ਪੀ.ਐਸ.ਪੀ.ਸੀ.ਐਲ. ਵਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ-ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ) -ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ। ਇਸ ਸੰਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਿਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ‘ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ।