15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਠ ਦੇ ਭੋਗ ਪਾਏ

ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 16-11-2026
ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸੰਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਏ ਗਏ। ਉਪਰੰਤ ਪ੍ਰਧਾਨ ਧਾਮੀ ਨੇ ਸੰਬੋਧਨ ਕਰਦਿਆਂ ਕਿ ਕਿਹਾ ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਦਿਹਾੜਾ ਹੈ, ਸਾਡੇ ਬਜ਼ੁਰਗਾਂ ਦੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਅੱਜ ਦੇ ਦਿਨ ਸ਼੍ਰੋਮਣੀ ਕਮੇਟੀ ਦੀ ਹੋਂਦ ਸਥਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿਚ ਪ੍ਰਵੇਸ਼ ਕਰ ਰਹੀ ਹੈ। ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਸਿਰਫ਼ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਦਾ ਹੀ ਸੁਪਨਾ ਨਹੀਂ ਲਿਆ ਸੀ, ਸਗੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਸਿਧਾਂਤਾਂ ਦੀ ਰੌਸ਼ਨੀ ਘਰ-ਘਰ ਪਹੁੰਚਾਉਣ ਅਤੇ ਸਿੱਖ ਕੌਮ ਦੀ ਧਾਰਮਿਕ, ਸਮਾਜਿਕ ਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਦਾ ਵੀ ਸੰਕਲਪ ਲਿਆ ਸੀ। ਉਨ੍ਹਾਂ ਕਿਹਾ ਕਿ ਅੱਜ ਕੌਮ ਦਾ ਫ਼ਰਜ਼ ਹੈ ਕਿ ਉਨ੍ਹਾਂ ਮਹਾਨ ਬਜ਼ੁਰਗਾਂ ਦੀ ਸੋਚ ਅਤੇ ਘਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ ਅਤੇ ਇਸ ਸੰਸਥਾ ਦੀਆਂ ਸੇਵਾਵਾਂ ਨੂੰ ਹੋਰ ਵਿਸ਼ਾਲ ਕਰਨ ਲਈ ਸਮਰਪਿਤ ਭਾਵਨਾ ਨਾਲ ਕਾਰਜ ਕਰੀਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਆਜ਼ਾਦ ਦੀਪ ਸਿੰਘ, ਜਨਰਲ ਮੈਨੇਜਰ ਮੇਜਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਦਿਨ ਦਾ ਤਾਪਮਾਨ ਡਿਗਿਆ ਰਾਤਾਂ ਨੂੰ ਵੀ ਵਧੇਗੀ ਠੰਢ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਰਹੇਗਾ ਖੁਸ਼ਕ ਅਗਲੀ ਖ਼ਬਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ
Ad Position 24