ਦਿੱਲੀ ਹਾਈ ਕੋਰਟ ਵਲੋਂ ਰੇਲਵੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ
ਕਿਸੇ ਵੀ ਵੱਡੇ ਸਮਾਗਮ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਭੀੜ ਪ੍ਰਬੰਧਨ ਪ੍ਰਬੰਧਾਂ ਦੀ ਕੀਤੀ ਜਾਵੇ ਸਮੀਖਿਆ
ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਰੇਲਵੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਕਿਸੇ ਵੀ ਵੱਡੇ ਸਮਾਗਮ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਭੀੜ ਪ੍ਰਬੰਧਨ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ। ਜਸਟਿਸ ਅਮਿਤ ਮਹਾਜਨ ਨੇ ਇਹ ਸਖ਼ਤ ਨਿਰਦੇਸ਼ 15 ਫਰਵਰੀ, 2025 ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਵਾਪਰੀ ਭਾਜੜ (ਜਿਸ ਵਿਚ 18 ਲੋਕਾਂ ਦੀ ਮੌਤ ਹੋ ਗਈ ਸੀ) ਨਾਲ ਸਬੰਧਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ।
ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਰੇਲਵੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਕਿਸੇ ਵੀ ਵੱਡੇ ਸਮਾਗਮ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਭੀੜ ਪ੍ਰਬੰਧਨ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇ। ਜਸਟਿਸ ਅਮਿਤ ਮਹਾਜਨ ਨੇ ਇਹ ਸਖ਼ਤ ਨਿਰਦੇਸ਼ 15 ਫਰਵਰੀ, 2025 ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਵਾਪਰੀ ਭਾਜੜ (ਜਿਸ ਵਿਚ 18 ਲੋਕਾਂ ਦੀ ਮੌਤ ਹੋ ਗਈ ਸੀ) ਨਾਲ ਸਬੰਧਿਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ । ਇਨ੍ਹਾਂ ਹੁਕਮਾਂ ਮੁਤਾਬਿਕ ਵੱਡੀ ਗਿਣਤੀ ਵਿਚ ਯਾਤਰੀਆਂ ਦੀ ਆਮਦ ਵਾਲੇ ਕਿਸੇ ਵੀ ਸਮਾਗਮ (ਜਿਵੇਂ ਤਿਉਹਾਰ, ਮੇਲੇ ਜਾਂ ਪ੍ਰੀਖਿਆਵਾਂ) ਤੋਂ ਘੱਟੋ-ਘੱਟ 7 ਦਿਨ ਪਹਿਲਾਂ ਇੱਕ ਨਾਮਜ਼ਦ ਸੀਨੀਅਰ ਅਧਿਕਾਰੀ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨਾਲ ਮਿਲ ਕੇ ਪ੍ਰਬੰਧਾਂ ਦੀ ਸਮੀਖਿਆ ਕਰੇਗਾ। ਸਮੀਖਿਆ ਦੌਰਾਨ ਚੁੱਕੇ ਗਏ ਕਦਮਾਂ ਦੀ ਇੱਕ ਲਿਖਤੀ ਰਿਪੋਰਟ ਅਤੇ ਰਿਕਾਰਡ ਤਿਆਰ ਰੱਖਿਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ। ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਸਬੰਧਿਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਅਦਾਲਤ ਨੇ ਨਵੀਂ ਐੱਸ.ਓ.ਪੀ. ਬਣਾਉਣ ਦੀ ਬਜਾਏ ਰੇਲਵੇ ਬੋਰਡ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਨਿਯਮਾਂ (ਹੋਲਡਿੰਗ ਏਰੀਆ, ਸੀਸੀਟੀਵੀ ਨਿਗਰਾਨੀ, ਵੇਟਿੰਗ ਲਿਸਟ ਸੀਮਾ ਅਤੇ ਪਲੇਟਫ਼ਾਰਮ ਐਕਸੈਸ ਕੰਟਰੋਲ) ਨੂੰ ਜ਼ਮੀਨੀ ਪੱਧਰ ‘ਤੇ ਸਖ਼ਤੀ ਨਾਲ ਲਾਗੂ ਕਰਨ ‘ਤੇ ਜ਼ੋਰ ਦਿੱਤਾ।