15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬੱਸ ਹਾਦਸੇ ’ਚ ਮਰਨ ਵਾਲੇ ਪੰਜਾਂ ਵਿਅਕਤੀਆਂ ਦੀ ਹੋਈ ਸ਼ਨਾਖ਼ਤ ਪੋਸਟਮਾਰਟਮ ਉਪਰੰਤ ਲਾਸ਼ਾਂ ਵਾਰਸਾਂ ਹਵਾਲੇ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਕਸਬਾ ਨੌਸ਼ਹਿਰਾ ਪੰਨੂੰਆਂ ਦੇ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਵਿਚ ਹੋਈ ਟੱਕਰ ਦੌਰਾਨ ਮਰਨ ਵਾਲੇ ਪੰਜਾਂ ਵਿਅਕਤੀਆਂ ਦੀ ਸ਼ਨਾਖਤ ਹੋ ਗਈ। ਜਦਕਿ ਸਿਵਲ ਹਸਪਤਾਲ ’ਚ ਦਾਖ਼ਲ ਬਹੁਤ ਸਾਰੇ ਜ਼ਖ਼ਮੀਆਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿਚ ਇਲਾਜ ਲਈ ਭੇਜ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਬੀਤੇ ਦਿਨੀਂ ਕਸਬਾ ਨੌਸ਼ਹਿਰਾ ਪੰਨੂੰਆਂ ਦੇ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਵਿਚ ਹੋਈ ਟੱਕਰ ਦੌਰਾਨ ਮਰਨ ਵਾਲੇ ਪੰਜਾਂ ਵਿਅਕਤੀਆਂ ਦੀ ਸ਼ਨਾਖਤ ਹੋ ਗਈ। ਜਦਕਿ ਸਿਵਲ ਹਸਪਤਾਲ ’ਚ ਦਾਖ਼ਲ ਬਹੁਤ ਸਾਰੇ ਜ਼ਖ਼ਮੀਆਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿਚ ਇਲਾਜ ਲਈ ਭੇਜ ਦਿੱਤਾ ਹੈ। ਮਾਰੇ ਗਏ ਪੰਜਾਂ ਵਿਅਕਤੀਆਂ ਦਾ ਸਿਵਲ ਹਸਪਤਾਲ ਤਰਨ ਤਾਰਨ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਬੀਤੇ ਕੱਲ੍ਹ ਨੌਸ਼ਹਿਰਾ ਪੰਨੂੰਆਂ ਵਿਖੇ ਅੰਮ੍ਰਿਤਸਰ ਤੋਂ ਫ਼ਰੀਦਕੋਟ ਅਤੇ ਲੰਬੀ ਤੋਂ ਅੰਮ੍ਰਿਤਸਰ ਨੂੰ ਆ ਰਹੀਆਂ ਮੁੱਖ ਮੰਤਰੀ ਤੀਰਥ ਯਾਤਰਾ ਬੱਸਾਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਬਚਾਉਂਦਿਆਂ ਆਹਮਣੇ–ਸਾਹਮਣੇ ਟਕਰਾਅ ਗਈਆਂ ਸਨ। ਇਸ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦੀ ਪਛਾਣ ਨਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਛੱਜਲਵੱਡੀ ਜ਼ਿਲ੍ਹਾ ਅੰਮ੍ਰਿਤਸਰ, ਅਵਤਾਰ ਸਿੰਘ ਪੁੱਤਰ ਰਸ਼ਪਾਲ ਸਿੰਘ ਵਾਸੀ ਬਲੋਚਕੇਰ ਜ਼ਿਲ੍ਹਾ ਮੁਕਤਸਰ, ਲਖਵਿੰਦਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਫੈਲੋਕੇ, ਸਹਿਜਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਭਿੱਟੀਵਾਲ ਜ਼ਿਲ੍ਹਾ ਮੁਕਤਸਰ ਅਤੇ ਬਲਬੀਰ ਰਾਮ ਪੁੱਤਰ ਕਾਲੂ ਰਾਮ ਵਾਸੀ ਬਰਗਾੜੀ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਪੰਜ ਵਿਅਕਤੀ ਇਸ ਸਮੇਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਹਨ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਮੁਆਵਜ਼ਾ ਅਤੇ ਜ਼ਖਮੀ ਹੋਏ ਵਿਅਕਤੀਆਂ ਨੂੰ ਇਕ ਇਕ ਲੱਖ ਰੁਪਏ ਮੁਆਵਜ਼ਾ ਅਤੇ ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚ ਸਰਕਾਰ ਵਲੋਂ ਦੇਣ ਦਾ ਐਲਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਆਮਦ ਬੰਦ ਹੋਣ ਤੱਕ ਖ਼ਰੀਦ ਜਾਰੀ ਰੱਖਣ ਦੇ ਨਿਰਦੇਸ਼ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੰਡੀਆਂ ’ਚ ਝੋਨੇ ਦੀ ਆਮਦ ਬੰਦ ਹੋਣ ਤੱਕ ਖ਼ਰੀਦ ਜਾਰੀ ਰੱਖਣ ਦੇ ਨਿਰਦੇਸ਼
Ad Position 24