ਦੀਵਾਲੀ ਬੰਪਰ ਨੇ ਕਿਸਾਨ ਬਲਜਿੰਦਰ ਸਿੰਘ ਨੂੰ ਬਣਾਇਆ ਕਰੋੜਪਤੀ, ਨਿਕਲੀ 12 ਕਰੋੜ ਦੀ ਲਾਟਰੀ
ਲਾਲੜੂ, 17 ਨਵੰਬਰ (ਰਾਜਬੀਰ ਸਿੰਘ)-ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦੀ 12 ਕਰੋੜ ਰੁਪਏ ਦੀ ਦੀਵਾਲੀ ਬੰਪਰ ਲਾਟਰੀ ਨਿਕਲਣ ਨਾਲ ਉਸ ਦੀ ਕਿਸਮਤ ਚਮਕ ਗਈ ਹੈ। ਕਰੋੜਾਂ ਰੁਪਏ ਦਾ ਇਨਾਮ ਨਿਕਲਣ ਦੀ ਖਬਰ ਮਿਲਦਿਆਂ ਹੀ ਜਿੱਥੇ ਬਲਜਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਉੱਥੇ ਹੀ ਪਿੰਡ ਵਿਚ ਵੀ ਖੁਸ਼ੀ ਦੀ ਲਹਿਰ ਦੌੜ ਗਈ।
ਲਾਲੜੂ, 17 ਨਵੰਬਰ (ਰਾਜਬੀਰ ਸਿੰਘ)-ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦੀ 12 ਕਰੋੜ ਰੁਪਏ ਦੀ ਦੀਵਾਲੀ ਬੰਪਰ ਲਾਟਰੀ ਨਿਕਲਣ ਨਾਲ ਉਸ ਦੀ ਕਿਸਮਤ ਚਮਕ ਗਈ ਹੈ। ਕਰੋੜਾਂ ਰੁਪਏ ਦਾ ਇਨਾਮ ਨਿਕਲਣ ਦੀ ਖਬਰ ਮਿਲਦਿਆਂ ਹੀ ਜਿੱਥੇ ਬਲਜਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਉੱਥੇ ਹੀ ਪਿੰਡ ਵਿਚ ਵੀ ਖੁਸ਼ੀ ਦੀ ਲਹਿਰ ਦੌੜ ਗਈ। ਕਰੀਬ 45 ਸਾਲਾ ਬਲਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਖੇਤੀਬਾੜੀ ਕਰਨ ਦੇ ਨਾਲ-ਨਾਲ ਟਿੱਪਰ ਚਲਾ ਕੇ ਆਪਣੇ ਪਰਿਵਾਰ ਦਾ ਗੁਜਾਰਾ ਕਰਦੇ ਹਨ। ਇਸ ਵਾਰ ਵੀ ਉਨ੍ਹਾਂ ਨੇ ਦੀਵਾਲੀ ਤੋਂ ਪਹਿਲਾਂ ਹੰਡੇਸਰਾ ਦੇ ਇਕ ਲਾਟਰੀ ਵਿਕਰੇਤਾ ਕੋਲੋਂ ਦੀਵਾਲੀ ਬੰਪਰ ਦੀ ਟਿਕਟ ਖਰੀਦੀ ਸੀ। ਬੀਤੀ ਰਾਤ ਕਰੀਬ 11 ਵਜੇ ਉਨ੍ਹਾਂ ਨੂੰ ਫੋਨ ਰਾਹੀਂ 12 ਕਰੋੜ ਰੁਪਏ ਦਾ ਇਨਾਮ ਨਿਕਲਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ। ਬਲਜਿੰਦਰ ਸਿੰਘ ਦੋ ਬੱਚਿਆਂ ਦੇ ਪਿਤਾ ਹਨ ਅਤੇ ਉਨ੍ਹਾਂ ਦਾ ਪਰਿਵਾਰ ਹੁਣ ਤੱਕ ਖੇਤੀਬਾੜੀ ਅਤੇ ਟਿੱਪਰ ਚਲਾਉਣ ਤੋਂ ਹੋਣ ਵਾਲੀ ਆਮਦਨ ’ਤੇ ਨਿਰਭਰ ਸੀ।