16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਲੋਚਿਸਤਾਨ ’ਚ ਹਿੰਦੂ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਸਿੱਖਾਂ ’ਚ ਰੋਸ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਬਲੋਚਿਸਤਾਨ ਦੇ ਸਿੱਬੀ ਇਲਾਕੇ ਨਾਲ ਸੰਬੰਧਿਤ 14 ਸਾਲਾ ਹਿੰਦੂ ਲੜਕੀ ਬਿੰਦੀਆ ਕੁਮਾਰੀ ਦੇ ਕਥਿਤ ਅਗਵਾ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਘੱਟ-ਗਿਣਤੀ ਭਾਈਚਾਰਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਸੰਬੰਧੀ ਬਲੋਚ ਸਿੱਖ ਭਾਈਚਾਰੇ ਦੇ ਆਗੂ ਅਵਿਨਾਸ਼ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਤੋਂ ਲੜਕੀ ਦੀ ਤੁਰੰਤ ਬਰਾਮਦਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਬਲੋਚਿਸਤਾਨ ਦੇ ਸਿੱਬੀ ਇਲਾਕੇ ਨਾਲ ਸੰਬੰਧਿਤ 14 ਸਾਲਾ ਹਿੰਦੂ ਲੜਕੀ ਬਿੰਦੀਆ ਕੁਮਾਰੀ ਦੇ ਕਥਿਤ ਅਗਵਾ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਸੂਬੇ ਦੇ ਘੱਟ-ਗਿਣਤੀ ਭਾਈਚਾਰਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਸੰਬੰਧੀ ਬਲੋਚ ਸਿੱਖ ਭਾਈਚਾਰੇ ਦੇ ਆਗੂ ਅਵਿਨਾਸ਼ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਤੋਂ ਲੜਕੀ ਦੀ ਤੁਰੰਤ ਬਰਾਮਦਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਹਿੰਦੂ, ਸਿੱਖ ਅਤੇ ਈਸਾਈ ਭਾਈਚਾਰੇ ਦੇ ਲੋਕਾਂ ’ਚ ਰੋਸ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲੜਕੀ ਨੂੰ ਅਗਵਾ ਕਰਕੇ ਸੂਬਾ ਸਿੰਧ ਦੇ ਵਿਵਾਦਿਤ ਪੀਰ ਮੌਲਵੀ ਅਬਦੁਲ ਹੱਕ ਉਰਫ਼ ਮੀਆਂ ਮਿੱਠੂ ਨੇ ਆਪਣੇ ਬਰਚੁੰਡੀ ਸ਼ਰੀਫ਼ ਦਰਗਾਹ ਡੇਰੇ ’ਚ ਰੱਖਿਆ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ 3000 ਤੋਂ ਵਧੇਰੇ ਹਿੰਦੂ ਅਤੇ ਈਸਾਈ ਲੜਕੀਆਂ ਦੇ ਜ਼ਬਰਦਸਤੀ ਵਿਆਹ ਅਤੇ ਧਰਮ ਪਰਿਵਰਤਨ ਲਈ ਜ਼ਿੰਮੇਵਾਰ ਉਕਤ ਕਥਿਤ ਪੀਰ ਜਨਤਕ ਤੌਰ ’ਤੇ ਇਹ ਐਲਾਨ ਵੀ ਕਰ ਚੁੱਕਿਆ ਹੈ ਕਿ ਜੇਕਰ ਕਿਸੇ ਜਥੇਬੰਦੀ ਜਾਂ ਸਰਕਾਰ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ। ਅਵਿਨਾਸ਼ ਸਿੰਘ ਨੇ ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਸਰਫਰਾਜ਼ ਬੁਗਤੀ, ਸਿੰਧ ਸਰਕਾਰ ਅਤੇ ਦੋਵਾਂ ਸੂਬਿਆਂ ਦੇ ਆਈ. ਜੀ. ਨੂੰ ਅਪੀਲ ਕੀਤੀ ਹੈ ਕਿ ਬੱਚੀ ਨੂੰ ਜਲਦ ਤੋਂ ਜਲਦ ਬਰਾਮਦ ਕਰਕੇ ਉਸ ਦੇ ਪਰਿਵਾਰ ਹਵਾਲੇ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅੰਗਰੇਜ਼ੀ ਦੇ 100 ਸ਼ਬਦਾਂ ਦੇ ਸਪੈਲਿੰਗ ਉਲਟੇ ਸੁਣਾ ਕੇ 9 ਸਾਲਾ ਇਬਾਦਤ ਕੌਰ ਨੇ ਬਣਾਇਆ ਵਿਸ਼ਵ ਰਿਕਾਰਡ ਅਗਲੀ ਖ਼ਬਰ ਜੇਲ੍ਹ ’ਚ ਵਿਗੜਦੀ ਸਿਹਤ ਨੂੰ ਲੈ ਕੇ ਇਮਰਾਨ ਖਾਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
Ad Position 24