16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਵੇਂ ਸਾਲ ਤੱਕ ਪਾਕਿ ’ਚ ਵੱਡੀਆਂ ਸਿਆਸੀ ਤਬਦੀਲੀਆਂ ਤੇ ਨਵੇਂ ਸੂਬਿਆਂ ਬਾਰੇ ਸਹਿਮਤੀ ਬਣਨ ਦੇ ਸੰਕੇਤ- ਖ਼ਵਾਜ਼ਾ ਆਸਿਫ਼ ਇਮਰਾਨ ਖ਼ਾਨ ਨੂੰ ਮੁੱਖ ਧਾਰਾ ਦੀ ਸਿਆਸਤ ’ਚ ਵਾਪਸ ਆਉਣ ਦਾ ਮਿਲ ਸਕਦਾ ਮੌਕਾ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਸੰਕੇਤ ਦਿੱਤਾ ਹੈ ਕਿ ਨਵੇਂ ਸਾਲ ਤੱਕ ਦੇਸ਼ ’ਚ ਵੱਡੀਆਂ ਸਿਆਸੀ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸੂਬੇ ਬਣਾਉਣ ਦੇ ਮੁੱਦੇ ’ਤੇ ਕਾਫ਼ੀ ਪ੍ਰਗਤੀ ਹੋਈ ਹੈ ਅਤੇ ਆਉਣ ਵਾਲੇ ਕੁਝ ਹਫ਼ਤਿਆਂ ’ਚ ਇਸ ’ਤੇ ਸਿਆਸੀ ਸਹਿਮਤੀ ਬਣਨ ਦੀ ਉਮੀਦ ਹੈ।

Ad Position 21
No active advertisement
ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਸੰਕੇਤ ਦਿੱਤਾ ਹੈ ਕਿ ਨਵੇਂ ਸਾਲ ਤੱਕ ਦੇਸ਼ ’ਚ ਵੱਡੀਆਂ ਸਿਆਸੀ ਤਬਦੀਲੀਆਂ ਵੇਖਣ ਨੂੰ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸੂਬੇ ਬਣਾਉਣ ਦੇ ਮੁੱਦੇ ’ਤੇ ਕਾਫ਼ੀ ਪ੍ਰਗਤੀ ਹੋਈ ਹੈ ਅਤੇ ਆਉਣ ਵਾਲੇ ਕੁਝ ਹਫ਼ਤਿਆਂ ’ਚ ਇਸ ’ਤੇ ਸਿਆਸੀ ਸਹਿਮਤੀ ਬਣਨ ਦੀ ਉਮੀਦ ਹੈ। ਪਾਕਿ ਨੂੰ 12 ਸੂਬਿਆਂ ’ਚ ਵੰਡਣ ਦੀ ਤਜਵੀਜ਼ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸੰਭਾਵੀ ਖਾਕੇ ਤਹਿਤ ਲਹਿੰਦੇ ਪੰਜਾਬ ਨੂੰ ਚਾਰ, ਖ਼ੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਨੂੰ ਤਿੰਨ-ਤਿੰਨ, ਜਦਕਿ ਸਿੰਧ ਨੂੰ ਦੋ ਸੂਬਿਆਂ ’ਚ ਵੰਡਿਆ ਜਾ ਸਕਦਾ ਹੈ। ਖ਼ਵਾਜਾ ਅਨੁਸਾਰ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਨਵੇਂ ਸਾਲ ਤੱਕ ਇਹ ਨਵਾਂ ਪ੍ਰਬੰਧ ਹੋਂਦ ’ਚ ਆ ਜਾਵੇਗਾ। ਪਾਕਿ ਰੱਖਿਆ ਮੰਤਰੀ ਨੇ ਦੱਸਿਆ ਕਿ ਇਸ ਮੁੱਦੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਰੋਸੇ ’ਚ ਲਿਆ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹਿਮਤੀ ਬਣਾਉਣ ਲਈ ਚਾਰੇ ਸੂਬਿਆਂ ਦੀ ਲੀਡਰਸ਼ਿਪ ਨੂੰ ਨਾਲ ਲੈਣਾ ਜ਼ਰੂਰੀ ਹੈ, ਭਾਵੇਂ ਉਨ੍ਹਾਂ ਦੀਆਂ ਪਾਰਟੀਆਂ ਦੀ ਸੰਸਦ ’ਚ ਮੌਜੂਦਗੀ ਹੋਵੇ ਜਾਂ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੇਂ ਪ੍ਰਸ਼ਾਸਨਿਕ ਯੂਨਿਟ ਜਾਂ ਸੂਬੇ ਬਣਾਉਣਾ ਪਾਕਿ ਲਈ ਲਾਹੇਵੰਦ ਹੋਵੇਗਾ ਅਤੇ ਇਸ ਨਾਲ ਕਿਸੇ ਦੇ ਸਿਆਸੀ ਹਿਤਾਂ ਨੂੰ ਕੋਈ ਖ਼ਤਰਾ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨ ਤੋਂ ਸਵਾਲ ਪੁੱਛਣ ਦੀ ਇਜਾਜ਼ਤ ਮੰਗਣ ਲਈ ‘ਇੰਡੀਆ ਬਲਾਕ’ ਵਲੋਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਐਨ.ਡੀ.ਪੀ.ਐਸ. ਮਾਮਲਿਆਂ ਸੰਬੰਧੀ ਵਿਸ਼ੇਸ਼ ਅਦਾਲਤਾਂ ਬਾਰੇ ਕੇਂਦਰ ਤੇ ਰਾਜਾਂ ਤੋਂ ਮੰਗੀ ਰਿਪੋਰਟ
Ad Position 24