ਪੰਜਾਬ ’ਚ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ)–ਗੁਰਦਾਸਪੁਰ ’ਚ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼ ਅਤੇ ਪਠਾਨਕੋਟ ਵਿਚ ਹਥਿਆਰ ਦੀ ਨੋਕ ’ਤੇ ਗੱਡੀ ਖੋਹਣ ਦੀ ਘਟਨਾ ਦਾ ਹਵਾਲਾ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ ’ਚ ਅਪਰਾਧੀਆਂ ਦੇ ਹੌਂਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੁਲਿਸ ਹੀ ਆਪਣੀ ਸੁਰੱਖਿਆ ਕਰਨ ਵਿਚ ਅਸਮਰੱਥ ਨਜ਼ਰ ਆ ਰਹੀ ਹੈ ਤਾਂ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੌਣ ਕਰੇਗਾ?
ਅਜੀਤ ਡੈਸਕ
17-11-2026