16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮਾਮਲਾ ਜ਼ਮੀਨ ਦੀ ਗ਼ੈਰ-ਕਾਨੂੰਨੀ ਤਬਦੀਲੀ ਅਤੇ ਖਣਨ ਦਾ ਸਾਬਕਾ ਏ. ਡੀ. ਸੀ. ਨੂੰ ਨਿਆਇਕ ਹਿਰਾਸਤ ’ਚ ਭੇਜਿਆ

ਜਲੰਧਰ, 16 ਨਵੰਬਰ (ਸ਼ਿਵ)-ਰਾਵੀ ਦਰਿਆ ਨੇੜੇ 92 ਏਕੜ ਸ਼ਾਮਲਾਟ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਤਬਦੀਲੀ ਤੇ ਖਣਨ ਦੇ ਦੋਸ਼ਾਂ ਦੇ ਮਾਮਲੇ ’ਚ ਗ੍ਰਿਫ਼ਤਾਰ ਪਠਾਨਕੋਟ ਦੇ ਸਾਬਕਾ ਏਡੀਸੀ ਕੁਲਦੀਪ ਸਿੰਘ ਤੇ ਖਣਨ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਜਲੰਧਰ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਸ੍ਰੀਮਤੀ ਪ੍ਰਿਆ ਸੂਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਸਾਬਕਾ ਏਡੀਸੀ ਕੁਲਦੀਪ ਸਿੰਘ ਨੂੰ 30 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

Ad Position 21
No active advertisement
ਸਾਬਕਾ ਏ. ਡੀ. ਸੀ. ਕੁਲਦੀਪ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਏ ਈ. ਡੀ. ਅਫ਼ਸਰ। ਤਸਵੀਰ. ਮੁਨੀਸ਼ 17-11-2026
ਜਲੰਧਰ, 16 ਨਵੰਬਰ (ਸ਼ਿਵ)-ਰਾਵੀ ਦਰਿਆ ਨੇੜੇ 92 ਏਕੜ ਸ਼ਾਮਲਾਟ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਤਬਦੀਲੀ ਤੇ ਖਣਨ ਦੇ ਦੋਸ਼ਾਂ ਦੇ ਮਾਮਲੇ ’ਚ ਗ੍ਰਿਫ਼ਤਾਰ ਪਠਾਨਕੋਟ ਦੇ ਸਾਬਕਾ ਏਡੀਸੀ ਕੁਲਦੀਪ ਸਿੰਘ ਤੇ ਖਣਨ ਕਾਰੋਬਾਰੀ ਨਿਪੁਣ ਮਹਾਜਨ ਨੂੰ ਪੰਜ ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਜਲੰਧਰ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਸ੍ਰੀਮਤੀ ਪ੍ਰਿਆ ਸੂਦ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਸਾਬਕਾ ਏਡੀਸੀ ਕੁਲਦੀਪ ਸਿੰਘ ਨੂੰ 30 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਈਡੀ ਵਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜਲੰਧਰ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਨ੍ਹਾਂ ਦਾ 16 ਨਵੰਬਰ ਤੱਕ ਪੰਜ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਅਦਾਲਤ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਸੀਨੀਅਰ ਐਡਵੋਕੇਟ ਅਜੇ ਪਠਾਨੀਆ ਪੇਸ਼ ਹੋਏ। ਈਡੀ ਵਲੋਂ ਦੋਵਾਂ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ। ਜਾਂਚ ਏਜੰਸੀ ਅਨੁਸਾਰ ਦੋਵਾਂ ’ਤੇ ਦੋਸ਼ ਹੈ ਕਿ ਪਠਾਨਕੋਟ ਵਿੱਚ ਪਾਕਿਸਤਾਨ ਸਰਹੱਦ ਦੇ ਨਾਲ ਲੱਗਦੀ ਰਾਵੀ ਦਰਿਆ ਦੀ 92 ਏਕੜ ਸ਼ਾਮਲਾਟ ਜ਼ਮੀਨ ਨੂੰ ਕਥਿਤ ਤੌਰ ’ਤੇ ਗਲਤ ਤਰੀਕੇ ਨਾਲ ਤਬਦੀਲ ਕੀਤਾ ਗਿਆ ਤੇ ਬਾਅਦ ਵਿਚ ਇਸ ਜ਼ਮੀਨ ’ਤੇ ਗੈਰ-ਕਾਨੂੰਨੀ ਖਣਨ ਕੀਤਾ ਗਿਆ।ਇਸ ਮਾਮਲੇ ਦੀ ਜਾਂਚ ਈਡੀ ਵਲੋਂ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਚ 9 ਅਗਸਤ 2023 ਨੂੰ ਦਰਜ ਕੀਤੀ ਗਈ ਐੱਫਆਈਆਰ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਸੀ। ਇਸੇ ਜਾਂਚ ਤਹਿਤ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿੱਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ - ਸੌਂਦ ਅਗਲੀ ਖ਼ਬਰ ਝੋਨੇ ਦੀ ਚੁਕਾਈ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ-ਕਟਾਰੂਚੱਕ
Ad Position 24