16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ’ਚ ਰਾਤਾਂ ਨੂੰ ਸੰਘਣੀ ਧੁੰਦ ਪੈਣ ਦੀ ਯੈਲੋ ਚਿਤਾਵਨੀ ਜਾਰੀ

ਚੰਡੀਗੜ੍ਹ, 16 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ’ਚ ਠੰਢ ਦੀ ਰੁੱਤ ਸ਼ੁਰੂ ਹੁੰਦਿਆਂ ਪਹਿਲੀ ਵਾਰ ਚਾਰ ਰਾਤਾਂ ਨੂੰ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਧੁੰਦ ਕਾਰਨ ਰਾਤ ਦੇ ਤਾਪਮਾਨ ਵਿਚ 2 ਡਿਗਰੀ ਸੈਲਸੀਅਸ ਦੀ ਕਮੀ ਆਉਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ’ਚ ਠੰਢ ਦੀ ਰੁੱਤ ਸ਼ੁਰੂ ਹੁੰਦਿਆਂ ਪਹਿਲੀ ਵਾਰ ਚਾਰ ਰਾਤਾਂ ਨੂੰ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਧੁੰਦ ਕਾਰਨ ਰਾਤ ਦੇ ਤਾਪਮਾਨ ਵਿਚ 2 ਡਿਗਰੀ ਸੈਲਸੀਅਸ ਦੀ ਕਮੀ ਆਉਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਅਗਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿਚ 17 ਤੋਂ 20 ਨਵੰਬਰ ਰਾਤਾਂ ਨੂੰ ਅਤੇ ਸਵੇਰ ਦੇ ਸਮੇਂ ਗਹਿਰੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ 17 ਨਵੰਬਰ ਨੂੰ ਚਾਰ ਜ਼ਿਲ੍ਹਿਆਂ ਰੂਪਨਗਰ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਅਤੇ 18 ਨਵੰਬਰ ਨੂੰ ਇਨਾਂ ਚਾਰ ਜ਼ਿਲ੍ਹਿਆਂ ਸਮੇਤ ਅੰਮ੍ਰਿਤਸਰ ਵਿਚ ਸੰਘਣੀ ਧੁੰਦ ਪੈਵੇਗੀ। ਜਦੋਂ ਕਿ 19 ਅਤੇ 20 ਨਵੰਬਰ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ, ਸਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਰਾਤਾਂ ਨੂੰ ਸੰਘਣੀ ਧੁੰਦ ਪੈ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ’ਚ ਕਾਰੋਬਾਰੀ ’ਤੇ ਫਿਰੌਤੀ ਲੈਣ ਲਈ ਦਿਨ ਦਿਹਾੜੇ ਚਲਾਈਆਂ ਗੋਲੀਆਂ 50 ਲੱਖ ਮੰਗਿਆ ਸੀ ਗੈਂਗਸਟਰਾਂ ਨੇ-ਸੁਖਵਿੰਦਰ... ਅਗਲੀ ਖ਼ਬਰ ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਦਾ ਸਮਾਂ ਤਬਦੀਲ
Ad Position 24