸ਼ਣ, ਭਾਜਪਾ ਉਠਾਏਗੀ ਆਵਾਜ਼-ਜਾਖੜ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)–ਸੇਵਾ ਕੇਂਦਰਾਂ ’ਚ ਘੱਟੋ-ਘੱਟ ਉਜਰਤ ਤੋਂ ਵੀ ਘੱਟ ਤਨਖਾਹਾਂ ਮਿਲਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸੈਂਕੜੇ ਨੌਜਵਾਨਾਂ ਦੇ ਵਫ਼ਦ ਨੇ ਇਸ ਮੁੱਦੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਇਆ। ਜਾਖੜ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਭਾਜਪਾ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਡਟ ਕੇ ਸਾਥ ਦੇਵੇਗੀ ਅਤੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਨ੍ਹਾਂ ਨੂੰ ਸ਼ਾਮਿਲ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)–ਸੇਵਾ ਕੇਂਦਰਾਂ ’ਚ ਘੱਟੋ-ਘੱਟ ਉਜਰਤ ਤੋਂ ਵੀ ਘੱਟ ਤਨਖਾਹਾਂ ਮਿਲਣ ਕਾਰਨ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸੈਂਕੜੇ ਨੌਜਵਾਨਾਂ ਦੇ ਵਫ਼ਦ ਨੇ ਇਸ ਮੁੱਦੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕਰਕੇ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਇਆ। ਜਾਖੜ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਭਾਜਪਾ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਡਟ ਕੇ ਸਾਥ ਦੇਵੇਗੀ ਅਤੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਵੀ ਇਨ੍ਹਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ’ਚ ਭਗਵੰਤ ਮਾਨ ਸਰਕਾਰ ਇਕ ਪਾਸੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਨੌਜਵਾਨਾਂ ਨੂੰ ਬਣਦੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਉਜਰਤ ਤੋਂ ਵੀ ਘੱਟ ਤਨਖਾਹਾਂ ਦੇ ਕੇ ਇਨ੍ਹਾਂ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਅਗਲੀ ਖ਼ਬਰ ਬਲੋਚ ਲਿਬਰੇਸ਼ਨ ਆਰਮੀ ਨੇ ਰਹਿਮਾਨ ਗੁਲ ਨੂੰ ਚੁਣਿਆ ਨਵਾਂ ਕਮਾਂਡਰ
Ad Position 24