ਪੰਜਾਬ ਸਰਕਾਰ ਵਿਰੁੱਧ ਭਾਜਪਾ ਦੀ ਚਾਰਜਸ਼ੀਟ ਮੁਹਿੰਮ
ਮੁੱਖ ਮੰਤਰੀ ਦੇ ਹਲਕੇ ਤੋਂ ਹੋਵੇਗੀ ਸ਼ੁਰੂ-ਜਾਖੜ
ਜਲੰਧਰ, 18 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ, ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਹੋਈਆਂ ਕਥਿਤ ਵਧੀਕੀਆਂ ਨੂੰ ਉਜਾਗਰ ਕਰਨ ਲਈ ਬਣਾਈ ਗਈ ਚਾਰਜਸ਼ੀਟ ਕਮੇਟੀ ਦੀ ਪਹਿਲੀ ਮੀਟਿੰਗ ਤੋਂ ਬਾਅਦ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਚਾਰਜਸ਼ੀਟ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਸਿਰਫ਼ ਇਕ ਦਸਤਾਵੇਜ਼ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਇਸ ਨੂੰ ਲੋਕਾਂ ਦੀ ਆਵਾਜ਼ ਬਣਾਇਆ ਜਾਵੇਗਾ। ਬੈਠਕ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਇੰਚਾਰਜ ਅਤੇ ਸੰਸਦ ਮੈਂਬਰ ਸਤੀਸ਼ ਪੂਨੀਆ ਅਤੇ ਸਹਿ ਇੰਚਾਰਜ ਵਰਿੰਦਰ ਸਚਦੇਵਾ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੇ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਜਲੰਧਰ, 18 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ, ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਹੋਈਆਂ ਕਥਿਤ ਵਧੀਕੀਆਂ ਨੂੰ ਉਜਾਗਰ ਕਰਨ ਲਈ ਬਣਾਈ ਗਈ ਚਾਰਜਸ਼ੀਟ ਕਮੇਟੀ ਦੀ ਪਹਿਲੀ ਮੀਟਿੰਗ ਤੋਂ ਬਾਅਦ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਚਾਰਜਸ਼ੀਟ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਸਿਰਫ਼ ਇਕ ਦਸਤਾਵੇਜ਼ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਇਸ ਨੂੰ ਲੋਕਾਂ ਦੀ ਆਵਾਜ਼ ਬਣਾਇਆ ਜਾਵੇਗਾ। ਬੈਠਕ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਇੰਚਾਰਜ ਅਤੇ ਸੰਸਦ ਮੈਂਬਰ ਸਤੀਸ਼ ਪੂਨੀਆ ਅਤੇ ਸਹਿ ਇੰਚਾਰਜ ਵਰਿੰਦਰ ਸਚਦੇਵਾ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਤੇ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ। ਜਾਖੜ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਧੀਕੀਆਂ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀਆਂ ਘਟਨਾਵਾਂ ਵੀ ਸਰਕਾਰ ਵਿਰੁੱਧ ਚਾਰਜਸ਼ੀਟ ਦਾ ਹਿੱਸਾ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਵਲੋਂ ਤਿਆਰ ਕੀਤੀ ਜਾਣ ਵਾਲੀ ਚਾਰਜਸ਼ੀਟ ਨੂੰ, ਭਾਜਪਾ ਦੀ ਸਰਕਾਰ ਬਣਨ ਤੇ ਪੁਲਿਸ ਕੋਲ ਦਰਜ ਕਰਵਾਈਆਂ ਜਾਣ ਵਾਲੀਆਂ ਸ਼ਿਕਾਇਤਾਂ ਅਤੇ ਕਾਨੂੰਨੀ ਕਾਰਵਾਈ ਨਾਲ ਵੀ ਜੋੜਿਆ ਜਾਵੇਗਾ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਤੋਂ ਕੀਤੀ ਜਾਵੇਗੀ।