15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ’ਚ ਦਿਨ ਦਾ ਤਾਪਮਾਨ ਡਿਗਿਆ ਰਾਤਾਂ ਨੂੰ ਵੀ ਵਧੇਗੀ ਠੰਢ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਰਹੇਗਾ ਖੁਸ਼ਕ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਮੌਸਮ ਦਾ ਮਿਜ਼ਾਜ ਹੌਲੀ-ਹੌਲੀ ਬਦਲਣ ਲੱਗਾ ਹੈ ਅਤੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਨਾਲ ਠੰਢ ਦਾ ਅਸਰ ਵਧਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਵਿਚ ਮੌਸਮ ਦਾ ਮਿਜ਼ਾਜ ਹੌਲੀ-ਹੌਲੀ ਬਦਲਣ ਲੱਗਾ ਹੈ ਅਤੇ ਦਿਨ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਦੌਰਾਨ ਰਾਤ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਨਾਲ ਠੰਢ ਦਾ ਅਸਰ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਵਿਚ ਅਗਲੇ ਪੰਜ ਤੋਂ ਸੱਤ ਦਿਨਾਂ ਦੌਰਾਨ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ ਬੀਤੇ ਦਿਨ ਦੇ ਮੁਕਾਬਲੇ 0.8 ਡਿਗਰੀ ਸੈਲਸੀਅਸ ਘਟਿਆ ਹੈ, ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿਚ ਸਭ ਤੋਂ ਵੱਧ 33.7 ਡਿਗਰੀ ਸੈਲਸੀਅਸ ਤਾਪਮਾਨ ਰੂਪਨਗਰ ਦੇ ਖੇਤੀਬਾੜੀ ਵਿਗਿਆਨ ਕੇਂਦਰ ਵਿਖੇ ਦਰਜ ਕੀਤਾ ਗਿਆ। ਪਠਾਨਕੋਟ ਦੇ ਖੇਤੀਬਾੜੀ ਵਿਗਿਆਨ ਕੇਂਦਰ ਵਿਖੇ ਘੱਟੋ-ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵੱਖ-ਵੱਖ ਸ਼ਹਿਰਾਂ ਦੇ ਤਾਪਮਾਨ ’ਤੇ ਨਜ਼ਰ ਮਾਰੀਏ ਤਾਂ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 26.6 ਡਿਗਰੀ, ਲੁਧਿਆਣਾ ਵਿਚ 29.4 ਡਿਗਰੀ, ਪਟਿਆਲਾ ਵਿਚ 30.2 ਡਿਗਰੀ, ਬਠਿੰਡਾ ਵਿਚ 29.6 ਡਿਗਰੀ, ਗੁਰਦਾਸਪੁਰ ਵਿਚ 27.2 ਡਿਗਰੀ ਅਤੇ ਬਰਨਾਲਾ ਵਿਚ 26.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੋਹਾਲੀ ਵਿਚ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਸੈਲਸੀਅਸ ਰਿਹਾ। ਉੱਧਰ, ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 30.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3 ਡਿਗਰੀ ਵੱਧ ਹੈ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 15.9 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 4 ਡਿਗਰੀ ਵੱਧ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿਚ ਬਹੁਤ ਹਲਕੀ ਬਾਰਿਸ਼ ਵੀ ਦਰਜ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਿੰਦੂ ਨੌਜਵਾਨ ਜ਼ਿਲ੍ਹਾ ਰਹੀਮ ਯਾਰ ਖਾਨ ਦਾ ਸਹਾਇਕ ਕਮਿਸ਼ਨਰ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਮਨਾਇਆ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਠ ਦੇ ਭੋਗ ਪਾਏ
Ad Position 24